ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਧਿਆਪਕਾਂ ਦਾ ਧਰਨਾ ਰੋਕਣ ਲਈ ਧਾਰਾ 144 ਯਾਦ ਦਿਵਾਉਣ ਘਰੇ ਪੁੱਜੀ ਪੁਲਿਸ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਧਿਆਪਕਾਂ ਨੂੰ ਨਾ ਮਿਲਣ ਦਾ ਸਮਾਂ ਦੇ ਕੇ 10ਵੀਂ ਵਾਰ ਫਿਰ ਤੋਂ ਮੀਟਿੰਗ ਤੋਂ ਮੁਕਰਨ ’ਤੇ ਭੜਕੇ ਅਧਿਆਪਕਾਂ ਨੇ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਮੁੜ ਤੋਂ 10 ਫਰਵਰੀ ਨੂੰ ਮਹਾਂ ਰੈਲੀ ਰਾਹੀਂ ਪਟਿਆਲਾ ਸ਼ਹਿਰ ਵੱਲ ਰੁਖ ਕਰਨ ਦਾ ਐਲਾਨ ਕੀਤਾ ਸੀ। ਇਸ ਦੌਰਾਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅਧਿਆਪਕ ਜਥੇਬੰਦੀਆਂ ਨੂੰ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਕਿਹਾ ਹੈ ਕਿ ਉਹ ਪ੍ਰਵਾਨਗੀ ਲਏ ਬਗੈਰ ਕਿਸੇ ਕਿਸਮ ਦਾ ਧਰਨਾ ਪ੍ਰਦਰਸ਼ਨ ਨਹੀਂ ਕਰ ਸਕਦੇ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਇਸ ਦੇ ਨਾਲ ਹੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਨੋਟਿਸ ਵਿੱਚ ਹਾਈਕੋਰਟ ਦੀਆਂ ਹਦਾਇਤਾਂ ਦਾ ਜ਼ਿਕਰ ਕੀਤਾ ਕਿ ਕਿਸੇ ਵੀ ਧਰਨੇ ਪ੍ਰਦਰਸ਼ਨ ਨੂੰ ਕਰਨ ਲਈ ਇਕ ਹਫ਼ਤਾ ਪਹਿਲਾਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ।ਜ਼ਿਲ੍ਹਾ ਮੈਜਿਸਟਰੇਟ ਕੁਮਾਰ ਅਮਿਤ ਨੇ ਸਪਸ਼ਟ ਕੀਤਾ ਹੈ ਕਿ ਜ਼ਿਲ੍ਹੇ ਵਿਚ ਧਾਰਾ 144 ਲੱਗੀ ਹੋਈ ਹੈ ਅਤੇ ਕਿਸੇ ਕਿਸਮ ਦੀ ਅਵੱਗਿਆ ਕਰਨ ਦੀ ਕੋਸ਼ਿਸ ਅਤੇ ਇਸਦੇ ਨਤੀਜਿਆਂ ਦੀ ਜਿੰਮੇਵਾਰੀ ਇਨ੍ਹਾਂ ਅਧਿਆਪਕ ਆਗੂਆਂ ਦੀ ਹੋਵੇਗੀ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/


ਇਸ ਦੌਰਾਨ ਪੁਲਿਸ ਕਰਮੀ ਲੰਘੇ ਸ਼ੁੱਕਰਵਾਰ ਦੀ ਰਾਤ 9 ਵਜੇ ਧਾਰਾ 144 ਦੀ ਯਾਦ ਦਿਵਾਉਣ ਐਸ ਐਸ ਏ ਰਮਸਾ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਹਰਦੀਪ ਸਿੰਘ ਟੋਡਰਪੁਰ ਦੇ ਘਰ ਪਹੁੰਚ ਗਏ ਹਨ। ਪੁਲਿਸ ਕਰਮੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਦੀਪ ਸਿੰਘ ਟੋਡਰਪੁਰ ਦੇ ਘਰ ਨੋਟਿਸ ਦੀ ਕਾਪੀ ਦੇਣ ਲਈ ਗਏ ਸਨ ਪਰ ਉਨ੍ਹਾਂ ਨੇ ਬੇਰੰਗ ਵਾਪਿਸ ਮੋੜ ਦਿੱਤੇ ਸਨ।

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Section 144 reminder to stop teachers protest