ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੇਅਦਬੀ ਮਾਮਲੇ ’ਤੇ CBI ਰਿਪੋਰਟ ਬਾਰੇ ਅਕਾਲੀ ਦਲ ਨੇ ਸੱਦੀ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਨੇ 16 ਜੁਲਾਈ ਨੂੰ ਦੁਪਹਿਰ 2 ਵਜੇ ਕੋਰ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਸੱਦੀ ਹੈ ਇਸ ਮੀਟਿੰਗ ਦੀ ਪ੍ਰਧਾਨਗੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਜਾਵੇਗੀ

 

ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਵੱਲੋਂ ਇਸ ਕੋਰ ਕਮੇਟੀ ਦੀ ਮੀਟਿੰਗ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਬੇਹੱਦ ਸੰਵੇਦਨਸ਼ੀਲ ਕੇਸ ਵਿਚ ਸੀਬੀਆਈ ਵੱਲੋਂ ਦਾਖ਼ਲ ਕੀਤੀ ਕਲੋਜ਼ਰ ਰਿਪੋਰਟ ਦੇ ਮੁੱਦੇ ਨੂੰ ਵਿਚਾਰਿਆ ਜਾਵੇਗਾ।

 

ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪਹਿਲਾ ਹੀ ਸੀਬੀਆਈ ਦੀ ਇਸ ਕਾਰਵਾਈ ਉੱਤੇ ਇਤਰਾਜ਼ ਪ੍ਰਗਟ ਕੀਤਾ ਜਾ ਚੁੱਕਿਆ ਹੈ। ਪਾਰਟੀ ਵੱਲੋਂ ਇਸ ਕੇਸ ਨੂੰ ਕਿਸੇ ਤਸੱਲੀਬਖ਼ਸ਼ ਨਤੀਜੇ ਉੱਤੇ ਪਹੁੰਚਾਉਣ ਸੰਬੰਧੀ ਚਰਚਾ ਕੀਤੀ ਜਾਵੇਗੀ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SAD to convene a meeting of the CBI report on desecration case