ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੈਡਮਿੰਟਨ ਟੂਰਨਾਮੈਂਟ ਲਈ ਪੰਜਾਬ ਦੀ ਟੀਮ ਲਈ ਚੋਣ ਟਰਾਇਲ 17 ਨੂੰ

---ਬਹੁ ਮੰਤਵੀ ਖੇਡ ਸਟੇਡੀਅਮ, ਐਸ. ਏ. ਐਸ. ਨਗਰ ਵਿਖੇ ਹੋਣਗੇ ਟਰਾਇਲ---

 

ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਆਲ ਇੰਡੀਆ ਸਿਵਲ ਸਰਵਿਸਿਜ਼ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੀ ਟੀਮ ਲਈ ਚੋਣ ਟਰਾਇਲ 17 ਦਸੰਬਰ ਨੂੰ ਕਰਵਾਏ ਜਾਣਗੇ।

 

ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਸੰਜੇ ਪੋਪਲੀ ਨੇ ਦੱਸਿਆ ਕਿ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ 27 ਦਸੰਬਰ 2019 ਤੋਂ 2 ਜਨਵਰੀ 2020 ਤੱਕ ਗਾਂਧੀਨਗਰ (ਗੁਜਰਾਤ) ਵਿਖੇ ਆਲ ਇੰਡੀਆ ਸਿਵਲ ਸਰਵਿਸਿਜ਼ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਭਾਗ ਲੈਣ ਵਾਸਤੇ ਖੇਡ ਵਿਭਾਗ ਵੱਲੋਂ ਪੰਜਾਬ ਦੀ ਬੈਡਮਿੰਟਨ ਟੀਮ ਦੀ ਚੋਣ ਕਰਨ ਲਈ 17 ਦਸੰਬਰ 2019 ਨੂੰ ਸਵੇਰੇ 9 ਵਜੇ ਬਹੁ ਮੰਤਵੀ ਖੇਡ ਸਟੇਡੀਅਮ, ਸੈਕਟਰ-78 ਐਸ. ਏ. ਐਸ. ਨਗਰ ਵਿਖੇ ਚੋਣ ਟਰਾਇਲ ਕਰਵਾਏ ਜਾ ਰਹੇ ਹਨ।

 

ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਦੇ ਚਾਹਵਾਨ ਖਿਡਾਰੀ ਆਪੋ-ਆਪਣੇ ਵਿਭਾਗਾਂ ਤੋਂ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਵਾਸਤੇ ਐਨ. ਓ. ਸੀ. (ਇਤਰਾਜ਼ਹੀਣਤਾ) ਪ੍ਰਾਪਤ ਕਰ ਕੇ ਟਰਾਇਲਾਂ ਵਿੱਚ ਭਾਗ ਲੈ ਸਕਦੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Selection Trial for Punjab team for Badminton tournament on 17th