ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਰੋਕਣਾ ਨਹੀਂ ਚਾਹੀਦਾ: SGPC

ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਰੋਕਣਾ ਨਹੀਂ ਚਾਹੀਦਾ: SGPC

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੋਰੋਨਾ ਵਾਇਰਸ ਦੇ ਡਰ ਕਾਰਨ ਕਰਤਾਰਪੁਰ ਸਾਹਿਬ ’ਚ ਸ਼ਰਧਾਲੂਆਂ ਦੇ ਜਾਣ ਉੱਤੇ ਲਾਈ ਰੋਕ ਨਾਲ ਅਸਹਿਮਤੀ ਪ੍ਰਗਟਾਈ ਹੈ।

 

 

ਮੀਡੀਆ ਨਾਲ ਗ਼ੈਰ–ਰਸਮੀ ਗੱਲਬਾਤ ਦੌਰਾਨ ਸ੍ਰੀ ਲੌਂਗੋਵਾਲ ਨੇ ਕਿਹਾ ਕਿ ਵਾਇਰਸ ਤੋਂ ਸਾਵਧਾਨੀ ਰੱਖਣ ਲਈ ਕਦਮ ਚੁੱਕਣੇ ਤਾਂ ਜਾਇਜ਼ ਹਨ ਪਰ ਤੀਰਥ ਯਾਤਰੀਆਂ ਨੂੰ ਕਿਸੇ ਧਾਰਮਿਕ ਅਸਥਾਨ ’ਤੇ ਜਾਣ ਤੋਂ ਰੋਕ ਦੇਣਾ ਠੀਕ ਨਹੀਂ ਹੈ ਕਿਉਂਕਿ ਇਹ ਧਾਰਮਿਕ ਵਿਸ਼ਵਾਸ ਦਾ ਮਾਮਲਾ ਹੈ।

 

 

ਕੋਰੋਨਾ ਵਾਇਰਸ ਕਾਰਨ ਦੇਸ਼ ਭਰ ਦੇ ਵੱਖੋ–ਵੱਖਰੇ ਸੂਬਿਆਂ ’ਚ ਸਕੂਲ, ਕਾਲਜ, ਸਿਨੇਮਾ ਘਰ, ਜਿੰਮ ਤੇ ਹੋਰ ਕਈ ਜਨਤਕ ਸਥਾਨ ਬੰਦ ਕਰ ਦਿੱਤੇ ਗਏ ਹਨ। ਭੀੜ–ਭੜੱਕੇ ਵਾਲੇ ਇਲਾਕਿਆਂ ’ਚ ਲੋਕਾਂ ਨੂੰ ਨਾ ਜਾਣ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸੇ ਲਈ ਹੁਣ ਕੋਰੋਨਾ ਦਾ ਅਸਰ ਕਰਤਾਰਪੁਰ ਸਾਹਿਬ ਜਾਣ ਵਾਲੇ ਤੀਰਥ–ਯਾਤਰੀਆਂ ਉੱਤੇ ਵੀ ਪਿਆ ਹੈ।

 

 

ਕੋਰੋਨਾ ਦੇ ਅਸਰ ਨੂੰ ਵੇਖਦਿਆਂ ਭਾਰਤ ਦੇ ਗ੍ਰਹਿ ਮੰਤਰਾਲੇ ਨੇ 16 ਮਾਰਚ ਤੋਂ ਕਰਤਾਰਪੁਰ ਸਾਹਿਬ ਦੀ ਯਾਤਰਾ ਉੱਤੇ ਅਗਲੇ ਹੁਕਮ ਤੱਕ ਰੋਕ ਲਾ ਦਿੱਤੀ ਹੈ। ਪਿਛਲੇ ਸਾਲ 9 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕੀਤਾ ਗਿਆ ਸੀ।

 

 

ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਤੋਂ ਬਾਅਦ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ’ਚ ਸਥਿਤ ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨੀ ਪੰਜਾਬ ਦੇ ਨਾਰੋਵਾਲ ਜ਼ਿਲ੍ਹੇ ਦੇ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਸੁਖਾਲ਼ੇ ਹੋ ਗਏ ਹਨ। ਇਸ ਲਾਂਘੇ ਰਾਹੀਂ ਭਾਰਤ ਦੇ ਸਿੱਖ ਤੀਰਥ–ਯਾਤਰੀ ਬਿਨਾ ਵੀਜ਼ਾ ਦੇ ਸਿਰਫ਼ ਪਰਮਿਟ ਲੈ ਕੇ ਕਰਤਾਰਪੁਰ ਸਾਹਿਬ ਜਾ ਸਕਦੇ ਹਨ।

 

 

ਗੁਰਦੁਆਰਾ ਦਰਬਾਰ ਸਾਹਿਬ ਦੀ ਸਥਾਪਨਾ 1522 ’ਚ ਸਿੱਖ ਪੰਥ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕੀਤੀ ਸੀ।

 

 

ਕਰਤਾਪੁਰ ਸਾਹਿਬ ਉਹ ਥਾਂ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਅੰਤਲੇ 18 ਸਾਲ ਬਿਤਾਏ ਸਨ ਤੇ ਆਪਣੇ ਪੈਰੋਕਾਰਾਂ ਨੂੰ ਇੱਕਜੁਟ ਕੀਤਾ ਸੀ। ਗੁਰੂ ਜੀ ਇੱਥੇ ਹੀ ਜੋਤਿ–ਜੋਤ ਸਮਾਏ ਸਨ।

 

 

ਗੁਰਦੁਆਰਾ ਦਰਬਾਰ ਸਾਹਿਬ ’ਚ ਸ਼ਕਰਗੜ੍ਹ ਤਹਿਸੀਲ ਦੇ ਕੋਟੀ ਪਿੰਡ ’ਚ ਰਾਵੀ ਨਦੀ ਦੇ ਪੱਛਮ ’ਚ ਸਥਿਤ ਹੈ। ਇਹ ਗੁਰੂ ਘਰ ਚਿੱਟੇ ਰੰਗ ਦੇ ਪੱਥਰਾਂ ਨਾਲ ਬਣਿਆ ਹੈ; ਜੋ ਵੇਖਣ ਨੂੰ ਬਹੁਤ ਹੀ ਸੋਹਣਾ ਲੱਗਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SGPC Chief says devotees must not be stopped to go Kartarpur Sahib