ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਪਤਨੀ ਤੇ ਧੀ ਅਕਾਲੀ ਦਲ ’ਚ ਸ਼ਾਮਲ

ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਪਤਨੀ ਤੇ ਧੀ ਅਕਾਲੀ ਦਲ ’ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਡੇਰਾਬੱਸੀ ਹਲਕਾ ਵਿਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਪਤਨੀ ਸਰਬਜੀਤ ਕੌਰ ਅਤੇ ਧੀ ਮਨਪ੍ਰੀਤ ਕੌਰ ਡੌਲੀ ਅੱਜ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਉਹ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼ਾਮਲ ਹੋਈਆਂ।  ਪਾਰਟੀ ਪ੍ਰਧਾਨ ਸੁਖਬੀਰ ਸਿੰਘ ਨੇ ਸਿਰੋਪਾਓ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਡੇਰਾਬਸੀ ਦੇ ਵਿਧਾਇਕ ਐਨ ਕੇ ਸ਼ਰਮਾ ਵੀ ਹਾਜ਼ਰ ਸਨ।

 

ਜ਼ਿਕਰਯੋਗ ਹੈ ਕਿ ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਪਤਨੀ ਸਰਬਜੀਤ ਕੌਰ ਅਤੇ ਧੀ ਮਨਪ੍ਰੀਤ ਕੌਰ ਅਕਾਲੀ ਦਲ ਤੋਂ ਨਰਾਜ਼ ਹੋ ਕੇ ਵੱਖ ਹੋ ਗਈਆਂ ਸਨ। ਇਸ ਤੋਂ ਬਾਅਦ 2012 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਮਰਹੂਮ ਕੈਪਟਲ ਕੰਵਲਜੀਤ ਸਿੰਘ ਦੀ ਧੀ ਮਨਪ੍ਰੀਤ ਕੌਰ ਆਜ਼ਾਦ ਤੌਰ ਉਤੇ ਚੋਣ ਲੜੇ ਸਨ। 2017 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਕੈਪਟਨ ਕੰਵਲਜੀਤ ਸਿੰਘ ਦੀ ਪਤਨੀ ਸਰਬਜੀਤ ਕੌਰ ਆਮ ਆਦਮੀ ਪਾਰਟੀ ਦੀ ਟਿਕਟ ਉਤੇ ਡੇਰਾਬਸੀ ਵਿਧਾਨ ਸਭਾ ਹਲਕੇ ਤੋਂ ਚੋਣ ਲੜੇ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Sarbjit Kaur and Manpreet Kaur Dolly join SAD