ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਦੀ ਦੇ ਜਤਨਾਂ ਕਾਰਨ ਗਾਂਧੀ ਪਰਿਵਾਰ ਦੇ ਨੇੜਲੇ ਨੂੰ ਸਜ਼ਾ ਮਿਲੀ: ਸੁਖਬੀਰ ਬਾਦਲ

ਮੋਦੀ ਦੇ ਜਤਨਾਂ ਕਾਰਨ ਗਾਂਧੀ ਪਰਿਵਾਰ ਦੇ ਨੇੜਲੇ ਨੂੰ ਸਜ਼ਾ ਮਿਲੀ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ-ਮੁੱਖ ਮੰਤਰੀ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਮਾਮਲੇ `ਚ ਉਮਰ ਕੈਦ ਦੀ ਸਜ਼ਾ ਮਿਲਣ `ਤੇ ਖ਼ੁਸ਼ੀ ਪ੍ਰਗਟਾਈ ਹੈ।


ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਤਾਂ ਸ਼ੁਰੂ ਹੀ ਆਖਦੇ ਰਹੇ ਹਨ ਕਿ ਉਦੋਂ ਦੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਖ਼ਾਸ ਨੇੜਲਿਆਂ ਨੇ ਜਾਣਬੁੱਝ ਕੇ ਸਿੱਖਾਂ ਦਾ ਕਤਲੇਆਮ ਕੀਤਾ ਸੀ। ਉਸ ਸੋਚੀ-ਸਮਝੀ ਸਾਜਿ਼ਸ਼ ਦਾ ਹੁਣ ਪਰਦਾਫ਼ਾਸ਼ ਹੋ ਗਿਆ ਹੈ।


ਸ੍ਰੀ ਸੁਖਬੀਰ ਬਾਦਲ ਨੇ ਕਿਹਾ ਕਿ ਅਦਾਲਤ ਨੇ ਸਪੱਸ਼ਟ ਕਿਹਾ ਹੈ ਕਿ ਅਜਿਹੇ ਪ੍ਰਮੁੱਖ ਆਗੂ ਹੁਣ ਤੱਕ ਸਿਆਸੀ ਪੁਸ਼ਤ-ਪਨਾਹੀ ਕਾਰਨ ਬਚਦੇ ਆ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਸਜ਼ਾ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲਕਦਮੀ ਕਾਰਨ ਸੰਭਵ ਹੋਈ ਹੈ ਕਿਉਂਕਿ ਉਨ੍ਹਾਂ ਨੇ ਪੀੜਤ ਸਿੱਖਾਂ ਨੂੰ ਇਨਸਾਫ਼ ਦਿਵਾਉਣ ਲਈ 1984 ਸਿੱਖ ਕਤਲੇਆਮ ਦੀਆਂ ਫ਼ਾਈਲਾਂ ਦੋਬਾਰਾ ਖੁਲ੍ਹਵਾਈਆਂ ਸਨ ਤੇ ਬਾਕਾਇਦਾ ਇੱਕ ਵਿਸ਼ੇਸ਼ ਜਾਂਚ ਟੀਮ ਕਾਇਮ ਕੀਤੀ ਸੀ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sajjan Nearer to Gandhi family got punishment due to Modi