ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਲਾਸਟਿਕ ਦੇ ਲਿਫਾਫਿਆਂ ’ਤੇ ਪਾਬੰਦੀ ਲਈ ਸ਼੍ਰੋਮਣੀ ਕਮੇਟੀ ਨੂੰ ਮਿਲਿਆ ਪ੍ਰਮਾਣ ਪੱਤਰ

ਪਲਾਸਟਿਕ ਦੇ ਲਿਫਾਫਿਆਂ ’ਤੇ ਪਾਬੰਦੀ ਲਈ ਸ਼੍ਰੋਮਣੀ ਕਮੇਟੀ ਨੂੰ ਮਿਲਿਆ ਪ੍ਰਮਾਣ ਪੱਤਰ

1 / 2ਪਲਾਸਟਿਕ ਦੇ ਲਿਫਾਫਿਆਂ ’ਤੇ ਪਾਬੰਦੀ ਲਈ ਸ਼੍ਰੋਮਣੀ ਕਮੇਟੀ ਨੂੰ ਮਿਲਿਆ ਪ੍ਰਮਾਣ ਪੱਤਰ

ਪਲਾਸਟਿਕ ਦੇ ਲਿਫਾਫਿਆਂ ’ਤੇ ਪਾਬੰਦੀ ਲਈ ਸ਼੍ਰੋਮਣੀ ਕਮੇਟੀ ਨੂੰ ਮਿਲਿਆ ਪ੍ਰਮਾਣ ਪੱਤਰ

2 / 2ਪਲਾਸਟਿਕ ਦੇ ਲਿਫਾਫਿਆਂ ’ਤੇ ਪਾਬੰਦੀ ਲਈ ਸ਼੍ਰੋਮਣੀ ਕਮੇਟੀ ਨੂੰ ਮਿਲਿਆ ਪ੍ਰਮਾਣ ਪੱਤਰ

PreviousNext

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਲਾਸਟਿਕ ਦੇ ਲਿਫਾਫਿਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਕਰਕੇ ਆਈ ਐਚ ਏ ਫਾਊਂਡੇਸ਼ਨ ਅਤੇ ਅਰਥ ਡੇ ਨੈਟਵਰਕ ਅਮਰੀਕਾ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਪ੍ਰਮਾਣ ਪੱਤਰ ਦਿੱਤਾ ਗਿਆ ਹੈ

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਇਹ ਪ੍ਰਮਾਣ ਪੱਤਰ ਆਈ ਐਚ ਏ ਫਾਊਂਡੇਸ਼ਨ ਦੇ ਚੇਅਰਮੈਨ ਡਾ. ਸਤਨਾਮ ਸਿੰਘ ਆਹਲੂਵਾਲੀਆ, ਅਰਥ ਡੇ ਨੈਟਵਰਕ ਅਮਰੀਕਾ ਦੇ ਮੈਡਮ ਕੈਥਲੀਨ ਰੋਜਰਸ ਅਤੇ ਭਾਰਤ ਦੀ ਨਿਰਦੇਸ਼ਕ ਸ੍ਰੀਮਤੀ ਕਰੁਣਾ ਸਿੰਘ ਵੱਲੋਂ ਦਿੱਤਾ ਇਹ ਪ੍ਰਮਾਣ ਪੱਤਰ ਪਲਾਸਟਿਕ ’ਤੇ ਪਾਬੰਦੀ ਵਾਲੇ ਪਹਿਲੇ ਧਾਰਮਿਕ ਅਸਥਾਨ ਦੇ ਸਨਮਾਨ ਵਜੋਂ ਹੈ ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪਲਾਸਟਿਕ ਦੇ ਲਿਫਾਫਿਆਂ ’ਤੇ 1 ਅਪ੍ਰੈਲ 2018 ਨੂੰ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਸੀ ਅਤੇ ਇਸ ਦੀ ਜਗ੍ਹਾ ਗਲਣਸ਼ੀਲ ਲਿਫਾਫੇ ਲਾਗੂ ਕੀਤੇ ਗਏ ਹਨ ਅਰਥ ਡੇ ਨੈਟਵਰਕ ਅਮੀਰਕਾ ਦੀ ਪ੍ਰਤੀਨਿਧ ਕੈਥਲੀਨ ਰੋਜਰਸ ਨੇ ਇਸ ਮੌਕੇ ਗੱਲਬਾਤ ਦੌਰਾਨ ਕਿਹਾ ਕਿ ਧਾਰਮਿਕ ਅਸਥਾਨਾਂ ਵਿੱਚੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਜਿਹੇ ਪਾਵਨ ਅਸਥਾਨ ਹਨ, ਜਿਥੇ ਪਲਾਸਟਿਕ ਦੀ ਵਰਤੋਂ ਮੋਹਰੀ ਤੌਰ ’ਤੇ ਬੰਦ ਕੀਤੀ ਗਈ ਹੈ

 

ਇਸ ਪਹਿਲਕਦਮੀ ਨੇ ਭਾਰਤ ਅਤੇ ਦੁਨੀਆਂ ਭਰ ਵਿਚ ਇਕ ਵੱਡੀ ਜਾਗਰੂਕਤਾ ਪੈਦਾ ਕੀਤੀ ਹੈ, ਕਿਉਂਕਿ ਇਥੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤ ਪੁੱਜਦੀ ਹੈ ਅਤੇ ਪ੍ਰੇਰਣਾ ਪ੍ਰਾਪਤ ਕਰਦੀ ਹੈ ਉਨ੍ਹਾਂ ਦੱਸਿਆ ਕਿ ਅਰਥ ਡੇ ਨੈਟਵਰਕ ਅਤੇ ਆਈ.ਐਚ.ਏ. ਇਕ ਗੈਰ ਸਰਕਾਰੀ ਸੰਸਥਾ ਵਜੋਂ 1970 ਨੂੰ ਸ਼ੁਰੂ ਕੀਤਾ ਗਿਆ ਸੀ ਅਤੇ ਹੁਣ 196 ਦੇਸ਼ਾਂ ਵਿਚ 50 ਹਜ਼ਾਰ ਤੋਂ ਵੱਧ ਸੰਗਠਨਾਂ ਦਾ ਹਿੱਸੇਦਾਰ ਹੈ

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਿਥੇ ਅਰਥ ਡੇ ਨੈਟਵਰਕ ਅਤੇ ਆਈ.ਐਚ.ਏ. ਫਾਊਂਡੇਸ਼ਨ ਦੇ ਵਾਤਾਵਰਣ ਨੂੰ ਸਾਫ਼ ਸੁਥਰਾ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ, ਉਥੇ ਹੀ ਸ਼੍ਰੋਮਣੀ ਕਮੇਟੀ ਨੂੰ ਪ੍ਰਮਾਣ ਪੱਤਰ ਦੇਣ ਲਈ ਧੰਨਵਾਦ ਕੀਤਾ ਉਨ੍ਹਾਂ ਕਿਹਾ ਕਿ ਇਹ ਮੁਹਿੰਮ ਹੋਰਨਾਂ ਗੁਰੂ-ਘਰਾਂ ਵਿਚ ਵੀ ਲਾਗੂ ਕੀਤੀ ਜਾ ਰਹੀ ਹੈ

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: SGPC gets certificates for ban on plastic envelopes