ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਜਟ ਨੇ ਕਿਸਾਨਾਂ ਨੂੰ ਨਿਰਾਸ਼ ਕੀਤਾ : ਦਲਜੀਤ ਚੀਮਾ

ਪੰਜਾਬ ਸਰਕਾਰ ਵੱਲੋਂ ਅੱਜ 2020-21 ਦਾ ਸਲਾਨਾ ਬਜਟ ਪੇਸ਼ ਕੀਤਾ ਗਿਆ। ਇਸ ਬਜਟ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਕਰਜ਼ੇ ਮਾਫ ਕਰਨ ਲਈ ਬਜਟ 'ਚ 550 ਕਰੋੜ ਰੁਪਏ ਰੱਖ ਕੇ ਕਿਸਾਨਾਂ ਨਾਲ ਧੋਖਾ ਕੀਤਾ ਗਿਆ ਹੈ।
 

ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ 'ਚ ਫੜ ਕੇ ਸਹੁੰ ਚੁੱਕੀ ਸੀ ਕਿ ਕਰਜ਼ਾ ਮਾਫ਼ ਕਰਾਂਗੇ ਪਰ ਅੱਜ ਬਜਟ ਪੇਸ਼ ਹੋਣ ਨਾਲ ਸਾਫ਼ ਹੋ ਗਿਆ ਹੈ ਕਿ ਕਾਂਗਰਸ ਸਰਕਾਰ ਦੀ ਨੀਅਤ ਕਰਜ਼ਾ ਮਾਫ ਕਰਨ ਦੀ ਨਹੀਂ ਹੈ। 
 

ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ 58 ਸਾਲ ਦੇ ਸਰਕਾਰੀ ਮੁਲਾਜ਼ਮਾਂ ਨੂੰ ਰਿਟਾਇਰ ਕਰ ਨਵੀਂ ਭਰਤੀ ਕਰਨ ਦੀ ਗੱਲ ਕੀਤੀ ਹੈ ਜਦਕਿ ਮਨਪ੍ਰੀਤ ਬਾਦਲ ਨੇ ਰਿਟਾਇਰ ਮੁਲਾਜ਼ਮਾਂ ਨੂੰ ਦੇਣ ਵਾਲੀ ਪੈਨਸ਼ਨ ਦਾ ਇਸ ਬਜਟ 'ਚ ਕੋਈ ਜ਼ਿਕਰ ਨਹੀਂ ਕੀਤਾ। ਚੀਮਾ ਨੇ ਕਿਹਾ ਕਿ ਇਸ ਬਜਟ 'ਚ ਮੁਲਾਜ਼ਮਾਂ ਨੂੰ ਰਿਟਾਇਰ ਤਾਂ ਕੀਤਾ ਜਾ ਰਿਹਾ ਹੈ ਪਰ ਉਨ੍ਹਾਂ ਨੂੰ ਰਿਟਾਇਰਮੈਂਟ 'ਚ ਦੇਣ ਵਾਲੇ ਪੈਸਿਆਂ ਦਾ ਨਹੀਂ ਸੋਚਿਆ ਜਾ ਰਿਹਾ।
 

ਚੀਮਾ ਨੇ ਕਿਹਾ ਕਿ ਇਸ ਤਰ੍ਹਾਂ ਸੂਬਾ ਸਰਕਾਰ ਰਿਟਾਇਰ ਮੁਲਾਜ਼ਮਾਂ ਨੂੰ ਖੱਜਲ-ਖੁਆਰ ਕਰ ਰਹੀ ਹੈ। ਉਨ੍ਹਾਂ ਵੱਲੋਂ ਸੂਬਾ ਸਰਕਾਰ 'ਤੇ ਲੋਕਾਂ ਨਾਲ ਠੱਗੀ ਮਾਰਨ ਦਾ ਦੋਸ਼ ਵੀ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਰਿਟਾਇਰਮੈਂਟ ਦੀ ਕਾਰਵਾਈ ਨੂੰ ਕਰਨ 'ਚ 6 ਮਹੀਨੇ ਦਾ ਸਮਾਂ ਲੱਗਦਾ ਹੈ ਪਰ 6 ਮਹੀਨੇ ਬਾਅਦ ਰਿਟਾਇਰ ਮੁਲਾਜ਼ਮਾਂ ਦੀ ਥਾਂ 'ਤੇ ਕੰਮ ਕਰਨ ਵਾਲਾ ਕੋਈ ਮੁਲਾਜ਼ਮ ਨਹੀਂ ਹੁੰਦਾ ਅਤੇ ਨਵੀਂ ਭਰਤੀ ਕਰਨ ਵਿੱਚ ਕਾਫੀ ਸਮਾਂ ਲੱਗ ਜਾਂਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SAD leader Daljit Singh Cheema reaction on Punjab govt Budget 2020-21