ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਐਸਜੀਪੀਸੀ ਕਮੇਟੀ ਨੇ ਇਤਿਹਾਸ ਦੀਆਂ ਕਿਤਾਬਾਂ `ਤੇ ਮੁੜ ਚੁੱਕਿਆ ਸਵਾਲ

ਸ਼੍ਰੋਮਣੀ ਕਮੇਟੀ ਵੱਲੋਂ ਬੋਰਡ ਦੀਆਂ ਤਿਆਰ ਕੀਤੀਆਂ ਇਤਿਹਾਸ ਦੀਆਂ ਕਿਤਾਬ `ਚ ਗਲਤੀਆਂ ਦੀ ਨਿੰਦਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 11ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਇਤਿਹਾਸ ਵਿਸ਼ੇ ਦੀਆਂ ਨਵੀਆਂ ਛਾਪੀਆਂ ਜਾ ਰਹੀਆਂ ਕਿਤਾਬਾਂ `ਚ ਕੀਤੀਆਂ ਗਈਆਂ ਗਲਤੀਆਂ ਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਨਿੰਦਾ ਕੀਤੀ। ਇਹ ਮੁੱਦਾ ਅੱਜ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਹੋਈ ਇਕੱਤਰਤਾ `ਚ ਵਿਚਾਰਿਆ ਗਿਆ। 


ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿਲੇਬਸ ਦੀਆਂ ਇਨ੍ਹਾਂ ਪੁਸਤਕਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕਮੇਟੀ `ਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੇ ਲਿਖਤੀ ਤੌਰ ’ਤੇ ਸ਼੍ਰੋਮਣੀ ਕਮੇਟੀ ਨੂੰ ਸੂਚਿਤ ਕੀਤਾ ਹੈ ਕਿ ਸਿਲੇਬਸ ਬਣਾਉਣ ਤੋਂ ਬਾਅਦ ਉਸ ਅਨੁਸਾਰ ਤਿਆਰ ਕੀਤੇ ਜਾ ਰਹੇ ਵੱਖ-ਵੱਖ ਪਾਠਾਂ `ਚ ਅਨੇਕਾਂ ਗਲਤੀਆਂ ਪਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੇ ਬਾਰ-ਬਾਰ ਕਹਿਣ ਦੇ ਬਾਵਜੂਦ ਵੀ ਸੁਧਾਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਨੁਮਾਇੰਦਿਆ ਨੇ ਇਹ ਵੀ ਦੱਸਿਆ ਕਿ ਨਵੇਂ ਤਿਆਰ ਕੀਤੇ ਗਏ ਚੈਪਟਰ ਤਾਂ ਉਨ੍ਹਾਂ ਨੂੰ ਦਿਖਾਏ ਵੀ ਨਹੀਂ ਗਏ।

 

ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਮਾਮਲੇ ’ਤੇ ਵਿਚਾਰ ਤੋਂ ਬਾਅਦ ਪੰਜਾਬ ਸਰਕਾਰ ਨੂੰ ਪੱਤਰ ਲਿਖਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਜੇਕਰ ਇਸ `ਚ ਸੁਧਾਰ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਕਮੇਟੀ ਸਖ਼ਤ ਫੈਸਲੇ ਲਈ ਮਜ਼ਬੂਰ ਹੋਵੇਗੀ। ਦੱਸਣਯੋਗ ਹੈ ਕਿ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਮੀਟਿੰਗ ਦੌਰਾਨ ਸਕੱਤਰ ਦਿਲਜੀਤ ਸਿੰਘ ਬੇਦੀ ਅਤੇ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਸਮੇਂ ਸਕੱਤਰ ਬਲਵਿੰਦਰ ਸਿੰਘ ਜੌੜਾ ਸਿੰਘਾ ਨੇ ਏਜੰਡਾ ਪੇਸ਼ ਕੀਤਾ।  


ਇਸ ਦੌਰਾਨ ਧਰਮ ਪ੍ਰਚਾਰ ਕਮੇਟੀ ਦੀ ਹੋਈ ਇਕੱਤਰਤਾ ਵਿਚ ਰਾਏਪੁਰ ਛੱਤੀਸਗੜ੍ਹ, ਵਿਜੈਵਾੜਾ (ਆਂਧਰਾ ਪ੍ਰਦੇਸ਼) ਆਦਿ ਥਾਵਾਂ ’ਤੇ ਰਹਿੰਦੇ ਸਿਕਲੀਗਰ ਤੇ ਵਣਜਾਰੇ ਸਿੱਖਾਂ ਦੇ ਬੱਚਿਆਂ ਦੀਆਂ ਸਕੂਲੀ ਫੀਸਾਂ ਦੇਣ ਦਾ ਫੈਸਲਾ ਕੀਤਾ ਗਿਆ।  ਮੀਟਿੰਗ `ਚ ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਪਿ੍ਰਤਪਾਲ ਸਿੰਘ, ਸੁਖਵਰਸ਼ ਸਿੰਘ ਪੰਨੂੰ, ਅਵਤਾਰ ਸਿੰਘ ਵਣਵਾਲਾ, ਰਾਮਪਾਲ ਸਿੰਘ ਬਹਿਣੀਵਾਲ, ਤੇਜਿੰਦਰਪਾਲ ਸਿੰਘ ਤੋਂ ਇਲਾਵਾ ਹੋਰ ਮੈਂਬਰ ਹਾਜ਼ਰ ਸਨ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: SGPC announces book in history book in Board