ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

SGPC ਪ੍ਰਧਾਨ ਭਾਈ ਲੌਂਗੋਵਾਲ ਨੇ ਜਥੇਦਾਰ ਮੱਕੜ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦਾ ਅੱਜ ਸ਼ੁੱਕਰਵਾਰ ਨੂੰ ਇਕ ਹਸਪਤਾਲ ਚ ਜ਼ੇਰੇ ਇਲਾਜ ਦੇਹਾਂਤ ਹੋ ਗਿਆ। ਇਸ ਸਮੇਂ ਦੁੱਖ ਦੀ ਘੜੀ ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਡੂੰਘਾ ਦੁੱਖ ਪ੍ਰਗਟਾਇਆ ਹੈ।

 

ਭਾਈ ਲੌਂਗੋਵਾਲ ਨੇ ਦੁੱਖ ਪ੍ਰਗਟਾਊਂਦਿਆਂ ਕਿਹਾ ਕਿ ਜੱਥੇਦਾਰ ਅਵਤਾਰ ਸਿੰਘ ਮੱਕੜ ਇੱਕ ਮਹਾਨ ਸ਼ਖ਼ਸੀਅਤ ਸਨ ਜਿਨ੍ਹਾਂ ਦੇ ਚਲੇ ਜਾਣ ਨਾਲ ਸਿੱਖ ਕੌਮ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

 

ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦਾ ਅੱਜ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਉਹ 78 ਸਾਲਾਂ ਦੇ ਸਨ।

 

ਜਾਣਕਾਰੀ ਮੁਤਾਬਕ ਉਹ ਪਿਛਲੇ ਇਕ ਹਫਤੇ ਤੋਂ ਹਸਪਤਾਲ ਚ ਜ਼ੇਰੇ ਇਲਾਜ ਸਨ। ਗੁੜਗਾਉਂ ਦੇ ਫੋਰਟਿਸ ਹਸਪਤਾਲ ਵਿਖੇ ਉਨ੍ਹਾਂ ਨੇ ਆਖਰੀ ਸਾਹ ਲਏ।

 

ਜ਼ਿਕਰਯੋਗ ਹੈ ਕਿ ਸਾਲ 2004 ਚ ਉਹ ਪਹਿਲੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਚੁਣੇ ਗਏ ਸਨ ਤੇ ਅਗਲੇ ਸਾਲ ਹੀ ਉਹ ਪ੍ਰਧਾਨ ਚੁਣ ਲਏ ਗਏ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਾਤਾਰ 11 ਸਾਲ ਪ੍ਰਧਾਨ ਰਹੇ।

 

ਇਸ ਤੋਂ ਇਲਾਵਾ ਉਹ ਲੁਧਿਆਣਾ ਸ਼ਹਿਰੀ ਅਕਾਲੀ ਜਥੇ ਦੇ ਕਾਰਜਕਾਰੀ ਪ੍ਰਧਾਨ ਰਹੇ ਤੇ ਲੁਧਿਆਣੇ ਦੇ ਪਰਮੁੱਖ ਧਾਰਮਿਕ ਸਥਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸ ਦੇ ਮੁੱਢਲੇ ਮੁੱਖ ਸੇਵਾਦਾਰ ਸਨ।

 

ਉਨ੍ਹਾਂ ਦਾ ਅੰਤਿਮ ਸਸਕਾਰ 21 ਦਸੰਬਰ 2019, ਦਿਨ ਸ਼ਨਿੱਚਰਵਾਰ, ਬਾਅਦ ਦੁਪਹਿਰ 2 ਵਜੇ, ਲੁਧਿਆਣਾ ਦੇ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੀਡੀਆ ਚ ਇਹ ਵੀ ਗੱਲ ਚੱਲ ਰਹੀ ਹੈ ਕਿ ਅੰਤਿਮ ਸਸਕਾਰ ਦੀ ਰਸਮ ਉਨ੍ਹਾਂ ਦੇ ਪੋਤਰਿਆਂ ਦੇ ਵਿਦੇਸ਼ ਤੋਂ ਵਾਪਸ ਪਰਤਣ ਮਗਰੋਂ ਹੀ ਅਦਾ ਕੀਤੀ ਜਾਵੇਗੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SGPC President Bhai Longowal expresses condolences over Jathedar avtar singh makkar s death