ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼੍ਰੋਮਣੀ ਕਮੇਟੀ ਨੇ ਮੰਗੀ ਹੋਂਦ ਚਿੱਲੜ ਕਾਂਡ ਦੇ ਸਬੂਤ ਮਿਟਾਉਣ ਵਾਲਿਆਂ ਖਿ਼ਲਾਫ਼ ਕਾਰਵਾਈ

ਸ਼੍ਰੋਮਣੀ ਕਮੇਟੀ ਨੇ ਮੰਗੀ ਹੋਂਦ ਚਿੱਲੜ ਕਾਂਡ ਦੇ ਸਬੂਤ ਮਿਟਾਉਣ ਵਾਲਿਆਂ ਖਿ਼ਲਾਫ਼ ਕਾਰਵਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੂੰ ਇਕ ਪੱਤਰ ਲਿਖ ਕੇ ਹੋਂਦ ਚਿੱਲੜ ਸਿੱਖ ਕਤਲੇਆਮ ਵਿਚ ਸ਼ਾਮਲ ਪੁਲਿਸ ਮੁਲਾਜ਼ਮਾਂਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

 

ਜੱਥੇਦਾਰ ਲੌਂਗੋਵਾਲ ਨੇ ਪੱਤਰ ਰਾਹੀਂ ਕਿਹਾ ਕਿ 34 ਸਾਲ ਬੀਤਣ ਤੋਂ ਬਾਅਦ ਵੀ ਹੋਂਦ ਚਿੱਲੜ ਕੇਸ ਨੂੰ ਛਪਾਉਣ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਹਰਿਆਣਾ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਦਕਿ ਜਸਟਿਸ ਟੀ.ਪੀ. ਗਰਗ ਕਮਿਸ਼ਨ ਨੇ ਆਪਣੀ ਰਿਪੋਰਟ ਵਿਚ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਸਰਕਾਰ ਨੂੰ ਕਿਹਾ ਸੀ। ਉਨ੍ਹਾਂ ਕਿਹਾ ਕਿ ਮਾਰਚ 2011 ਵਿਚ ਇਸ ਕਾਂਡ ਦੀ ਜਾਂਚ ਲਈ ਗਠਿਤ ਕੀਤੇ ਉਕਤ ਕਮਿਸ਼ਨ ਨੇ ਚਾਰ ਪੁਲਿਸ ਅਧਿਕਾਰੀਆਂ ਦੇ ਨਾਂ ਸਾਹਮਣੇ ਲਿਆਂਦੇ ਸਨ, ਜਿਨ੍ਹਾਂ ਨੇ ਪੁਲਿਸ ਜਾਂਚ ਦੌਰਾਨ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ ਸੀ।

 

ਜੱਥੇਦਾਰ ਲੌਂਗੋਵਾਲ ਨੇ ਆਪਣੇ ਪੱਤਰ ਵਿਚ ਹਰਿਆਣੇ ਦੇ ਤਤਕਾਲੀ ਮੁੱਖ ਮੰਤਰੀ ਸ੍ਰੀ ਭਜਨ ਲਾਲ ਦੀ ਸਰਕਾਰ ਨੂੰ ਵੀ ਨਿਸ਼ਾਨੇਤੇ ਲਿਆਂਦਾ। ਉਨ੍ਹਾਂ ਕਿਹਾ ਕਿ ਭਜਨ ਲਾਲ ਸਰਕਾਰ ਵੱਲੋਂ ਇਨ੍ਹਾਂ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਤਰੱਕੀਆਂ ਦਿੰਦਿਆਂ ਐਸ.ਪੀ. ਸਤਿੰਦਰ ਕੁਮਾਰ ਨੂੰ ਡੀ.ਜੀ.ਪੀ. ਹੋਮ ਗਾਰਡ ਬਣਾਇਆ ਗਿਆ।

 

ਇਸੇ ਤਰ੍ਹਾਂ ਡੀ.ਐਸ.ਪੀ. ਰਾਮ ਭੱਜ ਨੂੰ ਐਸ.ਪੀ., ਐਸ.ਆਈ. ਰਾਮ ਕਿਸ਼ੋਰ ਨੂੰ ਐਸ.ਪੀ. ਅਤੇ ਆਈ.. ਰਾਮ ਕੁਮਾਰ ਨੂੰ ਡੀ.ਐਸ.ਪੀ. ਤੱਕ ਤਰੱਕੀ ਦੇ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀ ਰਿਪੋਰਟ ਅਨੁਸਾਰ ਕਾਤਲ ਰੋਡਵੇਜ ਦੀਆਂ ਬੱਸਾਂ ਵਿਚ ਚੜ੍ਹ ਕੇ ਆਏ ਸਨ, ਜਿਸ ਤੋਂ ਇਸ ਕਤਲੇਆਮ ਸਮੇਂ ਦੀ ਸਰਕਾਰ ਦੀ ਸ਼ਮੂਲੀਅਤ ਜੱਗ ਜਾਹਰ ਹੁੰਦੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SGPC demands action against Hond Chillar culprits