ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡੇਰਾ ਮੁਖੀ ਨੂੰ ਸਜ਼ਾ: ਪੰਚਕੂਲਾ–ਜ਼ੀਰਕਪੁਰ ਤੋਂ ਲੈ ਕੇ ਰੋਹਤਕ ਤੇ ਸਿਰਸਾ ਤੱਕ ਸਖ਼ਤ ਸੁਰੱਖਿਆ ਚੌਕਸੀ

ਸਿਰਸਾ 'ਚ ਸੁਰੱਖਿਆ ਬਲਾਂ ਵੱਲੋਂ ਮਾਰਚ

ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਦੇ ਮਾਮਲੇ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਭਲਕੇ ਵੀਰਵਾਰ ਨੂੰ ਆਪਣਾ ਫ਼ੈਸਲਾ ਸੁਣਾਏਗੀ। ਇਸ ਮਾਮਲੇ ‘ਚ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਕੈਦ ਗੁਰਮੀਤ ਰਾਮ ਰਹੀਮ ਨੂੰ ਅਦਾਲਤ ਨੇ 11 ਜਨਵਰੀ ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ।

 

 

ਅਦਾਲਤ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਸਾਰੇ ਦੋਸ਼ੀਆਂ ਨੂੰ ਸਜ਼ਾ ਵਿਡੀਓ ਕਾਨਫ਼ਰਸਿੰਗ ਰਾਹੀਂ ਸੁਣਾਏਗੀ। ਕਾਨੂੰਨੀ ਮਾਹਿਰਾਂ ਮੁਤਾਬਕ ਡੇਰਾ ਮੁਖੀ ਨੂੰ ਜਿਹੜੀਆਂ ਧਾਰਾਵਾਂ ਅਧੀਨ ਦੋਸ਼ੀ ਕਰਾਰ ਦਿੱਤਾ ਗਿਆ ਹੈ, ਉਸ ਨਾਲ ਉਸ ਨੂੰ ਵੱਡੀ ਸਜ਼ਾ ਸੁਣਾਏ ਜਾਣ ਦੀ ਸੰਭਾਵਨਾ ਬਣੀ ਹੋਈ ਹੈ। ਵਧੇਰੇ ਸੰਭਾਵਨਾ ਉਸ ਨੂੰ ਉਮਰ ਕੈਦ ਹੋਣ ਦੇ ਹਨ। ਇਸ ਮਾਮਲੇ ‘ਚ ਗੁਰਮੀਤ ਰਾਮ ਰਹੀਮ ਤੋਂ ਇਲਾਵਾ ਕ੍ਰਿਸ਼ਨ ਲਾਲ, ਨਿਰਮਲ ਸਿੰਘ ਤੇ ਕੁਲਦੀਪ ਸਿੰਘ ਵੀ ਦੋਸ਼ੀ ਕਰਾਰ ਦਿੱਤੇ ਗਏ ਹਨ।

ਸਿਰਸਾ 'ਚ ਸੁਰੱਖਿਆ ਬਲਾਂ ਵੱਲੋਂ ਮਾਰਚ

 

ਸਜ਼ਾ ਸੁਣਾਏ ਜਾਣ ਕਾਰਨ ਡੇਰਾ ਸਿਰਸਾ ਦੇ ਆਲੇ–ਦੁਆਲੇ ਅਤੇ ਉਸ ਪੂਰੇ ਸ਼ਹਿਰ, ਰੋਹਤਕ ਸ਼ਹਿਰ, ਪੰਚਕੂਲਾ – ਜਿੱਥੇ ਸੀਬੀਆਈ ਦੀ ਅਦਾਲਤ ਨੇ ਸਜ਼ਾ ਸੁਣਾਉਣੀ ਹੈ ਅਤੇ ਪੰਜਾਬ ਦੇ ਜ਼ੀਰਕਪੁਰ, ਡੇਰਾਬੱਸੀ ਅਤੇ ਹਰਿਆਣਾ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ਮੂਣਕ, ਬੋਹਾ ਜਿਹੇ ਇਲਾਕਿਆਂ ਵਿੱਚ ਸੁਰੱਖਿਆ ਚੌਕਸੀ ਬਹੁਤ ਜ਼ਿਆਦਾ ਵਧਾ ਦਿੱਤੀ ਗਈ ਹੈ।

 

 

ਰੋਹਤਕ ਪੁਲਿਸ ਨੇ ਸੁਰੱਖਿਆ ਨੂੰ ਲੈ ਕੇ ਖ਼ਾਸ ਇੰਤਜ਼ਾਮ ਕੀਤੇ ਹਨ। ਚੱਪੇ–ਚੱਪੇ ‘ਤੇ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਨੂੰ ਹਰ ਤਰ੍ਹਾਂ ਦੇ ਹਾਲਾਤ ਨਾਲ ਨਿਪਟਣ ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਨੂੰ ਹਰ ਤਰ੍ਹਾਂ ਦੇ ਸਾਜ਼ੋ–ਸਾਮਾਨ ਨਾਲ ਚੌਕਸ ਰਹਿਣ ਦੀ ਹਦਾਇਤ ਕੀਤੀ ਗਈ ਹੈ। ਸੋਸ਼ਲ ਮੀਡੀਆ ‘ਤੇ ਭੜਕਾਊ ਪੋਸਟਾਂ ਅਪਲੋਡ ਕਰਨ ਵਾਲਿਆਂ ‘ਤੇ ਵੀ ਚੌਕਸ ਨਜ਼ਰ ਰੱਖਣ ਲਈ ਵਿਸ਼ੇਸ਼ ਸਾਈਬਰ ਐਕਸਪਰਟ ਟੀਮ ਤਾਇਨਾਤ ਕੀਤੀ ਗਈ ਹੈ।

 

 

ਰੋਹਤਕ ਦੀ ਸੁਨਾਰੀਆ ਜੇਲ੍ਹ ਵੱਲ ਜਾਣ ਵਾਲੀ ਮੁੱਖ ਸੜਕ ‘ਤੇ 10 ਨਾਕੇ ਲਾਏ ਗਏ ਹਨ। ਸਿਰਸਾ ਸ਼ਹਿਰ ਵਿੱਚ ਅੱਜ ਸੁਰੱਖਿਆ ਬਲਾਂ ਨੇ ਖ਼ਾਸ ਤੌਰ ‘ਤੇ ਮਾਰਚ–ਪਾਸਟ ਕੀਤਾ।

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sentence to Dera head Alert from Panchkula Zirakpur Rohtak to Sirsa