ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਮਝੌਤਾ ਐਕਸਪ੍ਰੈੱਸ ਮਾਮਲੇ ਦੀ ਸੁਣਵਾਈ 14 ਮਾਰਚ ਤੱਕ ਮੁਲਤਵੀ

ਸਮਝੌਤਾ ਐਕਸਪ੍ਰੈੱਸ ਮਾਮਲੇ ਦੀ ਸੁਣਵਾਈ 14 ਮਾਰਚ ਤੱਕ ਮੁਲਤਵੀ

11 ਵਰ੍ਹੇ ਪੁਰਾਣੇ ਸਮਝੌਤਾ ਐਕਸਪ੍ਰੈੱਸ ਧਮਾਕੇ ਨਾਲ ਸਬੰਧਤ ਕੇਸ ਬਾਰੇ ਫ਼ੈਸਲਾ ਅੱਜ ਪੰਚਕੂਲਾ ਸਥਿਤ ਐੱਨਆਈਏ ਦੀ ਅਦਾਲਤ ਨੇ ਫਿਰ ਰਾਖਵਾਂ ਰੱਖ ਲਿਆ ਤੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਆਉਂਦੀ 14 ਮਾਰਚ ਨੂੰ ਹੋਵੇਗੀ। ਦਰਅਸਲ, ਕੁਝ ਪਾਕਿਸਤਾਨੀ ਨਾਗਰਿਕਾਂ ਨੇ ਹੁਣ ਇੱਛਾ ਪ੍ਰਗਟਾਈ ਹੈ ਕਿ ਉਹ ਇਸ ਮਾਮਲੇ ਵਿੱਚ ਕੁਝ ਸਬੂਤ ਪੇਸ਼ ਕਰਨਾ ਚਾਹੁੰਦੇ ਹਨ।

 

 

18 ਫ਼ਰਵਰੀ, 2007 ਨੂੰ ਦਿੱਲੀ ਤੋਂ ਲਾਹੌਰ ਜਾ ਰਹੀ ਸਮਝੌਤਾ ਐਕਸਪ੍ਰੈੱਸ ਰੇਲ–ਗੱਡੀ ਵਿੱਚ ਪਾਨੀਪਤ ਦੇ ਕੋਲ ਧਮਾਕਾ ਹੋਇਆ ਸੀ, ਜਿਸ ਵਿੱਚ 43 ਪਾਕਿਸਤਾਨੀ ਨਾਗਰਿਕਾਂ ਸਮੇਤ 68 ਵਿਅਕਤੀ ਮਾਰੇ ਗਏ ਸਨ। ਉਨ੍ਹਾਂ ਵਿੱਚੋਂ 10 ਭਾਰਤੀ ਨਗਾਰਿਕ ਸਨ ਤੇ 15 ਲਾਸ਼ਾਂ ਦੀ ਸ਼ਨਾਖ਼ਤ ਹੀ ਨਹੀਂ ਸੀ ਹੋ ਸਕੀ ਕਿਉਂਕਿ ਉਹ ਬਹੁਤ ਬੁਰੀ ਤਰ੍ਹਾਂ ਸੜ ਚੁੱਕੀਆਂ ਸਨ।

 

 

ਇਸ ਕੇਸ ਉੱਤੇ ਹੁਣ ਸਭ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Samjhauta Express Case deferred till 14th March