ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਤੋਂ ਬਚਾਅ ਲਈ 11769 ਪਿੰਡਾਂ 'ਚ ਹੋ ਚੁੱਕਿਆ ਦਵਾਈ ਦਾ ਛਿੜਕਾਅ : ਤ੍ਰਿਪਤ ਬਾਜਵਾ

ਫਾਈਲ ਫ਼ੋਟੋ

ਪੰਚਾਇਤ ਮੰਤਰੀ ਵਲੋਂ ਲੋਕਾਂ ਨੂੰ ਘਰਾਂ ਵਿੱਚ ਹੀ ਰਹਿਣ ਦੀ ਅਪੀਲ


ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਸੂਬੇ ਦੇ ਸਾਰੇ ਪਿੰਡਾਂ ਨੂੰ ਕੋਰੋਨਾ ਵਾਇਰਸ ਦੀ ਲਾਗ ਤੋਂ ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਹੁਣ ਤੱਕ 11769 ਪਿੰਡਾਂ ਵਿੱਚ ਰੋਗਾਣੂ ਨਾਸ਼ਕ ਦਵਾਈ ਦਾ ਛਿੜਕਾਅ ਕੀਤਾ ਜਾ ਚੁੱਕਾ ਹੈ। 

 

ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਹਦਾਇਤਾਂ ਉੱਤੇ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਡੀਅਮ ਹਾਈਪੋਕਲੋਰਾਈਟ ਦਵਾਈ ਦਾ ਛਿੜਕਾਅ ਕੀਤਾ ਜਾਣਾ ਹੈ ਤਾਂ ਕਿ ਕਰੋਨਾ ਵਾਇਰਸ ਦੀ ਲਾਗ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ।

 

ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਪੰਜਾਬ ਦੇ ਪਿੰਡਾਂ ਵਿਚ ਕੀਤੇ ਗਏ ਛਿੜਕਾਅ ਵਿਚ 295040 ਲਿਟਰ ਦਵਾਈ ਦੀ ਵਰਤੋਂ ਕੀਤੀ ਜੋ ਪੰਜਾਬ ਅਲਕਲੀਜ਼ ਐਂਡ ਕੈਮੀਕਲਜ਼ ਵਲੋਂ ਸਪਲਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਛਿੜਕਾਅ ਦਾ ਕੰਮ ਵਿਭਾਗ ਦੇ ਅਧਿਕਾਰੀਆਂ ਵਲੋਂ ਪਿੰਡਾਂ ਦੇ ਲੋਕਾਂ ਨੂੰ ਪ੍ਰੇਰਨਾ ਦੇ ਕੇ ਬਿਨਾਂ ਕਿਸੇ ਖ਼ਰਚੇ ਤੋਂ ਕਰਵਾਇਆ ਜਾ ਰਿਹਾ ਹੈ।

ਪੰਜਾਬ ਦੇ ਸਾਰੇ ਪਿੰਡਾਂ ਵਿੱਚ ਤਿੰਨ-ਤਿੰਨ ਛਿੜਕਾਅ ਕੀਤੇ ਜਾਣਗੇ

ਪੰਚਾਇਤ ਮੰਤਰੀ ਨੇ ਦਸਿਆ ਕਿ ਇਸ ਮੁਹਿੰਮ ਤਹਿਤ ਹਾਲ ਦੀ ਘੜੀ ਹਰ ਪਿੰਡ ਵਿੱਚ ਤਿੰਨ-ਤਿੰਨ ਛਿਵਕਾਅ ਕਰਨ ਦਾ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ ਜੋ ਇੱਕ ਹਫ਼ਤੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦਸਿਆ ਕਿ ਪਹਿਲਾ ਛਿੜਕਾਅ ਤਕਰੀਬਨ ਸਾਰੇ ਪਿੰਡਾਂ ਵਿਚ ਹੋ ਚੁੱਕਿਆ ਹੈ ਅਤੇ ਜਿਹੜੇ ਪਿੰਡ ਰਹਿ ਗਏ ਹਨ ਉਨ੍ਹਾਂ ਵਿੱਚ ਇਹ ਛਿੜਕਾਅ ਕੱਲ੍ਹ ਤੱਕ ਮੁਕੰਮਲ ਕਰ ਲਿਆ ਜਾਵੇਗਾ। ਸ਼੍ਰੀ ਬਾਜਵਾ ਨੇ ਦਸਿਆ ਕਿ ਕਾਫ਼ੀ ਪਿੰਡਾਂ ਵਿਚ ਦੂਜਾ ਅਤੇ ਤੀਜਾ ਛਿੜਕਾਅ ਵੀ ਕਰ ਦਿੱਤਾ ਗਿਆ ਹੈ।

     

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sanitisation medicine sprayed in 11769 villages to get rid of Corona virus infection: Tirpt Bajwa