ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਜਪਾ ਨੇ ਅਕਾਲੀ ਦਲ ਨਾਲ ਕੀਤਾ ਵਿਸਵਾਸ਼ਘਾਤ : ਕੋਰ ਕਮੇਟੀ

ਭਾਜਪਾ ਨੇ ਅਕਾਲੀ ਦਲ ਨਾਲ ਕੀਤਾ ਵਿਸਵਾਸ਼ਘਾਤ : ਕੋਰ ਕਮੇਟੀ

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਹਰਿਆਣਾ ’ਚ ਸਿਆਸੀ ਤਾਕਤ ਦਾ ਇਸਤੇਮਾਲ ਕਰਕੇ ਅਕਾਲੀ ਵਿਧਾਇਕ ਬਲਕੌਰ ਸਿੰਘ ਨੂੰ ਭਾਰਤੀਆ ਜਨਤਾ ਪਾਰਟੀ ਵਿਚ ਸ਼ਾਮਿਲ ਕਰਨ ਲਈ ਭਗਵਾਂ ਪਾਰਟੀ ਦੀ ਨਿਖੇਧੀ ਕੀਤੀ ਹੈ ਅਤੇ ਇਸ ਕਾਰਵਾਈ 'ਗਠਜੋੜ ਧਰਮ' ਦੇ ਸਿਧਾਂਤ ਦੇ ਖ਼ਿਲਾਫ ਕਰਾਰ ਦਿੱਤਾ ਹੈ।

 

ਕੋਰ ਕਮੇਟੀ ਨੇ ਕਿਹਾ ਹੈ ਕਿ ਭਾਜਪਾ ਨੇ ਅਕਾਲੀ ਦਲ ਨਾਲ ਸਿਰਫ ਵਿਸਵਾਸ਼ਘਾਤ ਨਹੀਂ ਕੀਤਾ ਹੈ, ਸਗੋਂ ਇਹ ਹਰਿਆਣਾ ਵਿਧਾਨ ਚੋਣਾਂ ਸੰਬੰਧੀ ਅਕਾਲੀ ਦਲ ਨਾਲ ਕੀਤੇ ਵਾਅਦਿਆਂ ਤੋਂ ਵੀ ਮੁੱਕਰੀ ਹੈ। ਅਕਾਲੀ ਵਿਧਾਇਕ ਬਲਕੌਰ ਸਿੰਘ ਨੂੰ ਭਾਜਪਾ ਵਿਚ ਸ਼ਾਮਿਲ ਕਰਨ ਦੇ ਫੈਸਲੇ ਨੂੰ ਸਾਹਮਣੇ ਰੱਖਦਿਆਂ ਕੋਰ ਕਮੇਟੀ ਨੇ ਕਿਹਾ ਕਿ ਅਕਾਲੀ ਦਲ ਨੇ ਰਾਸ਼ਟਰੀ ਹਿੱਤਾਂ ਵਾਸਤੇ ਹਮੇਸ਼ਾਂ ਹੀ ਭਾਜਪਾ ਦਾ ਚੰਗੇ ਮਾੜੇ ਸਮਿਆਂ ਵਿਚ ਸਾਥ ਦਿੱਤਾ ਹੈ। ਇਹ ਬਹੁਤ ਹੀ ਨਿੰਦਣਯੋਗ ਹੈ ਕਿ ਭਾਜਪਾ ਨੇ ਅਕਾਲੀ ਦਲ ਦੀ ਚੱਟਾਨ ਵਰਗੀ ਹਮਾਇਤ ਨੂੰ ਨਜ਼ਰਅੰਦਾਜ਼ ਕੀਤਾ ਹੈ ਅਤੇ ਇੱਕ ਅਕਾਲੀ ਵਿਧਾਇਕ ਨੂੰ ਆਪਣੀ ਪਾਰਟੀ ਵਿਚ ਸ਼ਾਮਿਲ ਕਰਨ ਦਾ ਫੈਸਲਾ ਲਿਆ ਹੈ।

 

ਕੋਰ ਕਮੇਟੀ ਨੇ ਇਹ ਵੀ ਕਿਹਾ ਕਿ ਇਹ ਭਾਜਪਾ ਹੀ ਸੀ, ਜਿਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਅਕਾਲੀ ਦਲ ਨਾਲ ਮਿਲ ਕੇ ਲੜਣ ਦਾ ਵਾਅਦਾ ਕੀਤਾ ਸੀ।

ਕਮੇਟੀ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸੁਤੰਤਰ ਤੌਰ ਤੇ ਲੜਣ ਵਾਸਤੇ ਕਮਰ ਕਸਣ ਲਈ ਆਖਦਿਆਂ ਕਿਹਾ ਕਿ ਜਲਦੀ ਹੀ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ ਅਤੇ ਹਰਿਆਣਾ ਅੰਦਰ ਇੱਕ ਪ੍ਰਭਾਵਸ਼ਾਲੀ ਅਤੇ ਸਿੱਟੇਜਨਕ ਚੋਣ ਮੁਹਿੰਮ ਚਲਾਉਣ ਲਈ ਆਗੂਆਂ ਅਤੇ ਵਰਕਰਾਂ ਦੀ ਡਿਊਟੀਆਂ ਲਗਾ ਦਿੱਤੀਆਂ ਜਾਣਗੀਆਂ।

 

ਅਕਾਲੀ ਦਲ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਵਿਚ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਬਲਵਿੰਦਰ ਸਿੰਘ ਭੂੰਦੜ, ਬੀਬੀ ਜਗੀਰ ਕੌਰ, ਮਹੇਸ਼ਇੰਦਰ ਸਿੰਘ ਗਰੇਵਾਲ, ਡਾਕਟਰ ਉਪਿੰਦਰਜੀਤ ਕੌਰ, ਡਾਕਟਰ ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਨਿਰਮਲ ਸਿੰਘ ਕਾਹਲੋਂ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ, ਹਰੀ ਸਿੰਘ ਜ਼ੀਰਾ, ਮਨਜਿੰਦਰ ਸਿੰਘ ਸਿਰਸਾ ਅਤੇ ਦਰਬਾਰਾ ਸਿੰਘ ਗੁਰੂ ਨੇ ਭਾਗ ਲਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SAD condemns BJP for using political muscle power to make Akali mla join it in Haryana