ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਕਾਰੀਆ ਨੇ ਜਲ ਸਰੋਤ ਵਿਭਾਗ ਦੇ 35 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨਵੀਂ ਭਰਤੀ ਨਾਲ ਵਿਭਾਗ ਦੀ ਕਾਰਜਕੁਸ਼ਲਤਾ 'ਚ ਆਵੇਗਾ ਸੁਧਾਰ- ਜਲ ਸਰੋਤ ਮੰਤਰੀ


 

ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਇਥੇ ਸੈਕਟਰ-18 ਸਥਿਤ ਜਲ ਸਰੋਤ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਨਵੇਂ ਭਰਤੀ ਹੋਏ 35 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।

 

ਨਿਯੁਕਤੀ ਪੱਤਰ ਸੌਂਪਣ ਬਾਅਦ, ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਅਤੇ ਕੰਮ-ਕਾਜ ਦੀ ਰਫ਼ਤਾਰ ਹੋਰ ਤੇਜ਼ ਕਰਨ ਲਈ ਨਵੀਂ ਭਰਤੀ ਦੀ ਲੋੜ ਸੀ ਅਤੇ ਹੁਣ ਲੋਕਾਂ ਨੂੰ ਬਿਹਤਰੀਨ ਸੇਵਾਵਾਂ ਮੁਹੱਈਆ ਕਰਾਉਣਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਇਨ੍ਹਾਂ ਨਵੇਂ ਭਰਤੀ ਹੋਏ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਹੈ।


ਨਵੇਂ ਭਰਤੀ ਹੋਏ ਕਲਰਕਾਂ ਨੂੰ ਮੁਬਾਰਕਬਾਦ ਦਿੰਦਿਆਂ ਸ੍ਰੀ ਸਰਕਾਰੀਆ ਨੇ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਦੀ ਸਖ਼ਤ ਮਿਹਨਤ ਵਿਭਾਗ ਨੂੰ ਹੋਰ ਉਚਾਈਆਂ 'ਤੇ ਲੈ ਕੇ ਜਾਵੇਗੀ। ਦੱਸਣਯੋਗ ਹੈ ਕਿ ਇਨ੍ਹਾਂ ਕਲਰਕਾਂ ਦੀ ਭਰਤੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਕੀਤੀ ਹੈ।

 

ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਚੀਫ਼ ਇੰਜਨੀਅਰ (ਨਹਿਰਾਂ) ਸ੍ਰੀ ਜਗਮੋਹਨ ਸਿੰਘ ਮਾਨ, ਚੀਫ਼ ਇੰਜੀਨੀਅਰ (ਡਰੇਨੇਜ਼) ਸ੍ਰੀ ਸੰਜੀਵ ਕੁਮਾਰ ਗੁਪਤਾ, ਚੀਫ਼ ਇੰਜੀਨੀਅਰ (ਕੇ.ਏ.ਡੀ.) ਸ੍ਰੀ ਅਸ਼ਵਨੀ ਕਾਂਸਲ, ਚੀਫ਼ ਇੰਜੀਨੀਅਰ ਵਿਜੀਲੈਂਸ ਗੀਤਾ ਸਿੰਗਲਾ, ਚੀਫ਼ ਇੰਜੀਨੀਅਰ ਸ਼ਾਹਪੁਰ ਕੰਡੀ ਡੈਮ ਅਤੇ ਰਣਜੀਤ ਸਾਗਰ ਡੈਮ ਸ੍ਰੀ ਐੱਸ.ਕੇ. ਸਲੂਜਾ ਅਤੇ ਸੁਪਰਡੈਂਟ ਇੰਜੀਨੀਅਰ ਕੰਡੀ ਕੈਨਾਲ ਸ੍ਰੀ ਆਰ.ਐਸ. ਬੁੱਟਰ ਸ਼ਾਮਲ ਸਨ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:sarkaria hands over appointment letters to 35 clerks