ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਕਾਰਾਂ ਲਈ ਦੇਸ਼ ’ਚ ਫਿਰਕੂ ਏਕਤਾ ਹੋਰ ਮਜ਼ਬੂਤ ਕਰਨਾ ਜ਼ਰੂਰੀ: ਬਾਦਲ

ਸਰਕਾਰਾਂ ਲਈ ਦੇਸ਼ ’ਚ ਫਿਰਕੂ ਏਕਤਾ ਹੋਰ ਮਜ਼ਬੂਤ ਕਰਨਾ ਜ਼ਰੂਰੀ: ਬਾਦਲ

ਤਸਵੀਰਾਂ: ਸੰਜੀਵ ਕੁਮਾਰ, ਹਿੰਦੁਸਤਾਨ ਟਾਈਮਜ਼

 

 

ਸ਼੍ਰੋਮਣ਼ੀ ਅਕਾਲੀ ਦਲ ਨੇ ਅੱਜ ਬਠਿੰਡਾ ’ਚ ਇੱਕ ਵਿਸ਼ਾਲ ਰੈਲੀ ਕੀਤੀ। ਇਸ ਰੈਲੀ ’ਚ ਮੁੱਖ ਤੌਰ ਉੱਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਉੱਤੇ ਤਿੱਖੀ ਸਿਆਸੀ ਹਮਲੇ ਕੀਤੇ ਗਏ।

 

 

ਇਸ ਰੈਲੀ ਨੂੰ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕੀਤਾ।

 

 

ਵੱਡੇ ਬਾਦਲ ਭਾਵ ਸ੍ਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਵਿੱਚ ਫਿਰਕੂ ਏਕਤਾ ਤੇ ਆਪਸੀ ਭਾਈਚਾਰਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਦੇਸ਼ ਦੇ ਸਮੂਹ ਹਿੰਦੂ, ਮੁਸਲਿਮ, ਸਿੱਖ ਤੇ ਈਸਾਈ ਨਾਗਰਿਕਾਂ ਵਿਚਾਲੇ ਏਕਤਾ ਨੂੰ ਹੋਰ ਮਜ਼ਬੂਤ ਨਹੀਂ ਕਰਦੀ, ਤਦ ਤੱਕ ਉਸ ਦਾ ਕੋਈ ਫ਼ਾਇਦਾ ਨਹੀਂ।

ਸਰਕਾਰਾਂ ਲਈ ਦੇਸ਼ ’ਚ ਫਿਰਕੂ ਏਕਤਾ ਹੋਰ ਮਜ਼ਬੂਤ ਕਰਨਾ ਜ਼ਰੂਰੀ: ਬਾਦਲ

 

ਸ੍ਰੀ ਬਾਦਲ ਨੇ ਕਿਹਾ ਕਿ ਸਰਕਾਰ ਭਾਵੇਂ ਕੇਂਦਰ ਦੀ ਹੋਵੇ ਤੇ ਚਾਹੇ ਸੂਬੇ ਦੀ – ਉਹ ਹਰ ਹਾਲਤ ’ਚ ਦੇਸ਼ ਨੂੰ ਮਜ਼ਬੂਤ ਕਰਨ ਵਾਲੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਹੁਣ ਆਪਣੇ ਸਾਰੇ ਵਾਅਦੇ ਭੁਲਾ ਬੈਠੀ ਹੈ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਪਾਰਟੀ ਦੀ ਹੀ ਸਰਕਾਰ ਸੀ, ਜਿਸ ਨੇ ਸ੍ਰੀ ਹਰਿਮੰਦਰ ਸਾਹਿਬ ਉੱਤੇ ਹਮਲਾ ਕਰਵਾਇਆ ਸੀ।

 

 

ਵੱਡੇ ਬਾਦਲ ਨੇ ਕਿਹਾ ਕਿ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਸ੍ਰੀ ਜਵਾਹਰਲਾਲ ਨਹਿਰੂ ਨੇ ਸਿੱਖਾਂ ਨਾਲ ਬੇਇਨਸਾਫ਼ੀ ਕੀਤੀ ਸੀ। ਰਾਜਾਂ ਦੀ ਵੰਡ ਵੇਲੇ ਪੰਜਾਬ ਨਾਲ ਧੋਖਾ ਕੀਤਾ ਗਿਆ।

