ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਉਦਯੋਗ ਤੇ ਨਿਵੇਸ਼ਕਾਰਾਂ ਲਈ ਸੁਰੱਖਿਅਤ ਮਾਹੌਲ: ਕੈਪਟਨ

ਨਿਵੇਸ਼ ਅਤੇ ਵਿਕਾਸ ਲਈ ਉਦਯੋਗ ਨੂੰ ਸੁਰੱਖਿਅਤ ਤੇ ਸਥਿਰ ਮਾਹੌਲ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ-2019 ਦੇ ਪਹਿਲੇ ਦਿਨ ਮੁੱਖ ਸੈਸ਼ਨ ਦੌਰਾਨ ਵਿਚਾਰ-ਚਰਚਾ ਕਰਦਿਆਂ ਆਪਣੀ ਸਰਕਾਰ ਦੀ ਕਾਰਗੁਜਾਰੀ ਬਾਰੇ ਅਹਿਮ ਜਾਣਕਾਰੀ ਦਿੱਤੀ।

 

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਉਦਯੋਗਿਕ ਵਿਕਾਸ ਲਈ ਮਹੱਤਵਪੂਰਨ ਸਹੂਲਤ ਲਈ ਉਨਾਂ ਦੀ ਸਰਕਾਰ ਵੱਲੋਂ ਚੁੱਕੇ ਕਦਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਨਅਤ ਅਤੇ ਨਿਵੇਸ਼ਕਾਂ ਨੂੰ ਢੁੱਕਵਾਂ ਮਾਹੌਲ ਮੁਹੱਈਆ ਕਰਵਾਉਣ ’ਤੇ ਧਿਆਨ ਕੇਂਦਰਿਤ ਕੀਤਾ ਹੋਇਆ ਹੈ ਤਾਂ ਕਿ ਪੰਜਾਬ ਨਿਵੇਸ਼ ਪੱਖੋਂ ਤਰਜੀਹੀ ਟਿਕਾਣੇ ਵਜੋਂ ਉਭਰੇ।

 

ਉਨਾਂ ਕਿਹਾ ਕਿ ਸਾਲ 2017 ਵਿੱਚ ਲਿਆਂਦੀ ਉਦਯੋਗਿਕ ਨੀਤੀ ਨੇ ਉਸ ਤੋਂ ਪਹਿਲਾਂ ਦੀ ਨੀਤੀ ਵਿਚਲੀਆਂ ਕਈ ਕਮਜ਼ੋਰੀਆਂ ਨੂੰ ਦੂਰ ਕੀਤਾ।

 

ਉਨਾਂ ਕਿਹਾ ਕਿ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਸਿੰਗਲ ਵਿੰਡੋ ਕਲੀਅਰੈਂਸ, ਆਨ ਲਾਈਨ ਅਰਜ਼ੀਆਂ ਤੇ ਪ੍ਰਵਾਨਗੀਆਂ, ਉਦਯੋਗਾਂ ਲਈ ਬਿਜਲੀ ’ਤੇ ਸਬਸਿਡੀ, ਵਪਾਰ ਤੇ ਸਨਅਤ ਨਾਲ ਸਬੰਧਤ ਮੁੱਖ ਕਾਨੂੰਨਾਂ ਵਿੱਚ ਸੋਧ ਦੇ ਨਾਲ-ਨਾਲ ਜਲ ਨੇਮਬੰਦੀ ਵਰਗੀਆਂ ਸਹੂਲਤਾਂ ਨਿਵੇਸ਼ਕਾਰਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ।

 

ਅਨਾਜ ਦੇ ਵਾਧੂ ਉਤਪਾਦਨ ਨਾਲ ਪੰਜਾਬ ਲਈ ਖੇਤੀਬਾੜੀ ਹੁਣ ਹੰਢਣਸਾਰ ਨਾ ਹੋਣ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਲੋਕਾਂ ਨੂੰ ਖੇਤੀਬਾੜੀ ਤੋਂ ਉਦਯੋਗ ਵੱਲ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ।

 

ਉਨਾਂ ਕਿਹਾ ਕਿ ਸਨਅਤੀ ਸੈਕਟਰ ਰੁਜ਼ਗਾਰ ਦੇ ਸਹੀ ਮੌਕੇ ਮੁਹੱਈਆ ਕਰਵਾ ਕੇ ਪੰਜਾਬ ਦੇ ਨੌਜਵਾਨਾਂ ਨੂੰ ਦੂਜੇ ਮੁਲਕਾਂ ਵੱਲ ਜਾਣ ਨੂੰ ਠੱਲ ਪਾਉਣ ਵਿੱਚ ਮਦਦਗਾਰ ਸਾਬਤ ਹੋ ਸਕਦਾ ਹੈ।

 

ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੇ ਪੱਧਰ ’ਤੇ ਨੌਜਵਾਨਾਂ ਲਈ ਹੁਨਰ ਵਿਕਾਸ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ ਤਾਂ ਜੋ ਰੁਜ਼ਗਾਰ ਲਈ ਵੱਧ ਤੋਂ ਵੱਧ ਮੌਕੇ ਪੈਦਾ ਹੋ ਸਕਣ।

 

ਮੁੱਖ ਮੰਤਰੀ ਨੇ ਉਦਯੋਗ ਨੂੰ ਨਿਰੰਤਰਤਾ ਮੁਹੱਈਆ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਕਿ ਉਨਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਜਾਂ ਪਹਿਲੇ ਪ੍ਰੋਜੈਕਟਾਂ ਦਾ ਵਿਸਥਾਰ ਕਰਨ ਲਈ ਉਤਸ਼ਾਹਤ ਕੀਤਾ ਜਾ ਸਕੇ। ਉਨਾਂ ਕਿਹਾ ਕਿ ਇਸ ਲਈ ਇਹ ਜ਼ਰੂਰੀ ਹੈ ਕਿ ਵਿਰੋਧੀਆਂ ਨਾਲ ਸਿਆਸੀ ਬਦਲਾਖੋਰੀ ਦਾ ਰਵੱਈਆ ਨਾ ਅਪਣਾਇਆ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਪਾਰਟੀ ਸੱਤਾ ਵਿੱਚ ਆਵੇ ਤਾਂ ਉਦਯੋਗ ਲਈ ਉਹੀ ਨੀਤੀ ਅਮਲ ਵਿੱਚ ਰਹੇ।

 

ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਉਣ ਲਈ ਸਥਿਰਤਾ ਸਭ ਤੋਂ ਜ਼ਰੂਰੀ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਪੰਜਾਬ ਵਿੱਚ ਆਉਣ ਵਾਲੀ ਅਗਲੀ ਸਰਕਾਰ ਵੀ ਇਸੇ ਰਾਹ ’ਤੇ ਚੱਲੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Safe environment for industry and investors in Punjab:Capt Amarinder Singh