ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਐਸਜੀਪੀਸੀ ਨੇ ਐਮਾਜ਼ੋਨ ਕੰਪਨੀ ਨੂੰ ਭੇਜਿਆ ਕਾਨੂੰਨੀ ਨੋਟਿਸ

----ਟੁਆਇਲਟ ਸੀਟ ’ਤੇ ਨਸ਼ਰ ਕੀਤੀ ਸ਼੍ਰੀ ਦਰਬਾਰ ਸਾਹਿਬ ਦੀ ਤਸਵੀਰ ਦਾ ਮਾਮਲਾ-----

 

ਐਮਾਜ਼ੋਨ ਕੰਪਨੀ ਵੱਲੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਕ ਮਾਮਲਾ ਸਾਹਮਣੇ ਆਇਆ ਹੈ। ਐਮਾਜ਼ੋਨ ਕੰਪਨੀ ਵੱਲੋਂ ਆਪਣੀ ਵੈੱਬਸਾਈਟ ’ਤੇ ਫਿਲੀਫੋਮ ਯੂਨੀਵਰਸਲ ਪਖ਼ਾਨਾ (ਟਾਇਲਟ) ਸੀਟ ਦੀ ਵਿਕਰੀ ਲਈ ਨਸ਼ਰ ਕੀਤੀ ਇਕ ਤਸਵੀਰ ਚ ਸੀਟ ਉੱਪਰ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਾਲੇ ਮੈਟ ਦਿਖਾਏ ਗਏ ਹਨ। ਜਿਸ ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਮਾਜ਼ੋਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।

 

ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਐਮਾਜ਼ੋਨ ਕੰਪਨੀ ਦੀ ਇਹ ਹਰਕਤ ਸਿੱਖ ਹਿਰਦਿਆਂ ਨੂੰ ਸੱਟ ਮਾਰਨ ਵਾਲੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਐਮਾਜ਼ੋਨ ਕੰਪਨੀ ਦੀ ਇਸ ਮਾੜੀ ਹਰਕਤ ਨਾਲ ਵਿਸ਼ਵ ਭਰ ਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਹੀ ਕੇਵਲ ਠੇਸ ਨਹੀਂ ਪਹੁੰਚਾਈ, ਬਲਕਿ ਦੁਨੀਆਂ ਭਰ ਦੇ ਸ਼ਰਧਾਲੂਆਂ ਨੂੰ ਠੇਸ ਪਹੁੰਚੀ ਹੈ। ਕੰਪਨੀ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੇ ਸਥਾਨਕ ਪੁਲਿਸ ਕਮਿਸ਼ਨਰ ਕੋਲ ਪਰਚਾ ਵੀ ਦਰਜ ਕਰਵਾਇਆ ਗਿਆ ਹੈ।

 

ਉਨ੍ਹਾਂ ਦੱਸਿਆ ਕਿ ਕੰਪਨੀ ਨੂੰ ਕਾਨੂੰਨੀ ਨੋਟਿਸ ਦੇ ਦਿੱਤਾ ਗਿਆ ਹੈ, ਜਿਸ ਵਿਚ ਇਹ ਵਿਵਾਦਤ ਉਤਪਾਦ ਹਟਾਉਣ ਲਈ ਅਤੇ ਸਿੱਖ ਜਗਤ ਤੋਂ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੰਪਨੀ ਅਜਿਹਾ ਨਹੀਂ ਕਰਦੀ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਕੰਪਨੀ ਵਿਰੁੱਧ ਸਿਵਲ ਅਤੇ ਫ਼ੌਜਦਾਰੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

 

ਮੁੱਖ ਸਕੱਤਰ ਨੇ ਦੱਸਿਆ ਕਿ ਉਕਤ ਵਿਦੇਸ਼ੀ ਕੰਪਨੀ ਹੈ, ਵਿਰੁੱਧ ਕਾਰਵਾਈ ਕਰਨ ਲਈ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਵੀ ਸ਼੍ਰੋਮਣੀ ਕਮੇਟੀ ਵੱਲੋਂ ਇਕ ਪੱਤਰ ਲਿਖਿਆ ਗਿਆ ਹੈ।

 

ਉਨ੍ਹਾਂ ਕਿਹਾ ਕਿ ਐਮਾਜ਼ੋਨ ਦੀ ਇਸ ਹਰਕਤ ਨਾਲ ਸਿੱਖ ਭਾਈਚਾਰੇ ਦੇ ਨਾਲ ਨਾਲ ਸਮੁੱਚੀ ਮਾਨਵਤਾ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ ਕਿਉਂਕਿ ਮਨੁੱਖਤਾ ਦੇ ਸਰਬਸਾਂਝੇ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੀ ਤੌਹੀਨ ਦੁਨੀਆਂ ਅੰਦਰ ਵੱਸਦਾ ਕੋਈ ਵੀ ਮਨੁੱਖ ਬਰਦਾਸ਼ਤ ਨਹੀਂ ਕਰ ਸਕਦਾ।

 

ਮੁੱਖ ਸਕੱਤਰ ਨੇ ਕਿਹਾ ਕਿ ਸਰਕਾਰਾਂ ਨੂੰ ਵੀ ਅਜਿਹੀਆਂ ਕੰਪਨੀਆਂ ’ਤੇ ਲਗਾਤਾਰ ਨਜ਼ਰ ਰੱਖਣੀ ਚਾਹੀਦੀ ਹੈ ਅਤੇ ਅਜਿਹਾ ਕਰਨ ਵਾਲੀਆਂ ਕੰਪਨੀਆਂ ’ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਉਣੀ ਚਾਹੀਦੀ ਹੈ।  

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SGPC sent legal notice to Amazon company