ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

20,000 ਦੀ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਇੰਝ ਕੀਤਾ ਕਾਬੂ

20,000 ਦੀ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਇੰਝ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਤਹਿਸੀਲ ਦਫ਼ਤਰ ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਰਾਜਨ ਚੌਹਾਨ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੀਨੀਅਰ ਸਹਾਇਕ ਨੂੰ ਸ਼ਿਕਾਇਤਕਰਤਾ ਹੇਮੰਤ ਕੁਮਾਰ ਵਾਸੀ ਜਲੰਧਰ ਸ਼ਹਿਰ ਦੀ ਸ਼ਿਕਾਇਤ ’ਤੇ ਫ਼ੜਿਆ ਹੈ। 

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸੀਨੀਅਰ ਸਹਾਇਕ ਵਲੋਂ ਪਲਾਟ ਦਾ ਇੰਤਕਾਲ ਉਸ ਦੇ ਪਿਤਾ ਅਤੇ ਚਾਚੇ ਦੇ ਨਾਮ ਉਪਰ ਕਰਨ ਬਦਲੇ 20,000 ਰੁਪਏ ਦੀ ਮੰਗ ਕੀਤੀ ਹੈ।

 

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸੀਨੀਅਰ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Senior Assistant takes bribe of Rs 20000