ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਲੇਸਮੈਂਟ ਕੈਂਪ ਦੌਰਾਨ ਵੱਖ-ਵੱਖ ਕੰਪਨੀਆਂ ’ਚ 142 ਨੌਜਵਾਨਾਂ ਦੀ ਚੋਣ

ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਪਲੇਸਮੈਂਟ ਕੈਂਪ ਦੌਰਾਨ ਆਈ.ਸੀ.ਆਈ.ਸੀ.ਆਈ., ਪੁਖਰਾਜ ਹੈਲਥ ਕੇਅਰ, ਐਲ.ਆਈ.ਸੀ. ਇੰਡੀਆ ਅਤੇ ਵਰਧਮਾਨ ਲੁਧਿਆਣਾ ਕੰਪਨੀਆਂ ਨੇ ਭਾਗ ਲਿਆ।

 

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕੈਂਪ ਦੌਰਾਨ 234 ਪ੍ਰਾਰਥੀਆਂ ਨੇ ਸ਼ਿਰਕਤ ਕੀਤੀ ਜਿਸ ਵਿੱਚੋਂ 142 ਪ੍ਰਾਰਥੀਆਂ ਦੀ ਯੋਗਤਾ ਦੇ ਆਧਾਰ ’ਤੇ ਵੱਖ-ਵੱਖ ਕੰਪਨੀਆਂ ’ਚ ਪਲੇਸਮੈਂਟ ਹੋਈ ਅਤੇ 15 ਪ੍ਰਾਰਥੀਆਂ ਨੂੰ ਸ਼ਾਰਟ ਲਿਸਟ ਕੀਤਾ ਗਿਆ। 

 

ਉਨ੍ਹਾਂ ਕਿਹਾ ਕਿ ਆਈ.ਸੀ.ਆਈ.ਸੀ.ਆਈ. ਬੈਂਕ ਵੱਲੋਂ 15 ਪ੍ਰਾਰਥੀਆਂ ਨੂੰ ਸ਼ਾਰਟ ਲਿਸਟ ’ਚ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਖਰਾਜ ਹੈਲਥ ਕੇਅਰ ’ਚ 35, ਐਲ.ਆਈ.ਸੀ. ਇੰਡੀਆ ’ਚ 32 ਅਤੇ ਵਰਧਮਾਨ ਲੁਧਿਆਣਾ ਦੀ ਕੰਪਨੀ ’ਚ 75 ਪ੍ਰਾਰਥੀਆਂ ਦੀ ਚੋਣ ਕੀਤੀ ਗਈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Selection of 142 youth in various companies during placement camp