ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਕਾਰੀਆ ਨੇ 10 ਸਹਾਇਕ ਟਾਊਨ ਪਲੈਨਰਾਂ ਅਤੇ 9 ਸਟੈਨੋਜ਼ ਨੂੰ ਨਿਯੁਕਤੀ ਪੱਤਰ ਦਿੱਤੇ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ ਨਵ-ਨਿਯੁਕਤ ਸਹਾਇਕ ਟਾਊਨ ਪਲੈਨਰਾਂ ਨਾਲ।

........................................................

 

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ 10 ਸਹਾਇਕ ਟਾਊਨ ਪਲੈਨਰਾਂ ਅਤੇ 9 ਸਟੈਨੋਜ਼ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਤੋਂ ਪਹਿਲਾਂ ਪਿਛਲੇ ਸਾਲ ਜੂਨ ਮਹੀਨੇ ਵਿਚ ਵੀ 12 ਸਹਾਇਕ ਟਾਊਨ ਪਲੈਨਰਾਂ ਦੀ ਨਿਯੁਕਤੀ ਕੀਤੀ ਸੀ।

 

ਉਨ੍ਹਾਂ ਦੱਸਿਆ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਕਾਰਜ ਕੁਸ਼ਲਤਾ ਵਧਾਉਣ ਲਈ ਸਮੇਂ-ਸਮੇਂ 'ਤੇ ਭਰਤੀ ਕੀਤੀ ਜਾ ਰਹੀ ਹੈ ਕਿਉਂਕਿ ਪਿਛਲੇ ਕੁੱਝ ਸਾਲਾਂ ਦੌਰਾਨ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰਦੇ ਬਹੁਤ ਸਾਰੇ ਅਧਿਕਾਰੀ ਸੇਵਾਮੁਕਤ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰੀ ਖੇਤਰਾਂ ਦੇ ਵਿਕਾਸ ਵਿੱਚ ਯੋਜਨਾਬੰਦੀ ਦੀ ਮਹੱਤਤਾ ਨੂੰ ਵੇਖਦਿਆਂ ਸਹਾਇਕ ਟਾਊਨ ਪਲੈਨਰਾਂ ਦੇ ਅਹੁਦਿਆਂ ਨੂੰ ਭਰਨਾ ਬੇਹੱਦ ਜ਼ਰੂਰੀ ਸੀ।

 

ਉਨ੍ਹਾਂ ਕਿਹਾ ਕਿ ਜਦੋਂ ਇਹ ਅਧਿਕਾਰੀ ਅਹੁਦੇ ਸੰਭਾਲ ਲੈਣਗੇ ਤਾਂ ਵਿਭਾਗ ਦੇ ਕੰਮ ਕਾਜ ਵਿੱਚ ਹੋਰ ਤੇਜ਼ੀ ਆਵੇਗੀ ਅਤੇ ਆਮ ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਦਾ ਲਾਭ ਲੈਣ ਵਿੱਚ ਸੁਵਿਧਾ ਹੋਵੇਗੀ। ਸ੍ਰੀ ਸਰਕਾਰੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਵਚਨਬੱਧਤਾ ਪ੍ਰਤੀ ਤੇਜ਼ੀ ਨਾਲ ਕੰਮ ਕਰ ਰਹੀ ਹੈ।

......

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sarkaria hands over appointment letters to 10 ATPs and 9 Stenos