ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੰਤ ਸੀਚੇਵਾਲ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਤੋਂ ਹਟਾਇਆ

ਸੰਤ ਸੀਚੇਵਾਲ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਤੋਂ ਹਟਾਇਆ

ਕੌਮੀ ਗਰੀਨ ਟ੍ਰਿਬਿਊਨਲ ਵੱਲੋਂ ਦਰਿਆਵਾਂ ਨੂੰ ਪ੍ਰਦੂਸਿ਼ਤ ਕਰਨ ਦੇ ਮਾਮਲੇ `ਚ ਪੰਜਾਬ ਸਰਕਾਰ ਨੂੰ ਕੀਤੇ 50 ਕਰੋੜ ਰੁਪਏ ਦੇ ਜ਼ੁਰਮਾਨੇ ਤੋਂ ਬਾਅਦ ਇਸ ਮਾਮਲੇ ਦੀ ਰਿਪੋਰਟ ਕਰਨ ਵਾਲੇ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੰਜਾਬ ਸਰਕਾਰ ਨੇ ਝਟਕਾ ਦਿੱਤਾ ਹੈ। ਪੰਜਾਬ ਸਰਕਾਰ ਨੇ ਵਾਤਾਵਰਣ ਪ੍ਰੇਮੀ ਨੂੰ ਪੰਜਾਬ ਸਰਕਾਰ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਹੈ।

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਤਾਵਰਣ ਵਿਭਾਗ ਆਪਣੇ ਕੋਲ ਲੈਣ ਤੋਂ ਬਾਅਦ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਤੋਂ ਵੀ ਹਟਾ ਦਿੱਤਾ। ਜਿ਼ਕਰਯੋਗ ਹੈ ਕਿ ਸੰਤ ਸੀਚੇਵਾਲ ਨੇ ਪੰਜਾਬ ਸਰਕਾਰ ਦੀ ਅਣਗਹਿਲੀ ਦਾ ਐਨਜੀਟੀ ਦੇ ਸਾਹਮਣੇ ਸੱਚ ਰੱਖਿਆ ਸੀ। ਜਿਸ ਤੋਂ ਬਾਅਦ ਐਨਜੀਟੀ ਨੇ 14 ਨਵੰਬਰ ਨੂੰ ਦਰਿਆਵਾਂ ਦੇ ਪਾਣੀ ਨੂੰ ਗੰਧਲਾ ਕਰਨ ਵਾਲੀਆਂ ਫੈਕਟਰੀਆਂ ਵਿਰੁੱਧ ਕਾਰਵਾਈ ਨਾ ਕਰਨ ਦੇ ਦੋਸ਼ `ਚ ਪੰਜਾਬ ਸਰਕਾਰ ਨੂੰ 50 ਕਰੋੜ ਰੁਪਏ ਦਾ ਜ਼ੁਰਮਾਨਾ ਕੀਤਾ ਗਿਆ ਸੀ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sant Seechewal removed from Punjab Pollution Control Board