ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤੋਂ ਵਾਂਝਾ ਰੱਖਣ ਮਾਮਲੇ ਉਤੇ ਕਾਰਵਾਈ ਕਰਨ ਦੇ ਹੁਕਮ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤੋਂ ਵਾਂਝਾ ਰੱਖਣ ਮਾਮਲੇ ਉਤੇ ਕਾਰਵਾਈ ਕਰਨ ਦੇ ਹੁਕਮ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਵਿਦਿਆਰਥੀ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਲਾਭ ਤੋਂ ਵਾਂਝੇ ਰਹਿਣ ਦਾ ਮਾਮਲਾ ਵਿੱਚ ਕਾਰਵਾਈ ਕਰਦਿਆਂ ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ ਮੈਡੀਕਲ ਸਿੱਖਿਆ ਤੇ ਖੋਜ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਅੰਮ੍ਰਿਤਸਰ ਅਤੇ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਪੰਜਾਬ ਦੇ ਅਧਿਕਾਰੀਆਂ/ ਕਾਰਮਚਾਰੀਆਂ, ਜੋ ਇਸ ਮਾਮਲੇ ਨਾਲ ਸਬੰਧਤ ਹਨ ਵਿਰੁਧ ਕਾਰਵਾਈ ਕਰਨਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾਂ ਪਟਿਆਲਾ ਦੇ ਰਾਜਪੁਰਾ ਤਹਿਸੀਲ ਦੇ ਪਿੰਡ ਸੁਹਰੋ ਦੇ ਕੁਲਦੀਪ ਸਿੰਘ ਨੇ ਲ਼ਿਖਤੀ ਤੌਰਤੇ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਉਨ੍ਹਾਂ ਦੀ ਪੁਤਰੀ ਸਰਬਜੀਤ ਕੌਰ ਨੂੰ ਸਰਕਾਰ ਵੱਲੋਂ ਲਾਗੂ ਸਕਾਲਰਸ਼ਿਪ ਲੈਣ ਵਿੱਚ ਬਹੁਤ ਮੁਸ਼ਕਲਾਂ ਆ ਰਹੀਆ ਹਨ ਅਤੇ ਉਸਦੀ ਬੇਟੀ ਦੀ ਪੜ੍ਹਾਈ ਅਤੇ ਸਮੇਂ ਦਾ ਨੁਕਸਾਨ ਹੋ ਰਿਹਾ ਹੈਜਿਸ ਉਤੇ ਕਾਰਵਾਈ ਕਰਦਿਆ ਕਮਿਸ਼ਨ ਵੱਲੋਂ ਸਬੰਧਤ ਵਿਭਾਗ ਤੋਂ ਰਿਪੋਰਟ ਮੰਗੀ ਗਈ ਸੀ ਜਿਸ ਵਿੱਚ ਇਹ ਸਪੱਸ਼ਟ ਹੋ ਗਿਆ ਹੈ ਕਿ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਅੰਮ੍ਰਿਤਸਰ ਅਤੇ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਪੰਜਾਬ ਵਲੋਂ ਭਾਰਤ ਸਰਕਾਰ ਦੀਆਂ ਪੋਸਟ ਮੈਟ੍ਰਿਕ ਟੂ ਐਸ.ਸੀ. ਸਟੂਡੈਂਟਸ ਸਕੀਮ ਤਹਿਤ ਪੋਰਟਲ 'ਤੇ ਰਜਿਸਟਰ ਨਾ ਕਰਵਾਉਣ ਕਰਕੇ ਸ਼ਿਕਾਇਤ ਕਰਤਾ ਦੀ ਬੇਟੀ ਸਰਬਜੀਤ ਕੌਰ ਸਕੀਮ ਤਹਿਤ ਵਜੀਫੇ ਦਾ ਲਾਭ ਨਹੀਂ ਲੈ ਸਕੀ ਜਦਕਿ ਉਸ ਵੱਲੋਂ ਇਸ ਬਾਬਤ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਅੰਮ੍ਰਿਤਸਰ ਅਤੇ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਪੰਜਾਬ ਨੂੰ ਕਈ ਵਾਰ ਲ਼ਿਖਤੀ ਬੇਨਤੀਆਂ ਵੀ ਕੀਤੀਆਂ ਗਈਆਂ

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸਬੰਧਤ ਵਿਭਾਗ ਤੋਂ 19-06-2019 ਤੱਕ ਐਕਸ਼ਨ ਟੇਕਨ ਰਿਪੋਰਟ ਵੀ ਮੰਗ ਲਈ ਗਈ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SC COMMISSION INSTRUCTS ACS HEALTH TO ACT AGAINST ERRING OFFICERS OF GURU RAMDAS UNIVERSITY OF HEALTH SCIENCES