ਸ਼੍ਰੋਮਣੀ ਅਕਾਲੀ ਦਲ ਵੱਲੋਂ 26 ਜੂਨ ਨੂੰ ਪਾਰਟੀ ਦੇ ਸਕੱਤਰ ਜਨਰਲ ਤੇ ਮੈਂਬਰ ਰਾਜਸਭਾ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਡੀਜਲ-ਪੈਟ੍ਰੋਲ ਦੀਆਂ ਕੀਮਤਾਂ ਘਟਾਉਣ ਅਤੇ ਬਿਜਲੀ ਦਰਾਂ ਵਿਚ ਕੀਤੇ ਵਾਧੇ ਨੂੰ ਵਾਪਸ ਲੈਣ ਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫਤਰ ਮੂਹਰੇ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ਵਿਚ ਸ਼੍ਰੋਮਣੀ ਗੁਰੂਦੁਆਰਾ ਪ੍ਰੰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਵਿੱਤ ਤੇ ਯੋਜਨਾ ਮੰਤਰੀ ਅਤੇ ਮੌਜੂਦਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਪਾਰਟੀ ਦੇ ਜਿਲਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ, ਸਾਬਕਾ ਵਿਧਾਇਕ ਪ੍ਰਕਾਸ਼ ਚੰਦ ਗਰਗ, ਰਜਿੰਦਰ ਸਿੰਘ ਕਾਂਝਲਾ ਅਤੇ ਜਿਲਾ ਪ੍ਰੀਸ਼ਦ ਦੇ ਚੇਅਰਮੈਨ ਸਤਗੁਰ ਸਿੰਘ ਨਮੋਲ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ, ਸੀਨੀਅਰ ਲੀਡਰਸ਼ਿਪ ਅਤੇ ਵਰਕਰ ਪੁੱਜ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਮੀਡੀਆ ਇੰਚਾਰਜ ਗੁਰਮੀਤ ਸਿੰਘ ਜੌਹਲ ਨੇ ਦੱਸਿਆ ਕਿ ਅਕਾਲੀ ਦਲ ਦੇ ਵਰਕਰਾਂ ਦਾ ਵਿਸ਼ਾਲ ਇਕੱਠ 26 ਜੂਨ ਨੂੰ ਸਵੇਰੇ 10 ਵਜੇ ਗੁਰੂਦੁਆਰਾ ਜੋਤੀ ਸਰੂਪ ਵਿਖੇ ਹੋਵੇਗਾ।ਇਸ ਉਪਰੰਤ ਸ.ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਵਿਸ਼ਾਲ ਰੋਸ ਮਾਰਚ ਬਾਜਾਰਾਂ ਵਿਚ ਪੰਜਾਬ ਸਰਕਾਰ ਦੇ ਖਿਲਾਫ ਨਾਅਰੇ ਮਾਰਦਾ ਹੋਇਆ ਡੀਸੀ ਕੰਪਲੈਕਸ ਵਿਖੇ ਪੁੱਜੇਗਾ।ਜਿੱਥੇ ਪਾਰਟੀ ਦੀ ਲੀਡਰਸ਼ਿਪ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਵੇਗੀ।
ਇਸ ਧਰਨੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲੀ ਦਲ ਦੇ ਸਮੂਹ ਵਿੰਗਾਂ ਦੇ ਅਹੁਦੇਦਾਰਾਂ, ਸ਼੍ਰੋਮਣੀ ਕਮੇਟੀ ਮੈਂਬਰਾਂ, ਸਰਕਲ ਅਹੁਦੇਦਾਰਾਂ ਤੇ ਵਰਕਰਾਂ ਨੂੰ ਧਰਨਾ ਸਫਲ ਬਣਾਉਣ ਲਈ ਵੱਧ ਚੜ ਕੇ ਪੁੱਜਣ ਦਾ ਸੱਦਾ ਦਿੱਤਾ।
ਸ. ਢੀਂਡਸਾ ਨੇ ਕਿਹਾ ਕਿ ਧਰਨੇ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।