ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਥੇ ਫੇਜ਼-8 ਐਸ.ਏ.ਐਸ. ਨਗਰ ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਸਾਹਮਣੇ ਪੈਂਦੇ ਗਰਾਊਂਡ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ।

 

ਕੀਰਤਨ ਦਰਬਾਰ ਵਿੱਚ ਬੀਬੀਆਂ ਦੇ ਜਥੇ ਸਮੇਤ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਹਰਪ੍ਰੀਤ ਸਿੰਘ ਮੱਖੂ ਲੁਧਿਆਣਾ ਵਾਲੇ, ਭਾਈ ਸੁਰਿੰਦਰ ਸਿੰਘ ਜੋਧਪੁਰੀ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਉਂਕਾਰ ਸਿੰਘ ਜੀ ਊਨਾ ਵਾਲਿਆਂ ਨੇ ਇਲਾਹੀ ਬਾਣੀ ਦੇ ਗਾਇਨ ਨਾਲ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। 

 

ਇਸ ਤੋਂ ਇਲਾਵਾ ਇਲਾਕੇ ਦੀਆਂ ਹੋਰ ਧਾਰਮਿਕ ਸ਼ਖ਼ਸੀਅਤਾਂ ਜਿਨ੍ਹਾਂ ਵਿੱਚ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਬਾਬਾ ਦਰਸ਼ਨ ਸਿੰਘ, ਬਾਬਾ ਲਖਵੀਰ ਸਿੰਘ ਰਤਵਾੜਾ ਸਾਹਿਬ ਵਾਲੇ, ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ ਅਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਪੁੱਜੀਆਂ। ਇਸ ਮੌਕੇ ਸੰਗਤ ਦੇ ਦਰਸ਼ਨ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਪੁੱਜੇ।

 

ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ ’ਤੇ ਮਨਾਉਣ ਦੀ ਅਪੀਲ ਕਰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ। ਇਸ ਉਤੇ ਚੱਲਦਿਆਂ ਸਾਨੂੰ ਇਕਜੁੱਟ ਹੋ ਕੇ ਗੁਰੂਆਂ ਦੇ ਪੁਰਬ ਮਨਾਉਣੇ ਚਾਹੀਦੇ ਹਨ। 

 

ਗੁਰੂ ਨਾਨਕ ਦੇਵ ਜੀ ਦੇ ਵਾਤਾਵਰਣ ਨੂੰ ਬਚਾਉਣ ਦੇ ਉਪਦੇਸ਼ ਉੱਤੇ ਚੱਲਦਿਆਂ ਕੀਰਤਨ ਦਰਬਾਰ ਦੌਰਾਨ ਸੰਗਤ ਨੂੰ ਪੌਦੇ ਵੀ ਵੰਡੇ ਗਏ ਅਤੇ ਮੈਡੀਕਲ ਜਾਂਚ ਕੈਂਪ ਲਾਇਆ ਗਿਆ। ਕੀਰਤਨ ਦਰਬਾਰ ਦੌਰਾਨ ਕਿਤਾਬਾਂ ਦਾ ਸਟਾਲ ਲਾਇਆ ਗਿਆ ਤਾਂ ਜੋ ਲੋਕਾਈ ਨੂੰ ਸਿੱਖਿਆ ਦਾ ਚਾਨਣ ਵੰਡਿਆ ਜਾ ਸਕੇ। ਕੀਰਤਨ ਦਰਬਾਰ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਿਆ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Saplings distributed to Sangat to spread the Guru Sahib message of environmental protection