ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੇਸ਼ ’ਚ ਘੱਟ–ਗਿਣਤੀਆਂ ਦੀ ਸੁਰੱਖਿਆ ਖ਼ਤਰੇ ’ਚ: SGPC

ਦੇਸ਼ ’ਚ ਘੱਟ–ਗਿਣਤੀਆਂ ਦੀ ਸੁਰੱਖਿਆ ਖ਼ਤਰੇ ’ਚ: SGPC

––  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਇਨ੍ਹਾਂ ਮਤਿਆਂ ਨੂੰ ਮਿਲੀ ਪ੍ਰਵਾਨਗੀ

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਿੱਖਾਂ ਸਮੇਤ ਹੋਰ ਘੱਟਗਿਣਤੀਆਂ ਦੀ ਦੇਸ਼ ਅੰਦਰ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕੇ ਜਾਣ ਦੀ ਮੰਗ ਕੀਤੀ ਹੈ। ਅੱਜ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਦੇਸ਼ਵਿਦੇਸ਼ ਅੰਦਰ ਸਿੱਖਾਂ ਸਮੇਤ ਹੋਰ ਘੱਟਗਿਣਤੀਆਂਤੇ ਹੋ ਰਹੇ ਨਸਲੀ ਹਮਲਿਆਂ ਸਬੰਧੀ ਵੀ ਇਕ ਮਤਾ ਪਾਸ ਕੀਤਾ ਗਿਆ।

 

 

ਇਸ ਮਤੇ ਰਾਹੀਂ ਕੁਝ ਦਿਨ ਪਹਿਲਾਂ ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਪੈਂਦੇ ਪਿੰਡ ਬਦਸੂਈ ਵਿਖੇ ਦੰਗਾਕਾਰੀਆਂ ਵੱਲੋਂ ਸਿੱਖਾਂਤੇ ਹਮਲੇ ਦੀ ਨਿੰਦਾ ਕੀਤੀ ਗਈ। ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਸਿੱਖਾਂ ਸਮੇਤ ਹੋਰ ਘੱਟ–ਗਿਣਤੀਆਂ ਦੀ ਦੇਸ਼ ਅੰਦਰ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਉਠਾਏ ਜਾਣ ਅਤੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਇਸ ਬਾਰੇ ਨਿਰਦੇਸ਼ ਦਿੱਤੇ ਜਾਣ। ਇਸੇ ਮਤੇ ਰਾਹੀਂ ਹੀ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨਾਲ ਘੱਟ ਗਿਣਤੀਆਂ ਦੀ ਸੁਰੱਖਿਆ ਸਬੰਧੀ ਕੂਟਨੀਤਕ ਪੱਧਰਤੇ ਗੱਲਬਾਤ ਕਰਨ ਦੀ ਅਪੀਲ ਕੀਤੀ ਗਈ

 

 

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੁਝ ਮਤੇ ਪੇਸ਼ ਕੀਤੇ, ਜਿਨ੍ਹਾਂ ਨੂੰ ਸਮੁੱਚੇ ਹਾਊਸ ਨੇ ਜੈਕਾਰਿਆਂ ਦੀ ਗੂੰਜ ਪ੍ਰਵਾਨਗੀ ਦਿੱਤੀ।

 

 

ਪਾਸ ਕੀਤੇ ਗਏ ਇੱਕ ਮਤੇ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਉਣ ਵਾਲੇ ਯਾਤਰੂਆਂ ਦੀ ਸਹੂਲਤ ਵਾਸਤੇ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਅਤੇ ਸੁਲਤਾਨਵਿੰਡ ਗੇਟ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਰਸਤਿਆਂ ਨੂੰ ਖੁੱਲ੍ਹਾ ਕਰਕੇ ਸਿੱਖ ਵਿਰਾਸਤੀ ਦਿੱਖ ਦੇਣ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ। ਇਸ ਮਤੇ ਰਾਹੀਂ ਇਹ ਮੰਗ ਵੀ ਕੀਤੀ ਗਈ ਕਿ ਇਨ੍ਹਾਂ ਸਾਰੇ ਰਸਤਿਆਂਤੇ ਹਰਿਆਵਲ ਪੈਦਾ ਕਰਨ ਲਈ ਵੀ ਉਚੇਚਾ ਧਿਆਨ ਦਿੱਤਾ ਜਾਵੇ

