ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿੱਝਰਾਂ ਕਤਲ ਕਾਂਡ: SC ਕਮਿਸ਼ਨ ਨੇ ਪੋਸਟ ਮਾਰਟਮ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ

SSP ਜਲੰਧਰ (ਦਿਹਾਤੀ) ਤੋਂ ਇਕ ਹਫ਼ਤੇ ਵਿੱਚ ਰਿਪੋਰਟ ਤਲਬ

 

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਦਲਿਤ ਮਹਿਲਾ  ਦੇ  ਕਤਲ ਅਤੇ ਸ਼ੱਕੀ ਜਬਰ ਜਨਾਹ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ (ਦਿਹਾਤੀ) ਨੂੰ ਹੁਕਮ ਕੀਤੇ ਹਨ ਕਿ ਇਕ ਹਫ਼ਤੇ ਵਿਚ ਮੈਡੀਕਲ ਬੋਰਡ ਵੱਲੋਂ ਕੀਤੇ ਗਏ ਪੋਸਟ ਮਾਰਟਮ ਦੀ ਰਿਪੋਰਟ ਪੇਸ਼ ਕਰਨ।


ਇਸ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ (ਸੇਵਾ ਮੁਕਤ ਆਈ.ਏ.ਐਸ.) ਨੇ ਦੱਸਿਆ ਬੀਤੇ ਕੱਲ੍ਹ ਜਲੰਧਰ ਨਜ਼ਦੀਕ ਸਥਿਤ ਪਿੰਡ ਨਿੱਝਰਾਂ ਵਿੱਚ ਵਾਪਰਿਆ ਇਹ ਕਾਂਡ ਕਮਿਸ਼ਨ ਦੇ ਧਿਆਨ ਆਇਆ ਸੀ।

 

ਉਨ੍ਹਾਂ ਦੱਸਿਆ ਕਿ ਕਮਿਸ਼ਨ ਦੇ ਮੈਂਬਰ ਗਿਆਨ ਚੰਦ ਦੀਵਾਲੀ ਅਤੇ ਪ੍ਰਭਦਿਆਲ ਨੂੰ ਪੀੜਤ ਪਰਿਵਾਰ ਨਾਲ ਮਿਲ ਕੇ ਕਮਿਸ਼ਨ ਵਲੋਂ ਹਰ ਸੰਭਵ ਮਦਦ ਦਾ ਭਰੋਸਾ ਦਿਵਾਉਣ ਲਈ ਭੇਜਿਆ ਗਿਆ ਹੈ।    
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SC commission orders submitted post mortem report