ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੰਗਰੂਰ ਝੋਨੇ ਦੀ ਖ਼ਰੀਦ 'ਚ ਮੋਹਰੀ

ਸੂਬੇ ਭਰ ਵਿੱਚ 99.41 ਫ਼ੀਸਦੀ ਝੋਨੇ ਦੀ ਚੁਕਾਈ ਮੁਕੰਮਲ, 24574 ਕਰੋੜ ਰੁਪਏ ਦਾ ਕੀਤਾ ਭੁਗਤਾਨ

 

ਸੂਬੇ ਦੀਆਂ ਅਨਾਜ ਮੰਡੀਆਂ ਵਿਚ 90 ਫ਼ੀਸਦੀ ਤੋਂ ਵੱਧ ਝੋਨੇ ਦੀ ਆਮਦ ਹੋਣ ਉਪਰੰਤ ਸੰਗਰੂਰ 1654691 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਨਾਲ ਸੂਬੇ 'ਚ ਮੋਹਰੀ ਹੈ। ਇਸ ਤੋਂ ਬਾਅਦ ਲੁਧਿਆਣਾ, ਮੋਗਾ ਅਤੇ ਪਟਿਆਲਾ ਨੇ ਕ੍ਰਮਵਾਰ 1626361, 1206246 ਅਤੇ 1202459 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦਿੱਤੀ।

 

ਪੰਜਾਬ ਵਿੱਚ 14 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 15515747 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ ਅਤੇ 1067521 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਸਰਕਾਰ ਵੱਲੋਂ ਕਿਸਾਨਾਂ/ਆੜਤੀਆਂ ਦੇ ਖਾਤਿਆਂ ਵਿੱਚ 24574.27 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।

 

ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 15411761 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 103986 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

 

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 63928821 ਟਨ, ਮਾਰਕਫੈੱਡ ਵੱਲੋਂ 3953925 ਟਨ ਅਤੇ ਪਨਸਪ ਵੱਲੋਂ 3144340 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1713452 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵਲੋਂ 207160 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

 

ਇਸ ਦੇ ਨਾਲ ਹੀ 72 ਘੰਟੇ ਵਾਲੇ ਚੁਕਾਈ ਨਿਯਮ ਮੁਤਾਬਕ 99.41 ਫ਼ੀਸਦ ਝੋਨੇ ਦੀ ਚੁਕਾਈ ਵੀ ਮੁਕੰਮਲ ਕਰ ਲਈ ਗਈ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sangrur leads in paddy procurement