ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਵਕੀਲਾਂ ਤੇ ਗਵਾਹਾਂ ਦਾ ਸਨਮਾਨ ਅੱਗੇ ਪਾਇਆ

ਨਵੰਬਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਦੇ ਫੈਸਲੇ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਕੇਸ ਦੇ ਮੁੱਖ ਗਵਾਹਾਂ ਅਤੇ ਵਕੀਲਾਂ ਦੇ ਸਨਮਾਨ ਅੱਗੇ ਪਾ ਦਿੱਤਾ ਗਿਆ ਹੈ। ਪਹਿਲਾਂ ਇਹ ਸਨਮਾਨ 26 ਦਸੰਬਰ 2018 ਨੂੰ ਕੀਤਾ ਜਾਣਾ ਸੀ, ਜਦਕਿ ਹੁਣ ਨਵੀਂ ਤਰੀਕ ਬਾਅਦ ਵਿਚ ਤੈਅ ਹੋਵੇਗੀ।

 

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਿੱਖ ਨਸਲਕੁਸ਼ੀ ਦੇ ਦੋਸ਼ੀ ਸੱਜਣ ਕੁਮਾਰ ਦਾ ਕੇਸ ਲੜਨ ਵਾਲੇ ਵਕੀਲਾਂ ਦੇ ਨਾਲ-ਨਾਲ ਪੀੜਤਾਂ ਅਤੇ ਗਵਾਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਦੇਣ ਦਾ ਪ੍ਰੋਗਰਾਮ ਹੁਣ 26 ਦਸੰਬਰ ਦੀ ਬਜਾਏ ਬਾਅਦ ਵਿਚ ਤੈਅ ਕੀਤਾ ਜਾਵੇਗਾ।

 

ਉਨ੍ਹਾਂ ਦੱਸਿਆ ਕਿ ਇਹ ਸਨਮਾਨ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਾਜ਼ਾਦਿਆਂ ਸਮੇਤ ਹੋਰ ਗੁਰਸਿੱਖਾਂ ਦੀਆਂ ਸ਼ਹਾਦਤਾਂ ਦੇ ਦਿਹਾੜਿਆਂ ਦੇ ਮੱਦੇਨਜ਼ਰ ਅੱਗੇ ਪਾਇਆ ਗਿਆ ਹੈ। ਸ. ਬੇਦੀ ਅਨੁਸਾਰ ਨਵੀਂ ਤਰੀਕ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੋਂ ਬਾਅਦ ਵਿਚ ਨੀਯਤ ਕੀਤੀ ਜਾਵੇਗੀ।

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sajjan Kumar sentenced ensuring respect lawyers and witnesses postponed