ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਾਲੀ ਦਲ ਦੀਆਂ ਚੋਣ ਮੁਹਿੰਮਾਂ ਦੀ ਸ਼ੁਰੂਆਤ ਹੋਵੇਗੀ ਸੰਤ ਲੌਂਗੋਵਾਲ ਦੀ ਬਰਸੀ ਤੋਂ

ਅਕਾਲੀ ਦਲ ਦੀਆਂ ਚੋਣ ਮੁਹਿੰਮਾਂ ਦੀ ਸ਼ੁਰੂਆਤ ਹੋਵੇਗੀ ਸੰਤ ਲੌਂਗੋਵਾਲ ਦੀ ਬਰਸੀ ਤੋਂ: ਪਰਮਿੰਦਰ ਸਿੰਘ ਢੀਂਡਸਾ

ਹੁਣ ਜਦੋਂ ਪੰਜਾਬ `ਚ ਪੰਚਾਇਤ, ਜਿ਼ਲ੍ਹਾ ਪ੍ਰੀਸ਼ਦ ਤੇ ਸੰਸਦੀ ਚੋਣਾਂ ਲਈ ਮਾਹੌਲ ਹੌਲੀ-ਹੌਲੀ ਭਖ ਰਿਹਾ ਹੈ; ਅਜਿਹੇ ਵੇਲੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਸਾਬਕਾ ਪ੍ਰਧਾਨ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 20 ਅਗਸਤ ਨੂੰ 33ਵੀਂ ਬਰਸੀ ਮੌਕੇ ਆਪਣੀ ਚੋਣ ਮੁਹਿੰਮ ਬਾਕਾਇਦਾ ਸ਼ੁਰੂ ਕਰਨ ਦਾ ਪ੍ਰੋਗਰਾਮ ਤੈਅ ਕਰ ਲਿਆ ਹੈ। ਇਹ ਸ਼ੁਰੂਆਤ ਸੰਗਰੂਰ ਜਿ਼ਲ੍ਹੇ ਦੇ ਲੌਂਗੋਵਾਲ ਕਸਬੇ ਤੋਂ ਹੋਵੇਗੀ।


ਸ਼੍ਰੋਮਣੀ ਅਕਾਲੀ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ, ਸਾਬਕਾ ਵਿੱਤ ਮੰਤਰੀ ਤੇ ਲਹਿਰਾ ਹਲਕੇ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਪਾਰਟੀ ਦੇ ਸੰਗਰੂਰ ਜਿ਼ਲ੍ਹੇ ਦੇ ਆਬਜ਼ਰਵਰ ਸ਼ਰਨਜੀਤ ਸਿੰਘ ਢਿਲੋਂ ਨੇ ਸੰਤ ਲੌਂਗੋਵਾਲ ਦੇ ਬਰਸੀ ਸਮਾਰੋਹ ਦੀਆਂ ਤਿਆਰੀਆਂ ਲਈ ਆਪਣੇ ਅਨੇਕ ਪਾਰਟੀ ਕਾਰਕੁੰਨਾਂ ਨਾਲ ਗੁਰਦੁਆਰਾ ਨਨਕਿਆਣਾ ਸਾਹਿਬ ਵਿਖੇ ਇੱਕ ਮੀਟਿੰਗ ਕੀਤੀ।


ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਪੰਜਾਬ ਦੀ ਜਨਤਾ ਇਸ ਵੇਲੇ ਡਾਢੀ ਦੁਖੀ ਹੈ ਕਿ ਮੌਜੂਦਾ ਕਾਂਗਰਸ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕਰਨ ਤੋਂ ਪੂਰੀ ਤਰ੍ਹਾਂ ਅਸਮਰੱਥ ਰਹੀ ਹੈ। ‘ਸ਼੍ਰੋਮਣੀ ਅਕਾਲੀ ਦਲ ਹੀ ਇੱਕੋ-ਇੱਕ ਅਜਿਹੀ ਪਾਰਟੀ ਹੈ, ਜੋ ਪੰਜਾਬ ਦੀਆਂ ਸਮੱਸਿਆਵਾਂ  ਹੱਲਕਰ ਸਕਦੀ ਹੈ। ਅਸੀਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਪੰਚਾਇਤ ਤੇ ਸੰਸਦੀ ਚੋਣ ਮੁਹਿੰਮਾਂ ਦੀ ਬਾਕਾਇਦਾ ਸ਼ੁਰੂਆਤ ਕਰਨ ਜਾ ਰਹੇ ਹਨ।`


ਸ੍ਰੀ ਢੀਂਡਸਾ ਨੇ ਦੱਸਿਆ ਕਿ ਸੰਤ ਲੋਂਗੋਵਾਲ ਦੀ ਬਰਸੀ ਮੌਕੇ ਹੋਣ ਵਾਲੇ ਸਮਾਰੋਹ ਨੂੰ ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਪਾਰਟੀ ਆਗੂ ਸੰਬੋਧਨ ਕਰਨਗੇ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SAD election campaigns from sant longowal death anniversary