ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਟਿਆਲਾ ’ਚ ਅਕਾਲੀ ਦਲ ਲਾ ਰਿਹੈ ਪੰਜਾਬ ਦੀ ਕਾਂਗਰਸ ਸਰਕਾਰ ਵਿਰੁੱਧ ਧਰਨਾ

ਪਟਿਆਲਾ ’ਚ ਅਕਾਲੀ ਦਲ ਲਾ ਰਿਹੈ ਪੰਜਾਬ ਦੀ ਕਾਂਗਰਸ ਸਰਕਾਰ ਵਿਰੁੱਧ ਧਰਨਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਦੀ ਕਾਂਗਰਸ ਸਰਕਾਰ ਵਿਰੁੱਧ ਜ਼ਿਲ੍ਹਾ ਸਿਵਲ ਤੇ ਪੁਲਿਸ ਹੈੱਡਕੁਆਰਟਰਜ਼ ਸਾਹਮਣੇ ਰੋਸ ਮੁਜ਼ਾਹਰਾ ਕਰਨ ਜਾ ਰਹੀ ਹੈ। ਅਕਾਲੀ ਦਲ ਦਾ ਇਹ ਧਰਨਾ ਬੀਤੀ 15 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸੀ ਕਾਰਕੁੰਨਾਂ ਵਿਚਾਲੇ ਹੋਈਆਂ ਝੜਪਾਂ ਤੋਂ ਬਾਅਦ ਦਿੱਤਾ ਜਾ ਰਿਹਾ ਹੈ। ਦਰਅਸਲ, ਅਕਾਲੀ ਦਲ ਦਾ ਦੋਸ਼ ਇਹ ਹੈ ਕਿ ਇਸ ਮਾਮਲੇ ਦੀ ਜਾਂਚ ਪੱਖਪਾਤੀ ਢੰਗ ਨਾਲ ਹੋਈ ਹੈ। ਪਰ ਅੱਜ ਪਟਿਆਲਾ ਸਥਿਤ ਮਿੰਨੀ ਸਕੱਤਰੇਤ ਬੰਦ ਪਿਆ ਹੈ ਤੇ ਉਨ੍ਹਾਂ ਬੰਦ ਪਏ ਦਫ਼ਤਰਾਂ ਸਾਹਮਣੇ ਹੀ ਇਹ ਧਰਨਾ ਲਾਇਆ ਜਾਵੇਗਾ।

 

 

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਇਸ ਰੋਸ ਮੁਜ਼ਾਹਰੇ ਦੀ ਤਰੀਕ ਵਿੱਚ ਪਹਿਲਾਂ ਦੋ ਵਾਰ ਤਬਦੀਲੀ ਕੀਤੀ ਸੀ। ਪਹਿਲਾਂ ਇਹ ਰੋਸ ਮੁਜ਼ਾਹਰਾ ਤੇ ਧਰਨਾ 19 ਦਸੰਬਰ ਨੂੰ ਰੱਖਿਆ ਗਿਆ ਸੀ ਪਰ ਉਸ ਦਿਨ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਕਿਤੇ ਹੋਰ ਰੁੱਝੇ ਹੋਏ ਸਨ; ਇਸ ਲਈ ਫਿਰ ਇਹ ਧਰਨਾ 20 ਦਸੰਬਰ ਨੂੰ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਬਾਅਦ ’ਚ ਇਹ ਪ੍ਰੋਗਰਾਮ 21 ਦਸੰਬਰ ਲਈ ਤੈਅ ਹੋਇਆ ਸੀ।

 

 

ਸਨੌਰ ਹਲਕੇ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਭਾਵੇਂ ਇਹ ਰੋਸ ਮੁਜ਼ਾਹਰਾ ਤੇ ਧਰਨਾ ਸਨਿੱਚਰਵਾਰ ਨੂੰ ਕੀਤਾ ਜਾ ਰਿਹਾ ਹੈ ਪਰ ਉਨ੍ਹਾਂ ਨੂੰ ਲੱਗਦਾ ਹੈ ਕਿ ਸਰਕਾਰ ਵੀ ਹੁਣ ਕੁਝ ਛੁੱਟੀ ਦੇ ਰੌਂਅ ’ਚ ਹੈ ਕਿਉਂਕਿ ਸੂਬੇ ਦੀ ਕਾਨੂੰਨ ਤੇ ਵਿਵਸਥਾ ਦੀ ਹਾਲਤ ਦਿਨ–ਬ–ਦਿਨ ਖ਼ਰਾਬ ਹੁੰਦੀ ਜਾ ਰਹੀ ਹੈ।

 

 