 

 

ਜਨਰਲ ਹਾਊਸ ਦੌਰਾਨ ਮਾਂ ਬੋਲੀ ਪੰਜਾਬੀ ਨਾਲ ਪੰਜਾਬ, ਚੰਡੀਗੜ੍ਹ ਤੇ ਇਸ ਦੇ ਨਾਲ ਲਗਦੇ ਹਰਿਆਣਾ, ਹਿਮਾਚਲ, ਦਿੱਲੀ ਸਮੇਤ ਹੋਰ ਪੰਜਾਬੀ ਵੱਸੋਂ ਵਾਲੇ ਸੂਬਿਆਂ ਵਿਚ ਹੋ ਰਹੇ ਵਿਤਕਰੇ ਨੂੰ ਖ਼ਤਮ ਕਰਨ ਲਈ ਭਾਰਤ ਅਤੇ ਸੂਬਾ ਸਰਕਾਰਾਂ ਪਾਸੋਂ ਮੰਗ ਕੀਤੀ ਗਈ। ਪੰਜਾਬੀਆਂ ਨੂੰ ਵੀ ਇਸ ਮਤੇ ਰਾਹੀਂ ਅਪੀਲ ਕੀਤੀ ਗਈ ਕਿ ਉਹ ਆਪਣੀ ਮਾਂ ਬੋਲੀ ਪੰਜਾਬੀ ਨਾਲ ਜੁੜ ਕੇ ਬੋਲਚਾਲ ਅਤੇ ਲਿਖਤ ਵਿਚ ਇਸ ਨੂੰ ਸਨਮਾਨਯੋਗ ਰੁਤਬਾ ਦੇਣ

 

 

ਇਕ ਮਤੇ ਰਾਹੀਂ ਦੇਸ਼ ਦੀਆਂ ਵੱਖ-ਵੱਖ ਜ਼ੇਲ੍ਹਾਂ ਵਿਚ ਪਿਛਲੇ ਲੰਮੇ ਸਮੇਂ ਤੋਂਟਾਡਾਤੇ ਹੋਰ ਕਾਲੇ ਕਾਨੂੰਨਾਂ ਅਧੀਨ ਨਜ਼ਰਬੰਦ ਨਿਰਦੋਸ਼ ਸਿੱਖਾਂ ਦੀ ਰਿਹਾਈ ਲਈ ਭਾਰਤ ਅਤੇ ਵੱਖ-ਵੱਖ ਰਾਜ ਸਰਕਾਰਾਂ ਨੂੰ ਅਪੀਲ ਕੀਤੀ। ਇਸ ਤੋਂ ਇਲਾਵਾ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਬਾਰੇ ਕੇਸ ਨਿਬੇੜਨ ਲਈ ਭਾਰਤ ਸਰਕਾਰ ਪਾਸੋਂ ਰਾਸ਼ਟਰਪਤੀ ਨੂੰ ਅਪੀਲ ਕਰਨ ਦੀ ਮੰਗ ਵੀ ਕੀਤੀ ਗਈ

 

 

ਜਨਰਲ ਇਜਲਾਸ ਇਕ ਅਹਿਮ ਮਤਾ ਪਾਸ ਕਰਦਿਆਂ ਗੁਰੂਆਂ ਦੀ ਧਰਤੀ ਤੋਂ ਨੌਜੁਆਨੀ ਦੇ ਪੱਕੇ ਤੌਰਤੇ ਵਿਦੇਸ਼ ਵੱਸਣ ਦੇ ਰੁਝਾਨ ਸਬੰਧੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ। ਮਤੇ ਰਾਹੀਂ ਇਸ ਚਲਣ ਨੂੰ ਭਵਿੱਖ ਅੰਦਰ ਪੰਜਾਬ ਦੀ ਆਰਥਿਕਤਾ, ਸਮਾਜਿਕ, ਭਾਈਚਾਰਕ, ਰਾਜਨੀਤਕ ਤੇ ਸਿੱਖਿਆ ਦੇ ਖੇਤਰ ਲਈ ਘਾਟੇਵੰਦਾ ਦੱਸਿਆ। ਇਸ ਸਬੰਧੀ ਪੰਜਾਬ ਦੀ ਮੌਜੂਦਾ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੂਬੇ ਦੀ ਆਰਥਿਕ, ਸਮਾਜਿਕ, ਸੱਭਿਆਚਾਰਕ ਤੇ ਸਿੱਖਿਅਕ ਖ਼ੁਸ਼ਹਾਲੀ ਲਈ ਬੇਹਤਰ ਵਾਤਾਵਰਨ ਤਿਆਰ ਕੀਤਾ ਜਾਵੇ, ਤਾਂ ਜੋ ਨੌਜੁਆਨਾਂ ਨੂੰ ਇਥੇ ਹੀ ਸਾਰੀਆਂ ਸਹੂਲਤਾਂ ਮਿਲ ਸਕਣ

