ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਲਈ PM ਮੋਦੀ ਨੂੰ ਸੱਦਾ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਲਈ PM ਮੋਦੀ ਨੂੰ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦਿੱਤਾ ਗਿਆ ਹੈ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਾਲ ਇਕ ਨਿੱਜੀ ਮਿਲਣੀ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਨੂੰ ਇਹ ਸੱਦਾ-ਪੱਤਰ ਦਿੱਤਾ

 

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਵੀ ਮੌਜੂਦ ਸਨ

 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਸਮਾਗਮਾਂ ਦੀ ਸ਼ਲਾਘਾ ਕੀਤੀ ਅਤੇ ਮੁੱਖ ਸਮਾਗਮ ਵਿਚ ਸ਼ਾਮਲ ਹੋਣਾ ਪ੍ਰਵਾਨ ਕੀਤਾ ਹੈ ਉਨ੍ਹਾਂ ਦੱਸਿਆ ਕਿ ਨਰਿੰਦਰ ਮੋਦੀ ਨੇ ਗੁਰੂ ਸਾਹਿਬ ਜੀ ਦੇ ਇਤਿਹਾਸਕ ਪੁਰਬ ਨੂੰ ਸਮੁੱਚੇ ਵਿਸ਼ਵ ਲਈ ਇਕ ਵਿਲੱਖਣ ਮੌਕਾ ਕਰਾਰ ਦਿੱਤਾ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: SGPC invites PM Modi for 550th Prakash Purab