ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

SGPC ਚੋਣਾਂ ਸਬੰਧੀ ਵਿਧਾਨ ਸਭਾ ’ਚ ਪ੍ਰਸਤਾਵ ਪਾਸ

ਵਿਧਾਨ ਸਭਾ ਦੀ ਗੈਲਰੀ 'ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੀ ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੇ ਤੀਜੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਚੋਣਾਂ ਨੂੰ ਲੈ ਕੇ ਇਕ ਪ੍ਰਸਤਾਵ ਪਾਸ ਕੀਤਾ ਗਿਆ। ਐਸਜੀਪੀਸੀ ਦੀਆਂ ਚੋਣਾਂ ਸਬੰਧੀ ਵਿਧਾਇਕ ਐਚ ਐਸ ਫੂਲਕਾ ਵੱਲੋਂ ਇਕ ਪ੍ਰਸਤਾਵ ਪੇਸ਼ ਕੀਤਾ ਗਿਆ।  ਪੇਸ਼ ਪ੍ਰਸਤਾਵ ਵਿਚ ਉਨ੍ਹਾਂ ਕਿਹਾ ਕਿ ਇਹ ਮੁੱਦਾ ਹਾਊਸ ਅਤੇ ਪੰਜਾਬ ਸਰਕਾਰ ਆਪਣੇ ਕੋਲ ਲਵੇ।

 

ਫੂਲਕਾ ਵੱਲੋਂ ਪੇਸ਼ ਕੀਤੇ ਗਏ ਪ੍ਰਸਤਾਵ ਦਾ ਸੱਤਾਧਾਰੀ ਕਾਂਗਰਸ ਵੱਲੋਂ ਵੀ ਸਮਰਥਨ ਕੀਤਾ ਗਿਆ। ਇਸ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ  ਬੋਲਦਿਆਂ ਕਿਹਾ ਕਿ ਇਹ ਗੱਲ ਬਿਲਕੁਲ ਸੱਚ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਦੀਆਂ ਚੋਣਾਂ ਕਈ ਸਾਲ ਪਹਿਲਾਂ ਹੋਣੀਆਂ ਚਾਹੀਦੀਆਂ ਸਨ, ਜੋ ਨਹੀਂ ਹੋਈਆਂ। 

 

ਇਸ ਸਬੰਧੀ ਸਦਨ ਵਿਚ ਪ੍ਰਸਤਾਵ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਕੋਲ ਐਸਜੀਪੀਸੀ ਦੀਆਂ ਚੋਣਾਂ ਤੁਰੰਤ ਕਰਾਉਣ ਦਾ ਮੁੱਦਾ ਚੁੱਕਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SGPC election : Passing the resolution in assembly