ਅਗਲੀ ਕਹਾਣੀ

ਮੁੜ ਸੰਤ ਸੀਚੇਵਾਲ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਮੈਂਬਰ ਲਗਾਇਆ

ਮੁੜ ਸੰਤ ਸੀਚੇਵਾਲ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਮੈਂਬਰ ਲਗਾਇਆ

ਕੈਪਟਨ ਸਰਕਾਰ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਦੁਬਾਰਾ ਤੋਂ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਹੈ। ਜਿ਼ਕਰਯੋਗ ਹੈ ਕਿ ਬਾਬਾ ਸੀਚੇਵਾਲ ਨੂੰ ਬੀਤੇ ਕੱਲ੍ਹ ਮੈਂਬਰ ਵਜੋਂ ਹਟਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕੈਪਟਨ ਸਰਕਾਰ ਦੀ ਚਾਰ ਚੁਫੇਰੇ ਤੋਂ ਇਸ ਫੈਸਲੇ ਦੀ ਵੱਡੀ ਪੱਧਰ `ਤੇ ਆਲੋਚਨਾ ਹੋਈ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਕਮ ਜਾਰੀ ਕਰਕੇ ਬਲਬੀਰ ਸਿੰਘ ਸੀਚੇਵਾਲ ਨੂੰ ਤੁਰੰਤ ਪ੍ਰਭਾਵ ਨਾਲ ਪੀ ਪੀ ਸੀ ਬੀ ਦਾ ਮੈਂਬਰ ਥਾਪਿਆ ਹੈ।


ਜਿ਼ਕਰਯੋਗ ਹੈ ਕਿ ਸੰਤ ਸੀਚੇਵਾਲ ਨੇ ਪੰਜਾਬ ਸਰਕਾਰ ਦੀ ਅਣਗਹਿਲੀ ਦਾ ਐਨਜੀਟੀ ਦੇ ਸਾਹਮਣੇ ਸੱਚ ਰੱਖਿਆ ਸੀ। ਜਿਸ ਤੋਂ ਬਾਅਦ ਐਨਜੀਟੀ ਨੇ 14 ਨਵੰਬਰ ਨੂੰ ਦਰਿਆਵਾਂ ਦੇ ਪਾਣੀ ਨੂੰ ਗੰਧਲਾ ਕਰਨ ਵਾਲੀਆਂ ਫੈਕਟਰੀਆਂ ਵਿਰੁੱਧ ਕਾਰਵਾਈ ਨਾ ਕਰਨ ਦੇ ਦੋਸ਼ `ਚ ਪੰਜਾਬ ਸਰਕਾਰ ਨੂੰ 50 ਕਰੋੜ ਰੁਪਏ ਦਾ ਜ਼ੁਰਮਾਨਾ ਕੀਤਾ ਗਿਆ ਸੀ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Sant Seechewal again resigned as member of Punjab Pollution Control Board