ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣ ’ਤੇ ਐਸਜੀਪੀਸੀ ਨੇ ਇਤਰਾਜ਼ ਪ੍ਰਗਟਾਇਆ

ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣ ’ਤੇ ਐਸਜੀਪੀਸੀ ਨੇ ਰੋਸ ਪ੍ਰਗਟਾਇਆ

ਮੱਧ ਪ੍ਰਦੇਸ਼ ਦੀਆਂ ਹੋਈਆਂ ਵਿਧਾਨ ਸਭਾ ਚੋਣਾਂ `ਚ ਕਾਂਗਰਸ ਵੱਲੋਂ ਜਿੱਤ ਪ੍ਰਾਪਤ ਕਰਨ ਬਾਅਦ ਕਮਲਨਾਥ ਨੂੰ ਮੁੱਖ ਮੰਤਰੀ ਬਣਾਏ ਜਾਣ ਦੇ ਫੈਸਲੇ `ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਪ੍ਰਗਟਾਇਆ ਹੈ।

 

ਜਾਰੀ ਇਕ ਬਿਆਨ `ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹਵਾਲੇ ਨਾਲ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਸਿੱਖਾਂ ਦੇ ਕਤਲੇਆਮ ਦੇ ਦੋਸ਼ੀਆਂ ਦੀ ਪਿੱਠ ਥਾਪੜੀ ਹੈ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਕਤਲੇਆਮ `ਚ ਕਮਲ ਨਾਥ ਦਾ ਨਾਮ ਵੀ ਬੋਲਦਾ ਹੈ, ਜਦਕਿ ਕਾਂਗਰਸ ਉਸ ਵਿਰੁੱਧ ਕਾਰਵਾਈ ਕਰਨ ਦੀ ਥਾਂ ਉਸ ਨੂੰ ਮੁੱਖ ਮੰਤਰੀ ਦਾ ਅਹੁਦਾ ਦੇ ਕੇ ਨਿਵਾਜ ਰਹੀ ਹੈ।

 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਾਂਗਰਸ ਦੇ ਇਸ ਫੈਸਲੇ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਇਹ ਮੰਗ ਕਰਦੀ ਹੈ ਕਿ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਤੁਰੰਤ ਬਦਲਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇਹ ਫੈਸਲਾ ਨਾ ਬਦਲਿਆ ਗਿਆ ਤਾਂ ਕਾਂਗਰਸ ਪਾਰਟੀ ਸਿੱਖ ਕੌਮ ਦੇ ਰੋਸ ਅਤੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SGPC expresses objection to Kamal Nath becoming Chief Minister of Madhya Pradesh