ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਸ਼੍ਰੋਮਣੀ ਅਕਾਲੀ ਦਲ ਵੱਲੋਂ SIT ਦੇ ਬਾਈਕਾਟ ਦਾ ਐਲਾਨ

​​​​​​​ਸ਼੍ਰੋਮਣੀ ਅਕਾਲੀ ਦਲ ਵੱਲੋਂ SIT ਦੇ ਬਾਈਕਾਟ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਕਾਇਮ SIT ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਵਿੱਚ ਸਾਲ 2015 ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੇ ਉਸ ਤੋਂ ਬਾਅਦ ਬਹਿਬਲ ਕਲਾਂ ਤੇ ਕੋਟਕਪੂਰਾ ਵਿਖੇ ਪੁਲਿਸ ਗੋਲੀਕਾਂਡ ਦੌਰਾਨ ਹੋਏ ਜਾਨੀ ਨੁਕਸਾਨ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰ ਰਹੀ ’ਵਿਸ਼ੇਸ਼ ਜਾਂਚ ਟੀਮ’ (SIT –Special Investigation Team) ਵੱਲੋਂ ਬੀਤੇ ਦਿਨੀਂ ਆਈਜੀ ਪੁਲਿਸ ਪਰਮਰਾਜ ਸਿੰਘ ਉਮਰਾਨੰਗਲ ਤੇ ਉਸ ਤੋਂ ਪਹਿਲਾਂ ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

 

 

ਅੱਜ ਅਕਾਲੀ ਆਗੂਆਂ ਬਲਵਿੰਦਰ ਸਿੰਘ ਭੂੰਦੜ ਤੇ ਸ੍ਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ SIT ਨੇ ਤਾਂ ਸਭ ਕੁਝ ਪਹਿਲਾਂ ਤੋਂ ਹੀ ਨਿਰਧਾਰਤ ਕੀਤਾ ਹੋਇਆ ਹੈ ਤੇ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ਉੱਤੇ ਕੰਮ ਕਰ ਰਹੀ ਹੈ। ਅਕਾਲੀ ਆਗੂਆਂ ਨੇ SIT ਨੂੰ ਪੱਖਪਾਤੀ ਦੱਸਿਆ।

 

 

ਸ਼੍ਰੋਮਣੀ ਅਕਾਲੀ ਦਲ ਨੇ ਇਸ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SAD says it will Boycott SIT