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੀਨੀਅਰ ਆਗੂ ਰੋਸ ਮੁਜ਼ਾਹਰਾ ਕਰਨਗੇ। ਇਹ ਰੋਸ ਮੁਜ਼ਾਹਰਾ ਪੁਲਿਸ ਦੀਆਂ ਕਥਿਤ ਵਧੀਕੀਆਂ ਤੇ ਕਾਂਗਰਸੀ ਆਗੂਆਂ ਤੇ ਕਾਰਕੁੰਨਾਂ ਦੀਆਂ ਕਥਿਤ ਗ਼ੈਰ–ਕਾਨੂੰਨੀ ਗਤੀਵਿਧੀਆਂ ਵਿਰੁੱਧ ਕੀਤਾ ਜਾ ਰਿਹਾ ਹੈ।

 

 

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਦੋਸ਼ ਹੈ ਕਿ ਪੁਲਿਸ ਹੁਣ ਉਨ੍ਹਾਂ ਦੇ ਕਾਰਕੁੰਨਾਂ ਨੂੰ ਝੂਠੇ ਕੇਸਾਂ ਵਿੱਚ ਫਸਾ ਰਹੀ ਹੈ। ਚੇਤੇ ਰਹੇ ਕਿ ਬੀਤੀ 15 ਨਵੰਬਰ ਨੂੰ 20 ਕੁ ਜਣੇ ਜ਼ਿਲ੍ਹੇ ਦੇ ਪਿੰਡ ਖੇੜੀ ਗੰਡਿਆਂ ਦੇ ਪੁਲਿਸ ਥਾਣੇ ਅੰਦਰ ਜਾ ਵੜੇ ਸਨ ਤੇ ਉਨ੍ਹਾਂ ਤਖ਼ਤੂਮਾਜਰਾ ਦੇ ਕਾਂਗਰਸੀ ਸਰਪੰਚ ਹਰਸੰਗੀਤ ਸਿੰਘ (40) ਉੱਤੇ ਹਮਲਾ ਕਰ ਦਿੱਤਾ ਸੀ। ਫਿਰ ਰਾਜਪੁਰਾ ਦੇ ਇੱਕ ਪ੍ਰਾਈਵੇਟ ਹਸਪਤਾਲ ’ਚ ਉਨ੍ਹਾਂ ਉੱਤੇ ਦੋਬਾਰਾ ਹਮਲਾ ਕੀਤਾ ਗਿਆ ਸੀ। ਇਸ ਵੇਲੇ ਉਹ ਜ਼ੇਰੇ ਇਲਾਜ ਹਨ।

 

 

ਇਹ ਮਾਮਲਾ ਉਸ ਵੇਲੇ ਹੋਰ ਭਖ ਗਿਆ, ਜਦੋਂ ਮੁਲਜ਼ਮਾਂ ਵਿੱਚੋਂ ਇੱਕ ਅਮੀਰ ਸਿੰਘ ਦੀ ਪਤਨੀ ਦਾ ਦੇਹਾਂਤ ਹੋ ਗਿਆ। ਅਕਾਲੀ ਦਲ ਦੇ ਆਗੂਆਂ ਦਾ ਦੋਸ਼ ਹੈ ਕਿ ਇਹ ਮੌਤ ਤਣਾਅ ਕਾਰਨ ਹੋਈ ਹੈ। ਦੋਸ਼ ਹੈ ਕਿ ਉਨ੍ਹਾਂ ਦੇ ਪਤੀ ਅਮੀਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸੀ ਵਰਕਰਾਂ ਨੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਸਨ।

 

 

ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਇਸ ਮਾਮਲੇ ਦੀ ਉੱਚ–ਪੱਧਰੀ ਜਾਂਚ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਥਾਨਕ ਪੁਲਿਸ ਇਸ ਮਾਮਲੇ ਦੀ ਪੱਖਪਾਤੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਬੂਤ ਵਜੋਂ ਸੀਸੀਟੀਵੀ ਕੈਮਰੇ ਦੀ ਫ਼ੁਟੇਜ ਵੀ ਪੇਸ਼ ਕੀਤੀ ਹੈ।

 

 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਵੇਲੇ ਸੂਬੇ ਵਿੱਚ ਹੋਰ ਨਿਵੇਸ਼ ਖਿੱਚਣ ਲਈ ਸਨਅਤਕਾਰਾਂ ਨੂੰ ਸ਼ਾਮਲਾਟ ਜ਼ਮੀਨਾਂ ਲੀਜ਼ ਉੱਤੇ ਦੇ ਰਹੀ ਹੈ। ਇਸ ਵਿਰੁੱਧ ਵੀ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SAD to hold sit in and raily in Patiala against Punjab s Congress Government