ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਾਲੀ ਦਲ ਦਾ ਆਗੂ 300 ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ

ਅਕਾਲੀ ਦਲ ਦਾ ਆਗੂ 300 ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ

ਸ਼੍ਰੋਮਣੀ ਅਕਾਲ ਦਲ ਦੇ ਆਗੂ ਅਤੇ ਲਹਿਰਾਗਾਗਾ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਨੂੰ ਹਰਿਆਣਾ ਤੋਂ ਗੈਰਕਾਨੂੰਨੀ ਢੰਗ ਨਾਲ ਸ਼ਰਾਬ ਲਿਆਉਂਦੇ ਹੋਏ ਲਹਿਰਾ ਪੁਲਿਸ ਨੇ ਕਾਬੂ ਕੀਤਾ ਹੈ। 
ਫੜ੍ਹੇ ਗਏ ਮੁਲਜ਼ਮ ਦੀ ਪਹਿਚਾਣ ਗੁਰਦੀਪ ਸਿੰਘ ਵਾਸੀ ਕੋਟੜਾ ਲਹਿਲ ਨੇੜੇ ਲਹਿਰਾਗਾਗਾ ਵਜੋਂ ਹੋਈ ਹੈ।


ਪੁਲਿਸ ਨੇ ਦੱਸਿਆ ਕਿ ਪੁਲਿਸ ਵੱਲੋਂ ਚੋਟੀਆਂ ਦੇ ਨੇੜੇ ਨਾਕਾ ਲਗਾਇਆ ਗਿਆ ਸੀ, ਜਿੱਥੇ ਇਕ ਗੱਡੀ ਨੰਬਰ ਪੀਬੀ 13 ਏਡਬਲਿਊ 0511 ਨੂੰ ਰੋਕ ਕੇ ਤਲਾਸ਼ੀ ਲਈ ਉਸ `ਚੋਂ 300 ਸਰਾਬ ਦੀਆਂ ਬੋਤਲਾਂ ਬਰਾਮਦ ਹੋਈਆਂ।
ਗੁਲਜਾਰ ਸਿੰਘ ਇੰਚਾਰਜ ਜ਼ੈਲ ਪੋਸਟ ਚੋਟੀਆਂ ਨੇ ਦੱਸਿਆ ਹਰਿਆਣਾ ਦੇ ਜਾਖਲ ਤੋਂ ਸ਼ਰਾਬ ਦੀ ਤਸਕਰੀ ਕੀਤੀ ਜਾ ਰਹੀ ਸੀ।


ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲਹਿਰਾ ਪੁਲਿਸ ਥਾਣੇ `ਚ ਵੱਖ ਵੱਖ ਧਰਾਵਾਂ ਸਬੰਧੀ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SAD leader held with 300 bottles of illegal liquor in Sangrur