ਅਗਲੀ ਕਹਾਣੀ

ਅਕਾਲੀ ਆਗੂ ਤੇ ਚੰਦੂਮਾਜਰੇ ਦਾ ਭਾਣਜਾ ਬਲਾਤਕਾਰ ਤੇ ਠੱਗੀ ਮਾਰਨ ਦੇ ਦੋਸ਼ `ਚ ਗ੍ਰਿਫਤਾਰ

ਹਰਵਿੰਦਰ ਸਿੰਘ ਹਰਪਾਲਪੁਰ ਬਲਾਤਕਾਰ ਤੇ ਠੱਗੀ ਮਾਰਨ ਦੇ ਦੋਸ਼ `ਚ ਗ੍ਰਿਫਤਾਰ

ਪਟਿਆਲਾ ਪੁਲਿਸ ਵੱਲੋ਼ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਭਾਣਜੇ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਬਲਾਤਕਾਰ ਅਤੇ 35 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ `ਚ ਗ੍ਰਿਫਤਾਰ ਕੀਤਾ ਗਿਆ ਹੈ।


ਪੁਲਿਸ ਵੱਲੋਂ ਹਰਵਿੰਦਰ ਤੇ ਪਿੰਡ ਬਘੋਰਾ ਦੇ ਸਾਬਕਾ ਸਰਪੰਚ ਜਸਵੀਰ ਸਿੰਘ ਤੇ ਕੁਲਵੰਤ ਕੌਰ `ਤੇ ਕੇਸ ਦਰਜ ਕੀਤਾ ਗਿਆ ਹੈ।


ਪੁਲਿਸ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਹਰਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਕੋਸਿ਼ਸ਼ ਕੀਤੀ ਜਾ ਰਹੀ ਸੀ। ਘਨੌਰ ਥਾਣਾ ਮੁੱਖੀ ਅਮਨਪਾਲ ਵਿਰਕ ਦੀ ਅਗਵਾਈ `ਚ ਪੁਲਿਸ ਵੱਲੋਂ ਉਨ੍ਹਾਂ ਦੇ ਘਰ ਛਾਪੇਮਾਰੀ ਕਰਕੇ ਅਕਾਲੀ ਦਲ ਦੇ ਆਗੂ ਨੂੰ ਗ੍ਰਿਫਤਾਰ ਕੀਤਾ ਗਿਆ।


ਪਟਿਆਲਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਹਰਵਿੰਦਰ ਦੇ ਲੋਕ ਸਭਾ ਮੈਂਬਰ ਚੰਦੂਮਾਜਰਾ ਤੇ ਸਨੌਰ ਹਲਕੇ ਤੋਂ ਵਿਧਾਇਕ ਹਰਵਿੰਦਰਪਾਲ ਸਿੰਘ ਚੰਦੂਮਾਜਰਾ ਨਾਲ ਨੇੜਲੇ ਸਬੰਧ ਹਨ।


ਐਸਐਚਓ ਘਨੌਰ ਨੇ ਦੱਸਿਆ ਕਿ ਇਕ 40 ਸਾਲਾ ਵਿਧਵਾ ਵੱਲੋਂ ਕੀਤੀ ਗਈ ਸਿ਼ਕਾਇਤ `ਤੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿ਼ਕਾਇਤ `ਚ ਦੋਸ਼ ਲਗਾਇਆ ਗਿਆ ਹੈ ਕਿ ਉਸ ਨੂੰ ਸ਼ਰੀਰਕ ਸਬੰਧ ਬਣਾਉਣ ਲਈ ਮਜ਼ਬੂਰ ਕੀਤਾ ਗਿਆ। ਸਿ਼ਕਾਇਤ `ਚ ਇਹ ਵੀ ਦੋਸ਼ ਲਗਾਇਆ ਗਿਆ ਕਿ ਜ਼ਮੀਨ ਦੇ ਇਕ ਮਾਮਲੇ `ਚ ਉਸ ਨਾਲ 35 ਲੱਖ ਰੁਪਏ ਦੀ ਠੱਗੀ ਮਾਰੀ ਗਈ। 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ ਫੇਸਬੁੱਕ ਪੇਜ ਨੂੰ ਹੁਣੇ ਹੀ Like (ਲਾਈਕ)ਕਰੋ

https://www.facebook.com/hindustantimespunjabi/

ਅਤੇ

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ

https://twitter.com/PunjabiHT ਟਵਿਟਰ ਪੇਜ ਨੂੰ ਹੁਣੇ ਹੀ Follow (ਫ਼ਾਲੋ) ਕਰੋ

ਅਕਾਲੀ ਆਗੂ ਹਰਵਿੰਦਰ ਹਰਪਾਲਪੁਰ ਨੇ ਕਿਹਾ ਕਿ ਸਿਆਸੀ ਬਦਲਾਖੋਰੀ ਦੇ ਚਲਦੇ ਮਾਮਲਾ ਦਰਜ ਕੀਤਾ ਗਿਆ ਹੈ, ਕਿਉਂਕਿ ਪੰਚਾਇਤੀ ਚੋਣਾਂ ਦੌਰਾਨ ਉਨ੍ਹਾਂ ਕਾਂਗਰਸੀ ਐਮਐਲਏ ਤੇ ਆਗੂਆਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਸੀ।

  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SAD leader arrested on charges of rape forgery