ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੇਅਦਬੀ ਮੁੱਦੇ ’ਤੇ ਵਿਧਾਨ ਸਭਾ ਸਾਹਵੇਂ ਅਕਾਲੀ ਵਿਧਾਇਕਾਂ ਦਾ ਰੋਸ ਮੁਜ਼ਾਹਰਾ, ‘ਆਪ’ ਦਾ ਵੀ ਧਰਨਾ

ਬੇਅਦਬੀ ਮੁੱਦੇ ’ਤੇ ਵਿਧਾਨ ਸਭਾ ਸਾਹਵੇਂ ਅਕਾਲੀ ਵਿਧਾਇਕਾਂ ਦਾ ਰੋਸ ਮੁਜ਼ਾਹਰਾ, ‘ਆਪ’ ਦਾ ਵੀ ਧਰਨਾ

ਤਸਵੀਰ: ਰਵੀ ਕੁਮਾਰ, ਹਿੰਦੁਸਤਾਨ ਟਾਈਮਜ਼

 

 

ਸਾਲ 2015 ਦੌਰਾਨ ਪੰਜਾਬ ’ਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਉੱਤੇ ਸਿਆਸਤ ਪਿਛਲੇ ਕਾਫ਼ੀ ਸਮੇਂ ਤੋਂ ਭਖੀ ਹੋਈ ਹੈ। ਪਿਛਲੇ ਸਾਲ ਜਸਟਿਸ (ਸੇਵਾ–ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ’ਚ ਪੇਸ਼ ਕੀਤੇ ਜਾਣ ਤੋਂ ਬਾਅਦ ਕਾਂਗਰਸ, ਖ਼ਾਸ ਕਰ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਤੇ ਫਿਰ ਬਰਗਾੜੀ ਤੇ ਕੋਟਕਪੂਰਾ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਲਈ ਸਿੱਧੇ ਤੌਰ ਉੱਤੇ ਉਸ ਵੇਲੇ ਦੀ ਸ਼੍ਰੋਮਣੀ ਅਕਾਲੀ ਦਲ, ਉਦੋਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉੱਪ–ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਦੱਸਿਆ ਸੀ।

 

 

ਉਸੇ ਦਾ ਬਦਲਾ ਲੈਣ ਦੇ ਮੰਤਵ ਨਾਲ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਸਟੈਂਡ ਲਿਆ ਹੋਇਆ ਹੈ ਕਿ ਪੰਜਾਬ ਸਰਕਾਰ ਨੂੰ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਸੁਪਰੀਮ ਕੋਰਟ ਤੋਂ ਕਰਵਾਉਣੀ ਚਾਹੀਦੀ ਹੈ।

 

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਜਿਹਾ ਕੋਈ ਕਦਮ ਨਾ ਚੁੱਕੇ ਜਾਣ ਵਿਰੁੱਧ ਅੱਜ ਇਸੇ ਲਈ ਸ੍ਰੀ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ।
 

 

ਉੱਧਰ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਵਿਧਾਨ ਸਭਾ ਦੇ ਸਾਹਮਣੇ ਰੋਸ ਧਰਨੇ ਉੱਤੇ ਬੈਠੇ ਹੋਏ ਹਨ। ਇਸ ਧਰਨੇ ਦੀ ਅਗਵਾਈ ਸਦਨ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਕਰ ਰਹੇ ਹਨ ਤੇ ਉੱਥੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮੌਜੂਦ ਹਨ।

 

 

ਅੱਜ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਤੀਜਾ (ਕੰਮਕਾਜ ਦਾ ਦੂਜਾ) ਤੇ ਆਖ਼ਰੀ ਦਿਨ ਹੈ।

ਬੇਅਦਬੀ ਮੁੱਦੇ ’ਤੇ ਵਿਧਾਨ ਸਭਾ ਸਾਹਵੇਂ ਅਕਾਲੀ ਵਿਧਾਇਕਾਂ ਦਾ ਰੋਸ ਮੁਜ਼ਾਹਰਾ, ‘ਆਪ’ ਦਾ ਵੀ ਧਰਨਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SAD MLAs protest before Legislative Assembly on sacrilege issue