ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਜੀਠੀਆ-ਰੰਧਾਵਾ ਵਿਚਕਾਰ ਤਿੱਖੀ ਬਹਿਸ, ਅਕਾਲੀ ਦਲ ਨੇ ਕੀਤਾ ਵਾਕਆਊਟ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ 8ਵਾਂ ਦਿਨ ਹੈ। ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਵਿਚਕਾਰ ਕਥਿਤ ਸਬੰਧਾਂ ਦੇ ਮਾਮਲੇ ਨੂੰ ਜ਼ੋਰ-ਸ਼ੋਰ ਨਾਲ ਚੁੱਕਿਆ।

 


 

ਇਸ ਦੌਰਾਨ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੇਲਾਂ ਅੰਦਰ ਬੈਠੇ ਗੈਂਗਸਟਰਾਂ ਦੀ ਪੁਲਿਸ ਅਤੇ ਮੰਤਰੀਆਂ ਵੱਲੋਂ ਮਦਦ ਕੀਤੀ ਜਾ ਰਹੀ ਹੈ। ਜੇਲ ਅੰਦਰ ਬੈਠ ਕੇ ਹੀ ਗੈਂਗਸਟਰਾਂ ਵੱਲੋਂ ਕਤਲ, ਨਸ਼ਾ ਤਸਕਰੀ, ਫਿਰੌਤੀ ਮੰਗਣ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜੇਲਾਂ ਅਪਰਾਧੀਆਂ ਦਾ ਅੱਡਾ ਬਣ ਚੁੱਕੀਆਂ ਹਨ।

 


 

ਉਧਰ ਰੰਧਾਵਾ ਨੇ ਵੀ ਮਜੀਠੀਆ 'ਤੇ ਹਮਲਾ ਬੋਲਦਿਆਂ ਉਨ੍ਹਾਂ ਨੂੰ ਚਿੱਟੇ ਦਾ ਵਪਾਰੀ ਦੱਸਿਆ। ਇਹ ਬਹਿਸ ਇੰਨੀ ਤਿੱਖੀ ਹੋ ਗਈ ਕਿ ਰੰਧਾਵਾ ਨੇ ਆਪਣੀ ਹੀ ਸਰਕਾਰ 'ਤੇ ਸਵਾਲ ਚੁੱਕਦੇ ਹੋਏ ਆਖਿਆ ਕਿ ਇਹ ਸਾਡੀ ਸਰਕਾਰ ਦੀ ਨਲਾਇਕੀ ਹੈ ਜਿਹੜਾ ਚਿੱਟੇ ਦਾ ਵਪਾਰੀ ਖੁੱਲ੍ਹਾ ਘੁੰਮ ਰਿਹਾ ਹੈ। ਇਸ ਦੌਰਾਨ ਅਕਾਲੀ ਦਲ ਵਲੋਂ ਸਦਨ 'ਚੋਂ ਵਾਕਆਊਟ ਕਰ ਦਿੱਤਾ ਗਿਆ।

 


 

ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਗੈਂਗਸਟਰਾਂ ਨੂੰ ਸ਼ਹਿ ਦਿੱਤੀ ਜਾ ਰਹੀ ਹੈ। ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਜ਼ਿਕਰ ਕਰਦਿਆਂ ਮਜੀਠੀਆ ਨੇ ਆਖਿਆ ਕਿ ਇਸੇ ਗੈਂਗਸਟਰ ਵਲੋਂ ਜੇਲ ਵਿੱਚ ਬੈਠ ਕੇ ਕਤਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੱਗੂ ਭਗਵਾਨਪੁਰੀਆ ਦੀ ਮਾਤਾ ਕਾਂਗਰਸ ਦੀ ਕਰਤਾ-ਧਰਤਾ, ਇਸੇ ਲਈ ਜੱਗੂ ਨੂੰ ਸਰਕਾਰ ਦੀ ਸ਼ਹਿ ਹੈ ਅਤੇ ਉਹ ਜੇਲ ਵਿੱਚ ਬੈਠਾ ਹੋਇਆ ਸੁੱਖ ਸਹੂਲਤਾਂ ਮਾਣ ਰਿਹਾ ਹੈ। ਮਜੀਠੀਆ ਨੇ ਦੋਸ਼ ਲਗਾਇਆ ਕਿ ਜੇਲ ਮੰਤਰੀ ਦੇ ਕਹਿਣ 'ਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਜੇਲ ਅੰਦਰ ਖ਼ਤਰਨਾਕ ਗੈਂਗਸਟਰ ਨੂੰ ਫਾਈਵ ਸਟਾਰ ਸਹੂਲਤਾਂ ਦੇ ਰਹੇ ਹਨ।
 

ਇਸ ਮੌਕੇ ਅਕਾਲੀ ਆਗੂ ਐਨ.ਕੇ. ਸ਼ਰਮਾ, ਰੋਜ਼ੀ ਬਰਕੰਦੀ, ਪਵਨ ਕੁਮਾਰ ਟੀਨੂੰ, ਸ਼ਰਨਜੀਤ ਸਿੰਘ ਢਿੱਲੋਂ ਆਦਿ ਮੌਜੂਦ ਸਨ।

 

ਤਸਵੀਰਾਂ : ਕੇਸ਼ਵ ਸਿੰਘ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SAD MLA walk out from Punjab Assembly