ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਰਿੰਡਾ ਨੇੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮੋਰਿੰਡਾ ਨੇੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮੋਰਿੰਡਾ ਨੇੜਲੇ ਇਕ ਪਿੰਡ `ਚ ਕਿਸੇ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਰਾਮਗੜ੍ਹ ਦੀ ਘਟਨਾ ਦੱਸੀ ਜਾ ਰਹੀ ਹੈ।

 
ਲਠੇੜੀ ਪੁਲਿਸ ਚੌਕੀ ਦੇ ਇੰਚਾਰਜ ਸਿ਼ੰਦਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਰਾਮਗੜ੍ਹ ਦਾ ਹੀ ਰਹਿਣ ਵਾਲਾ 35 ਸਾਲਾ ਬਰਜੀਤ ਸਿੰਘ ਦੁਪਹਿਰ ਕਰੀਬ 1 ਵਜੇ ਪਿੰਡ ਦੇ ਗੁਰਦੁਆਰੇ `ਚ ‘ਬੋਲੇ ਸੋ ਨਿਹਾਲ’ ਦੇ ਨਾਅਰੇ ਲਗਾਉਂਦਾ ਹੋਇਆ ਦਾਖਲ ਹੋਇਆ ਤੇ ਮੱਥਾ ਟੇਕਣ ਬਾਅਦ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ `ਤੇ ਬੈਠ ਗਿਆ। ਪਿੰਡ ਵਾਸੀ ਮਲਕੀਤ ਸਿੰਘ ਜਦੋਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਆਇਆ ਤਾਂ ਉਸਨੇ ਇਹ ਸਭ ਆਪਣੀ ਅੱਖੀ ਦੇਖਿਆ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ ਫੇਸਬੁੱਕ ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 
ਮਲਕੀਤ ਸਿੰਘ ਨੇ ਜਦੋਂ ਉਸ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਹਟਾਉਣ ਦੀ ਕੋਸਿ਼ਸ਼ ਕੀਤੀ ਤਾਂ ਇਕ ਅੰਗ ਪੈਰ ਨਾਲ ਟੁੱਟ ਗਿਆ। ਉਨ੍ਹਾਂ ਦੱਸਿਆ ਕਿ ਬਰਜੀਤ ਸਿੰਘ ਨੇ ਪਾਲਕੀ ਸਾਹਿਬ ਨੂੰ ਵੀ ਨੁਕਸਾਨ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਬਰਜੀਤ ਸਿੰਘ ਮੌਕੇ `ਤੇ ਹੀ ਫਰਾਰ ਹੋ ਗਿਆ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT


ਚੌਂਕੀ ਇੰਚਾਰਜ ਨੇ ਦੱਸਿਆ ਕਿ ਬਰਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਸਦਰ ਥਾਣਾ ਮੋਰਿੰਡਾ `ਚ ਮੁਲਜ਼ਮ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ।

 

 

 

/
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sacrilege of Guru Granth Sahib at Rupnagar village