ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਸੀਟ ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਉਮੀਦਵਾਰ ਐਲਾਨ ਦਿੱਤਾ।
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਜਨਰਲ ਸਕੰਤਰ ਪਰਮਿੰਦਰ ਸਿੰਘ ਢੀਂਡਸਾ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਮੌਜੂਦਾ ਲੋਕ ਸਭਾ ਮੈਂਬਰ ਭਗਵੰਤ ਮਾਨ ਨਾਲ ਹੋਵੇਗਾ।