ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

’84 ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਸਨਮਾਨਤ, ਸੁਖਬੀਰ ਨੇ ਕੀਤਾ ਸੰਬੋਧਨ

84 ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਸਨਮਾਨਤ, ਸੁਖਬੀਰ ਨੇ ਕੀਤਾ ਸੰਬੋਧਨ

1984 ਦੇ ਕਤਲਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਗਵਾਹਾਂ ਅਤੇ ਵਕੀਲਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤੇ ਗਏ ਇਕ ਵਿਸ਼ੇਸ਼ ਤੇ ਭਰਵੇਂ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਨਮਾਨਤ ਕੀਤਾ ਗਿਆ ਸਨਮਾਨਿਤ ਕੀਤੇ ਗਏ 7 ਗਵਾਹਾਂ ਵਿਚ ਬੀਬੀ ਜਗਦੀਸ਼ ਕੌਰ, ਬੀਬੀ ਨਿਰਪ੍ਰੀਤ ਕੌਰ, ਜਗਸ਼ੇਰ ਸਿੰਘ, ਕੁਲਦੀਪ ਸਿੰਘ, ਸ. ਸੰਤੋਖ ਸਿੰਘ, ਸੰਗਤ ਸਿੰਘ ਤੇ ਸੁਰਜੀਤ ਸਿੰਘ ਸ਼ਾਮਲ ਸਨ, ਜਦਕਿ ਵਕੀਲਾਂ ਵਿਚ ਆਰ ਐਸ ਚੀਮਾ, ਹਰਵਿੰਦਰ ਸਿੰਘ ਫੂਲਕਾ, ਡੀ.ਪੀ. ਸਿੰਘ, ਬੀਬੀ ਤਰੰਨੁਮ ਚੀਮਾ, ਗੁਰਬਖਸ਼ ਸਿੰਘ, ਜਸਵਿੰਦਰ ਸਿੰਘ ਤੇ ਬੀਬੀ ਕਾਮਨਾ ਵੋਹਰਾ ਸ਼ਾਮਲ ਸਨ

 

ਇਨ੍ਹਾਂ ਸਨਮਾਨਿਤ ਸ਼ਖਸੀਅਤਾਂ ਨੂੰ ਸਨਮਾਨ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ, ਚਾਂਦੀ ਦੀ ਤਸ਼ਤਰੀ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਦਿੱਤੇ ਗਏ ਸਨਮਾਨ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੌਜੂਦ ਰਹੇ

        ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਸੰਬੋਧਨ ਦੌਰਾਨ 1984 ਦੀ ਸਿੱਖ ਨਸਲਕੁਸ਼ੀ ਨੂੰ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤਾ ਗਿਆ ਅਣਮਨੁੱਖੀ ਕਹਿਰ ਦੱਸਿਆ ਭਾਈ ਲੌਂਗੋਵਾਲ ਨੇ ਪੀੜ੍ਹਤਾਂ ਨੂੰ ਇਨਸਾਫ ਦਿਵਾਉਣ ਲਈ ਗਵਾਹਾਂ ਦੀ ਹਿੰਮਤ ਅਤੇ ਦਲੇਰੀ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਨ੍ਹਾਂ ਗਵਾਹਾਂ ਨੇ ਆਪਣੀਆਂ ਜਾਂਨਾਂ ਦੀ ਪ੍ਰਵਾਹ ਕੀਤੇ ਬਗ਼ੈਰ ਨਿਰੰਤਰ ਸੰਘਰਸ਼ ਜਾਰੀ ਰੱਖਿਆ

 

ਉਨ੍ਹਾਂ ਵਕੀਲਾਂ ਵੱਲੋਂ ਸਿੱਖਾਂ ਨੂੰ ਇਨਸਾਫ ਦਿਵਾਉਣ ਲਈ ਲੜੀ ਕਾਨੂੰਨੀ ਲੜਾਈ ਨੂੰ ਵੀ ਮਹੱਤਵਪੂਰਨ ਕਿਹਾ ਭਾਈ ਲੌਂਗੋਵਾਲ ਨੇ ਕਿਹਾ ਕਿ ਸਾਰੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਤੱਕ ਸਿੱਖ ਕੌਮ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਪੀੜਤਾਂ ਦੇ ਨਾਲ ਖੜੇਗੀ

