ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿੱਖਿਆ ਮੰਤਰੀ ਨੇ 76 ਨੂੰ ਤਰਸ ਦੇ ਆਧਾਰ ਉਤੇ ਨਿਯੁਕਤੀ ਪੱਤਰ ਦਿੱਤੇ

ਸਕੂਲ ਸਿੱਖਿਆ ਮੰਤਰੀ ਨੇ 76 ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਦਿੱਤੇ

ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਅੱਜ ਤਰਸ ਦੇ ਆਧਾਰ ਉਤੇ ਯੋਗ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।  ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਪੰਜਾਬ ਭਵਨ ਵਿਖੇ 76 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।  ਨਿਯੁਕਤੀ ਪੱਤਰ ਲੈਣ ਵਾਲਿਆਂ ਵਿਚ ਇੱਕ ਮਾਸਟਰ ਕੇਡਰ, 28 ਕਲਰਕਾਂ, 26 ਲਾਇਬਰੇਰੀ ਰਿਸਟੋਰਰਜ਼ ਅਤੇ 21 ਦਰਜਾ ਚਾਰ ਕਰਮਚਾਰੀ ਸ਼ਾਮਲ ਹਨ। 

 

ਇਸ ਮੌਕੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ’ਤੇ ਪੂਰੀ ਤਰ੍ਹਾਂ ਧਿਆਨ ਕੇਂਦਰਤ ਕੀਤਾ ਹੋਇਆ ਹੈ, ਕਿਉਕਿ ਇਹ ਦੇਸ਼ ਦੀ ਤਕਦੀਰ ਨੂੰ ਤਰਾਸ਼ਣ ਅਤੇ ਬੱਚਿਆਂ ਦੇ ਭਵਿੱਖ ਦੀ ਬੁਨਿਆਦ ਰੱਖਣ ਲਈ ਬਹੁਤ ਅਹਿਮ ਹੈ।

 

ਉਨ੍ਹਾਂ ਕਿਹਾ ਸੂਬਾ ਸਰਕਾਰ ਦੀਆਂ ਸਕੀਮਾਂ ਵਿੱਚ ਸਕੂਲ ਸਿੱਖਿਆ ’ਤੇ ਮੁੱਖ ਜ਼ੋਰ ਦਿੱਤਾ ਗਿਆ ਹੈ ਅਤੇ ਅਧਿਆਪਕਾਂ, ਕਲੈਰੀਕਲ ਸਟਾਫ ਤੇ ਦਰਜਾ ਚਾਰ ਮੁਲਾਜ਼ਮਾਂ ਸਣੇ ਕਰਮਚਾਰੀਆਂ ਦੀਆਂ ਸਾਰੀਆਂ ਸ੍ਰੇਣੀਆਂ ’ਤੇ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ।

 

ਉਨ੍ਹਾਂ ਨੇ ਸਾਰੇ ਨਵੇਂ ਨਿਯੁਕਤ ਹੋਏ ਮੁਲਾਜ਼ਮਾਂ ਨੂੰ ਆਉਣੀ ਡਿਊਟੀ ਪੂਰੀ ਜ਼ਿਮੇਂਵਾਰੀ, ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ।

 

ਇਸ ਮੌਕੇ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ, ਡੀ ਪੀ ਆਈ ਸਕੈਂਡਰੀ ਸੁਖਜੀਤ ਸਿੰਘ ਅਤੇ ਡਾਇਰੈਕਟ (ਐਡਮਿਨ) ਇੰਦਰਪਾਲ ਵੀ ਹਾਜ਼ਰ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: School Education Minister gave appointment letters on 76 on compassionate basis