ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਬਾਦਲ–ਜੋੜੀ ਨੂੰ ਜਿੱਤਣ ਤੋਂ ਨਹੀਂ ਰੋਕ ਸਕਿਆ ਕਾਂਗਰਸ ਦਾ ਬੇਅਦਬੀ ਮੁੱਦਾ

​​​​​​​ਬਾਦਲ–ਜੋੜੀ ਨੂੰ ਜਿੱਤਣ ਤੋਂ ਨਹੀਂ ਰੋਕ ਸਕਿਆ ਕਾਂਗਰਸ ਦਾ ਬੇਅਦਬੀ ਮੁੱਦਾ

ਕਾਂਗਰਸ ਨੇ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਦੌਰਾਨ ਬੇਅਦਬੀ ਦਾ ਮੁੱਦਾ ਬਹੁਤ ਜ਼ੋਰ–ਸ਼ੋਰ ਨਾਲ ਉਠਾਇਆ ਪਰ ਉਸ ਦੀ ਇਹ ਚਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਜਿੱਤਣ ਤੋਂ ਨਹੀਂ ਰੋਕ ਸਕੀ।

 

 

ਸ੍ਰੀ ਸੁਖਬੀਰ ਸਿੰਘ ਬਾਦਲ ਫ਼ਿਰੋਜ਼ਪੁਰ ਸੰਸਦੀ ਹਲਕੇ ਤੋਂ ਜਿੱਤੇ ਹਨ ਅਤੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਹਲਕੇ ਤੋਂ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕੀਤੀ ਹੈ।

 

 

ਸ੍ਰੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਨੇੜਲੇ ਵਿਰੋਧੀ ਅਤੇ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੂੰ ਫ਼ਿਰੋਜ਼ਪੁਰ ਸੀਟ ਅਧੀਨ ਆਉਂਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਹਰਾਇਆ ਹੈ। ਉੱਧਰ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਦੇ 9 ਵਿੱਚੋਂ ਪੰਜ ਵਿਧਾਨ ਸਭਾ ਹਲਕਿਆਂ – ਲੰਬੀ, ਭੁੱਚੋ ਮੰਡੀ, ਬਠਿੰਡਾ (ਸ਼ਹਿਰੀ), ਬਠਿੰਡਾ (ਦਿਹਾਤੀ) ਅਤੇ ਬੁਢਲਾਢਾ  – ਵਿੱਚ ਜਿੱਤਾਂ ਹਾਸਲ ਕੀਤੀਆਂ ਹਨ।

 

 

ਉਂਝ ਸ੍ਰੀਮਤੀ ਬਾਦਲ ਤਲਵੰਡੀ ਸਾਬੋ, ਮੌੜ, ਮਾਨਸਾ ਤੇ ਸਰਦੂਲਗੜ੍ਹ ਵਿਧਾਨ ਸਭਾ ਹਲਕਿਆਂ ’ਚ ਪਿਛਾਂਹ ਰਹਿ ਗਏ ਸਨ।

 

 

ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਰਾਜਨੀਤੀ ਵਿਗਿਆਨ ਵਿਭਾਗ ਦੇ ਮੁਖੀ ਡਾ. ਜਗਰੂਪ ਸਿੰਘ ਸੇਖੋਂ ਨੇ ਕਿਹਾ ਕਿ ਲੋਕ ਸਭਾ ਦੇ ਚੋਣ ਨਤੀਜੇ ਤਾਂ ਇਹੋ ਦਰਸਾਉਂਦੇ ਹਨ ਕਿ ਪੰਜਾਬ ਦੀ ਜਨਤਾ ਨੇ ਧਾਰਮਿਕ ਮੁੱਦਿਆਂ ਦੇ ਆਧਾਰ ’ਤੇ ਵੋਟਾਂ ਨਹੀਂ ਪਾਈਆਂ।

 

 

ਇੰਝ ਹੀ ਸ਼੍ਰੋਮਣੀ ਅਕਾਲੀ ਦਲ ਨੇ ਵੀ 1984 ਸਿੱਖ ਕਤਲੇਆਮ ਦੇ ਮੁੱਦੇ ’ਤੇ ਕਾਂਗਰਸ ਨੂੰ ਘੇਰਨ ਦੇ ਬਥੇਰੇ ਜਤਨ ਕੀਤੇ ਪਰ ਉਸ ਦੇ ਇਸ ਪੈਂਤੜੇ ਨੇ ਵੀ ਪੰਜਾਬ ਦੀ ਜਨਤਾ ’ਤੇ ਕੋਈ ਅਸਰ ਨਹੀਂ ਪਾਇਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sacrilege issue couldn t stop Badal couple to win in LS polls