 

        ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 1984 ’ਚ ਕੀਤਾ ਗਿਆ ਸਿੱਖ ਕਤਲੇਆਮ ਵਕਤ ਦੀ ਕਾਂਗਰਸ ਸਰਕਾਰ ਦੀ ਗਿਣੀ ਮਿਥੀ ਸਾਜ਼ਿਸ਼ ਸੀ ਅਤੇ ਇਸ ਦੇ ਮੁੱਖ ਦੋਸ਼ੀ ਰਾਜੀਵ ਗਾਂਧੀ ਸਨ ਇਸ ਲਈ ਰਾਜੀਵ ਗਾਂਧੀ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ 34 ਸਾਲ ਬਾਅਦ ਸੱਜਣ ਕੁਮਾਰ ਤੇ ਦੋ ਹੋਰਾਂ ਨੂੰ ਸਜ਼ਾ ਮਿਲਣ ਨਾਲ ਪੀੜਤਾਂ ਦਾ ਸੰਘਰਸ਼ ਕੁਝ ਸਫਲ ਜ਼ਰੂਰ ਹੋਇਆ ਹੈ ਪਰੰਤੂ ਅਜੇ ਵੀ ਜਗਦੀਸ਼ ਟਾਈਟਲਰ ਵਰਗੇ ਹੋਰ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣਾ ਬਾਕੀ ਹੈ

 

ਉਨ੍ਹਾਂ ਕਿਹਾ ਕਿ ਗਵਾਹਾਂ ਨੇ ਆਪਣੀਆਂ ਜਾਨਾਂ ਜੋਖਮ ਵਿਚ ਪਾ ਕੇ ਤਿੰਨ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿਚ ਵੱਡੀ ਭੂਮਿਕਾ ਨਿਭਾਈ ਹੈ ਜਿਸ ਲਈ ਗਵਾਹਾਂ ਦੀ ਹਿੰਮਤ ਅੱਗੇ ਉਨ੍ਹਾਂ ਦਾ ਸਿਰ ਝੁਕਦਾ ਹੈ

 

ਪੀੜ੍ਹਤ ਬੀਬੀ ਜਗਦੀਸ਼ ਕੌਰ ਭਾਵੁਕ ਹੁੰਦਿਆਂ ਕਿਹਾ ਕਿ ਬੀਤੇ 34 ਸਾਲਾਂ ਅੰਦਰ ਉਹ ਡੂੰਘੀ ਮਾਨਸਿਕ ਪੀੜਾ ’ਚੋਂ ਲੰਘੇ ਹਨ ਇਸ ਦੌਰਾਨ ਉਨ੍ਹਾਂ ਨੂੰ ਡਰਾਉਣ ਧਮਕਾਉਣ ਤੇ ਖਰੀਦਣ ਲਈ ਦੋਸ਼ੀਆਂ ਵੱਲੋਂ ਹਰ ਹੀਲਾ ਵਰਤਿਆ ਗਿਆ ਪਰੰਤੂ ਉਨ੍ਹਾਂ ਨੇ ਇਨਸਾਫ ਮਿਲਣ ਤਕ ਸੰਘਰਸ਼ ਜਾਰੀ ਰੱਖਣ ਦੀ ਕਸਮ ਨਿਭਾਈ ਹੈ ਉਨ੍ਹਾਂ ਆਖਿਆ ਕਿ ਸਾਡੀ ਲੜਾਈ ਅਜੇ ਖਤਮ ਨਹੀਂ ਹੋਈ ਬੀਬੀ ਜਗਦੀਸ਼ ਕੌਰ ਨੇ ਵੀ ਰਾਜੀਵ ਗਾਂਧੀ ਖਿਲਾਫ ਪਰਚਾ ਦਰਜ ਕਰਨ ਅਤੇ ਭਾਰਤ ਰਤਨ ਵੀ ਵਾਪਸ ਲੈਣ ਦੀ ਮੰਗ ਕੀਤੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sentenced to be awarded punishments of 84 accused Sukhbir has addressed