 

 

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਲਈ ਲਾਂਘਾ ਖੋਲ੍ਹਣ ਸਬੰਧੀ ਮਤਾ ਪਾਸ ਕਰਦਿਆਂ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਦੀ ਸ਼ਲਾਘਾ ਕੀਤੀ ਗਈ। ਇਸ ਮਤੇ ਸ਼੍ਰੋਮਣੀ ਕਮੇਟੀ ਵੱਲੋਂ ਕਰਤਾਰਪੁਰ ਸਾਹਿਬ ਵਿਖੇ ਸਰਕਾਰਾਂ ਦੀ ਸਹਿਮਤੀ ਨਾਲ ਸੰਗਤ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪ੍ਰਬੰਧ ਕਰਨ ਦੀ ਵਚਨਬਧਤਾ ਵੀ ਪ੍ਰਗਟਾਈ ਗਈ ਹੈ। ਦੋਹਾਂ ਸਰਕਾਰਾਂ ਤੋਂ ਇਹ ਮੰਗ ਵੀ ਕੀਤੀ ਗਈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਹਿਲਾਂ ਇਹ ਲਾਂਘਾ ਤਿਆਰ ਕਰਕੇ ਸੰਗਤ ਅਰਪਣ ਕਰਨ ਨੂੰ ਯਕੀਨੀ ਬਣਾਇਆ ਜਾਵੇ

 

 

ਫਿਲਮਾਂ, ਨਾਟਕਾਂ ਅਤੇ ਟੀ.ਵੀ. ਸੀਰੀਅਲਾਂ ਵਿਚ ਸਿੱਖ ਪਾਤਰਾਂ ਨੂੰ ਮਜ਼ਾਕੀਆ ਲਹਿਜ਼ੇ ਵਿਚ ਪੇਸ਼ ਕਰਨ ਦੀ ਸਖ਼ਤ ਨਿੰਦਾ ਕੀਤੀ ਗਈ। ਸੋਸ਼ਲ ਮੀਡੀਆ ਉਪਰ ਗੁਰੂ ਸਾਹਿਬਾਨ ਅਤੇ ਸਿੱਖ ਯੋਧਿਆਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ਤੇ ਗਲਤ ਢੰਗ ਨਾਲ ਤਸਵੀਰਾਂ ਅਪਲੋਡ ਕਰਨ ਦੀ ਵੀ ਨਿੰਦਾ ਕਰਦਿਆਂ ਇਸ ਮਤੇ ਰਾਹੀਂ ਭਾਰਤ ਤੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਸਖ਼ਤ ਕਦਮ ਉਠਾਉਣ ਲਈ ਆਖਿਆ ਗਿਆ। ਇਸ ਤੋਂ ਇਲਾਵਾ ਫਿਲਮ ਸੈਂਸਰ ਬੋਰਡ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਨੁਮਾਇੰਦਾ ਪੱਕੇ ਤੌਰਤੇ ਸ਼ਾਮਲ ਕਰਨ ਦੀ ਮੰਗ ਕੀਤੀ ਗਈ

 

 

ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਇਕ ਮਤੇ ਰਾਹੀਂ ਦੇਸ਼ ਅੰਦਰ ਹੁੰਦੀਆਂ ਉੱਚ ਮੁਕਾਬਲਾ ਪ੍ਰੀਖਿਆਵਾਂ ਵਿਚ ਗੁਰਸਿੱਖ ਵਿਦਿਆਰਥੀਆਂ ਨੂੰ ਕਕਾਰਾਂ ਸਮੇਤ ਬੈਠਣ ਨੂੰ ਯਕੀਨੀ ਬਣਾਉਣ ਦੀ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ। ਕਈ ਪ੍ਰੀਖਿਆ ਕੇਦਰਾਂ ਵੱਲੋਂ ਮੁਕਾਬਲਾ ਪ੍ਰੀਖਿਆਵਾਂ ਦੌਰਾਨ ਗੁਰਸਿੱਖ ਵਿਦਿਆਰਥੀਆਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਨੂੰ ਧਾਰਮਿਕ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੰਦਿਆਂ ਅਜਿਹੇ ਵਰਤਾਰੇ ਨੂੰ ਰੋਕਣ ਲਈ ਕਿਹਾ ਗਿਆ। ਮਤੇ ਰਾਹੀਂ ਮੰਗ ਕੀਤੀ ਗਈ ਕਿ ਭਾਰਤ ਸਰਕਾਰ ਇਸ ਵੱਲ ਵਿਸ਼ੇਸ਼ ਤੌਰਤੇ ਧਿਆਨ ਦੇਵੇ ਅਤੇ ਸਮੁੱਚੇ ਦੇਸ਼ ਅੰਦਰ ਸੂਬਾ ਸਰਕਾਰਾਂ ਨੂੰ ਪੱਕੇ ਤੌਰਤੇ ਇਸ ਬਾਰੇ ਹਦਾਇਤਾਂ ਜਾਰੀ ਕਰੇ। ਇਸ ਦੇ ਨਾਲ ਹੀ ਵਿਦੇਸ਼ਾਂ ਅੰਦਰ ਹਵਾਈ ਅੱਡਿਆਂਤੇ ਦਸਤਾਰ ਦੀ ਸ਼ਾਨ ਬਰਕਰਾਰ ਰੱਖਣ ਲਈ ਭਾਰਤ ਸਰਕਾਰ ਨੂੰ ਵਿਦੇਸ਼ ਵਿਭਾਗ ਰਾਹੀਂ ਠੋਸ ਕਦਮ ਉਠਾਉਣ ਦੀ ਅਪੀਲ ਕੀਤੀ ਗਈ

 

 

ਨਵੰਬਰ 1984 ਦੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵੱਲੋਂ ਦਿੱਤੀ ਗਈ ਉਮਰ ਕੈਦ ਦੀ ਸਜ਼ਾਤੇ ਤਸੱਲੀ ਪ੍ਰਗਟ ਕਰਦਾ ਮਤਾ ਵੀ ਪਾਸ ਕੀਤਾ ਗਿਆ। ਇਸ ਮਤੇ ਰਾਹੀਂ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਸੱਜਣ ਕੁਮਾਰ ਸਬੰਧੀ ਰਹਿੰਦੇ ਕੇਸਾਂ ਦੇ ਨਾਲ-ਨਾਲ ਜਗਦੀਸ਼ ਟਾਈਟਲਰ, ਕਮਲ ਨਾਥ ਸਮੇਤ ਹੋਰਨਾਂ ਦੋਸ਼ੀਆਂ ਨੂੰ ਵੀ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ।

 

 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਨੂੰ ਆਉਂਦੇ ਰਸਤਿਆਂ ਵਿਚ ਪਾਨ, ਬੀੜੀ, ਸ਼ਰਾਬ, ਤੰਬਾਕੂ ਆਦਿ ਦੀਆਂ ਦੁਕਾਨਾਂ ਬੰਦ ਕਰਵਾਉਣ ਸਬੰਧੀ ਵੀ ਇਕ ਮਤਾ ਪਾਸ ਕੀਤਾ ਗਿਆ। ਆਖਿਆ ਗਿਆ ਕਿ ਇਸ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ ਅਤੇ ਪੰਜਾਬ ਸਰਕਾਰ ਸ੍ਰੀ ਦਰਬਾਰ ਸਾਹਿਬ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਇਥੇ ਆਉਂਦੇ ਰਸਤਿਆਂ ਤੋਂ ਪਾਨ, ਬੀੜੀ, ਸ਼ਰਾਬ, ਤੰਬਾਕੂ ਆਦਿ ਦੀਆਂ ਦੁਕਾਨਾਂ ਬੰਦ ਕਰਵਾਏ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Security of Minorities in India is in danger SGPC