 

 

ਸ੍ਰੀ ਸੁਖਬੀਰ ਬਾਦਲ ਨੇ ਅਕਾਲੀ ਦਲ ਦੀਆਂ ਪ੍ਰਾਪਤੀਆਂ ਗਿਣਵਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਰਾਜ ਵਿੱਚ ਸੜਕਾਂ ਵੱਡੇ ਪੱਧਰ ’ਤੇ ਬਣਵਾਈਆਂ ਗਈਆਂ ਸਨ, ਵਿਕਾਸ ਕਾਰਜਾਂ ਲਈ ਗ੍ਰਾਂਟਾਂ ਵੰਡੀਆਂ ਗਈਆਂ ਸਨ।

 

 

ਛੋਟੇ ਬਾਦਲ ਨੇ ਅੱਗੇ ਕਿਹਾ ਕਿ ਇਹ ਅਕਾਲੀ ਦਲ ਹੀ ਸੀ, ਜਿਸ ਨੇ ਪੰਜਾਬੀ ਸੂਬੇ ਲਈ ਸੰਘਰਸ਼ ਕੀਤਾ ਸੀ ਤੇ ਤਦ ਜਾ ਕੇ ਪੰਜਾਬ ਕਾਇਮ ਹੋਇਆ ਸੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਸਿੱਖਾਂ ਵੱਲੋਂ ਪਾਇਆ ਗਿਆ ਯੋਗਦਾਨ ਵਡਮੁੱਲਾ ਹੈ।

 

 

ਵੱਡੇ ਬਾਦਲ ਪਿਛਲੇ ਕੁਝ ਦਿਨਾਂ ਤੋਂ ਦਿੱਲੀ ਹਿੰਸਾ ਨੂੰ ਲੈ ਕੇ ਕਾਫ਼ੀ ਚਿੰਤਾ ਪ੍ਰਗਟਾ ਚੁੱਕੇ ਹਨ। ਅੱਜ ਵੀ ਉਨ੍ਹਾਂ ਕਿਹਾ ਕਿ ਨਵੰਬਰ 1984 ਦੇ ਸਿੱਖ ਕਤਲੇਆਮ ਤੋਂ ਬਾਅਦ ਕਿਸੇ ਨੂੰ ਆਸ ਨਹੀਂ ਸੀ ਕਿ ਦਿੱਲੀ ਵਿੱਚ ਦੋਬਾਰਾ ਕਦੇ ਅਜਿਹਾ ਮਾਹੌਲ ਪੈਦਾ ਹੋਵੇਗਾ।

 

 

ਸ੍ਰੀ ਸੁਖਬੀਰ ਬਾਦਲ ਨੇ ਕਿਹਾ ਕਿ 1947 ਤੱਕ ਭਾਰਤ ਉੱਤੇ ਅੰਗਰੇਜ਼ਾਂ ਦਾ ਰਾਜ ਸੀ ਤੇ ਫਿਰ ਪੰਜਾਬ ਦੇ ਬਹੁਤੇ ਮੁੱਖ ਮੰਤਰੀਆਂ ਨੇ ਪੰਜਾਬ ਦੀਆਂ ਸਮੱਸਿਆਵਾਂ ਹੱਲ ਕਰਨ ਵੱਲ ਕੋਈ ਬਹੁਤਾ ਧਿਆਨ ਨਹੀਂ ਦਿੱਤਾ।

ਸ੍ਰੀ ਸੁਖਬੀਰ ਸਿੰਘ ਬਾਦਲ ਐਤਵਾਰ ਨੂੰ ਬਠਿੰਡਾ ਰੈਲੀ ਦੌਰਾਨ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਹੁਰਾਂ ਨਾਲ

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Senior Badal says Governments should strengthen Communal harmony in country