ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਮਿਲ ਕੇ ਮਨਾ ਸਕਦੇ ਨੇ SGPC ਤੇ ਪੰਜਾਬ ਸਰਕਾਰ 550 ਸਾਲਾ ਪ੍ਰਕਾਸ਼ ਪੁਰਬ

​​​​​​​ਮਿਲ ਕੇ ਮਨਾ ਸਕਦੇ ਨੇ SGPC ਤੇ ਪੰਜਾਬ ਸਰਕਾਰ 550 ਸਾਲਾ ਪ੍ਰਕਾਸ਼ ਪੁਰਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਜਸ਼ਨ ਧੂਮਧਾਮ ਨਾਲ ਇਕੱਠੇ ਮਿਲ ਕੇ ਮਨਾਉਣ ਦੇ ਜਤਨ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੋਵਾਂ ਵੱਲੋਂ ਸ਼ੁਰੂ ਹੋ ਗਏ ਹਨ। ਪੰਜਾਬ ਵਿੱਚ ਇਹ ਮੁੱਖ ਸਮਾਰੋਹ ਸੁਲਤਾਨਪੁਰ ਲੋਧੀ ਵਿਖੇ ਹੋਣਗੇ।

 

 

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿੱਚ SGPC ਅਤੇ ਪੰਜਾਬ ਸਰਕਾਰ ਵਿਚਾਲੇ ਹੋਈ ਇੱਕ ਮੀਟਿੰਗ ਇਸੇ ਮਾਮਲੇ ਉੱਤੇ ਵਿਚਾਰ–ਵਟਾਂਦਰਾ ਕਰਨ ਲਈ ਹੋਈ। ਪੰਜਾਬ ਸਰਕਾਰ ਦੀ ਤਰਫ਼ੋਂ ਰਾਜ ਦੇ ਜੇਲ੍ਹ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਹਾਜ਼ਰ ਹੋਏ; ਜਿਨ੍ਹਾਂ ਨੂੰ ਮਾਝੇ ਦਾ ਕਾਂਗਰਸੀ ਜਰਨੈਲ ਵੀ ਆਖਿਆ ਜਾਂਦਾ ਹੈ।

 

 

ਦੋਵੇਂ ਧਿਰਾਂ ਨੇ ਅੱਜ ਦੀ ਮੀਟਿੰਗ ਨੂੰ ‘ਬੇਹੱਦ ਸੁਖਾਵੇਂ ਮਾਹੌਲ ਵਿੱਚ ਹੋਈ’ ਦੱਸਿਆ ਹੈ।

 

 

ਅੱਜ ਦੀ ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਬੀਬੀ ਜਗੀਰ ਕੌਰ, ਤੋਤਾ ਸਿੰਘ ਤੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ ਵੀ ਮੌਜੂਦ ਸਨ।

 

 

ਪੰਜਾਬ ਦੇ ਕੈਬਿਨੇਟ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਅੰਮ੍ਰਿਤਸਰ ਕਾਂਗਰਸ (ਦਿਹਾਤੀ) ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਵੀ ਮੌਜੂਦ ਸਨ।

 

 

ਦੋਵੇਂ ਧਿਰਾਂ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਦੌਰਾਨ ਅਗਲੀ ਮੀਟਿੰਗ ਹੋਵੇਗੀ ਤੇ ਤਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਰੋਹ ਸਾਂਝੇ ਤੌਰ ਉੱਤੇ ਮਨਾਉਣ ਬਾਰੇ ਕੋਈ ਨਾ ਕੋਈ ਅੰਤਿਮ ਫ਼ੈਸਲਾ ਲੈ ਲਿਆ ਜਾਵੇਗਾ।

 

 

ਇੱਥੇ ਵਰਨਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੇ ਕੁਝ ਅਹੁਦੇਦਾਰਾਂ ਵੱਲੋਂ ਹੁਣ ਤੱਕ ਇਹੋ ਦੋਸ਼ ਲਾਇਆ ਜਾਂਦਾ ਰਿਹਾ ਹੈ ਕਿ 550ਵਾਂ ਇਤਿਹਾਸਕ ਪ੍ਰਕਾਸ਼ ਪੁਰਬ ਮਨਾਉਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸਹਿਯੋਗ ਨਹੀਂ ਦਿੱਤਾ ਜਾ ਰਿਹਾ ਤੇ ਉੁਹ ਇਹ ਸਮਾਰੋਹ ਇੱਕਜੁਟਤਾ ਦਾ ਪ੍ਰਗਟਾਵਾ ਕਰਨ ਦੇ ਰਾਹ ਵਿੱਚ ਕਥਿਤ ਤੌਰ ’ਤੇ ਅੜਿੱਕੇ ਡਾਹ ਰਹੀ ਹੈ।

 

 

ਅੱਜ ਦੀ ਮੀਟਿੰਗ ਦੌਰਾਨ ਹੁਣ ਸਿਆਸੀ ਤੇ ਧਾਰਮਿਕ ਹਲਕਿਆਂ ਵਿੱਚ ਆਸ ਕੀਤੀ ਜਾ ਰਹੀ ਹੈ ਕਿ ਸ਼ਾਇਦ ਪੰਜਾਬ ਸਰਕਾਰ ਤੇ SGPC ਵਿਚਾਲੇ ਇਹ ਪ੍ਰਕਾਸ਼ ਪੁਰਬ ਮਿਲ ਕੇ ਮਨਾਉਣ ਦੇ ਮਾਮਲੇ ਵਿੱਚ ਕੋਈ ਨਾ ਕੋਈ ਸਹਿਮਤੀ ਬਣ ਜਾਵੇ।

 

 

ਅੱਜ ਮੀਟਿੰਗ ਤੋਂ ਬਾਅਦ ਇੱਕ ਸਾਂਝੀ ਪ੍ਰੈੱਸ ਕਾਨਫ਼ਰੰਸ ਕੀਤੀ ਗਈ; ਜਿਸ ਵਿੱਚ ਦੋਵੇਂ ਧਿਰਾਂ ਨੇ ਇਹੋ ਕਿਹਾ ਕਿ ਹੁਣ ਤੱਕ ਪਹਿਲਾਂ ਜੋ ਵੀ ਹੋ ਚੁੱਕਾ ਹੈ, ਉਸ ਨੂੰ ਭੁਲਾਉਣਾ ਹੀ ਵਾਜਬ ਹੋਵੇਗਾ ਤੇ ਇਹ ਵੇਲਾ ਗੁਰੂ ਨਾਨਕ ਸਾਹਿਬ ਦਾ ਸੰਦੇਸ਼ ਵੱਧ ਤੋਂ ਵੱਧ ਪ੍ਰਚਾਰਿਤ ਤੇ ਪ੍ਰਸਾਰਿਤ ਕਰਨ ਦਾ ਹੈ।

 

 

ਇੰਝ ਅੱਜ ਦੀ ਮੀਟਿੰਗ ਇੱਕ ਬੇਹੱਦ ਸਕਾਰਾਤਮਕ ਸੁਨੇਹਾ ਦੇ ਗਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SGPC and Punjab Govt may celebrate jointly 550th Parkarash Purb