ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਾਲੀ ਉਮੀਦਵਾਰਾਂ ਦੇ ਫੈਸਲੇ ਸਬੰਧੀ ਕੋਰ ਕਮੇਟੀ ਨੇ ਸਾਰੇ ਅਧਿਕਾਰ ਸੁਖਬੀਰ ਨੂੰ ਦਿੱਤੇ

ਅਕਾਲੀ ਉਮੀਦਵਾਰਾਂ ਦੇ ਫੈਸਲੇ ਸਬੰਧੀ ਕੋਰ ਕਮੇਟੀ ਨੇ ਅਧਿਕਾਰ ਸੁਖਬੀਰ ਨੂੰ ਦਿੱਤੇ

ਹੋਣ ਵਾਲੀਆਂ ਲੋਕ ਸਭਾ ਦੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿਚ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਬਣਾਉਣ ਸਬੰਧੀ ਕੋਰ ਕਮੇਟੀ ਨੇ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੇ ਦਿੱਤੇ। 

 

ਆਗਾਮੀ ਲੋਕ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਸਾਂਝੇ ਤੌਰ ਉਤੇ ਲੜੇ ਜਾ ਰਹੇ ਹਨ।   ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਭਾਵੇਂ ਅੱਜ ਉਮੀਦਵਾਰ ਬਣਾਉਣ ਸਬੰਧੀ ਅਧਿਕਾਰ ਦਿੱਤੇ ਗਏ ਹਨ, ਪ੍ਰੰਤੂ ਬੀਤੇ ਕੱਲ੍ਹ ਪਾਰਟੀ ਪ੍ਰਧਾਨ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਦੇ ਉਮੀਦਵਾਰ ਵਜੋਂ ਐਲਾਨ ਕਰ ਚੁੱਕੇ ਹਨ।  

 

ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ)  ਵਿਰੁੱਧ ਲੋਕਾਂ ਵਿਚ ਚਲ ਰਹੇ ਗੁੱਸੇ ਦੇ ਚਲਦਿਆਂ ਇਸ ਵਾਰ ਚੋਣਾਂ ਵਿਚ ਅਕਾਲੀ ਦਲ ਨੂੰ ਕਾਫੀ ਪ੍ਰੇਸ਼ਾਨੀ ਹੋ ਸਕਦੀ ਹੈ। 

 

ਦੂਜੇ ਪਾਸੇ ਅਕਾਲੀ ਦਲ ਬਾਦਲ ਤੋਂ ਕੁਝ ਟਕਸਾਲੀ ਆਗੂਆਂ ਦੇ ਨਰਾਜ਼ ਹੋਣ ਕਾਰਨ ਉਨ੍ਹਾਂ ਵੱਲੋਂ ਵੱਖਰਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਬਣਾਇਆ ਗਿਆ ਹੈ, ਜੋ ਅਕਾਲੀ ਦਲ ਨੂੰ ਵੱਡਾ ਨੁਕਸਾਨ ਪਹੁੰਚਾ ਸਕਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SAD core committee give powers to party president Sukhbir Singh Badal to decide candidates