ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਕਾਰ ਨਾਲ ਮਿਲ ਕੇ ਮਨਾਵੇ SGPC 550ਵਾਂ ਪ੍ਰਕਾਸ਼-ਪੁਰਬ ਸਮਾਰੋਹ: ਕੈਪਟਨ

ਸਰਕਾਰ ਨਾਲ ਮਿਲ ਕੇ ਮਨਾਵੇ SGPC 550ਵਾਂ ਪ੍ਰਕਾਸ਼-ਪੁਰਬ ਸਮਾਰੋਹ: ਕੈਪਟਨ

--  ਕੈਪਟਨ ਨੇ ਆਮ ਲੋਕਾਂ, ਸਿਆਸੀ ਪਾਰਟੀਆਂ, ਧਾਰਮਿਕ ਤੇ ਸਮਾਜਕ ਜੱਥੇਬੰਦੀਆਂ ਨੂੰ ਵੀ ਕੀਤੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼-ਪੁਰਬ ਨਾਲ ਸਬੰਧਤ ਸਮਾਰੋਹਾਂ `ਚ ਸ਼ਾਮਲ ਹੋਣ ਦੀ ਅਪੀਲ

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਰੋਹ ਨੂੰ ਸਫ਼ਲ ਬਨਾਉਣ ਦੇ ਵਾਸਤੇ ‘ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ’ (SGPC) ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੂੰ ਸੂਬਾ ਸਰਕਾਰ ਨਾਲ ਮਿਲਣ ਦੀ ਅਪੀਲ ਕੀਤੀ ਹੈ। 


ਮੁੱਖ ਮੰਤਰੀ ਨੇ ਸ਼੍ਰੀ ਲੋਂਗੋਵਾਲ ਨੂੰ ਇਹ ਅਪੀਲ ਅੱਜ ਇਕ ਸੰਖੇਪ ਮੀਟਿੰਗ ਦੌਰਾਨ ਉਸ ਵੇਲੇ ਕੀਤੀ ਜਦੋਂ ਉਹ 23 ਨਵੰਬਰ ਨੂੰ ਐਸ.ਜੀ.ਪੀ.ਸੀ. ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਸਮਾਰੋਹਾਂ ਦੇ ਲਈ ਉਨ੍ਹਾਂ ਨੂੰ ਸੱਦਾ ਪੱਤਰ ਦੇਣ ਵਾਸਤੇ ਉ ਦੇ ਨਿਵਾਸ ਸਥਾਨ 'ਤੇ ਆਏ। ਮੁੱਖ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਸਮਾਰੋਹ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਉਣ ਲਈ ਐਸ.ਜੀ.ਪੀ.ਸੀ. ਨੂੰ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਮਣਾਏ ਜਾ ਰਹੇ ਸਮਾਰੋਹਾਂ ਦਾ ਹਿੱਸਾ ਹੋਣਾ ਚਾਹੀਦਾ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਰੋਹ ਸਾਡੇ ਸਾਰਿਆਂ ਦੇ ਜੀਵਨ ਵਿੱਚ ਇਕ ਅਹਿਮ ਮੌਕਾ ਹੈ ਅਤੇ ਸਾਨੂੰ ਸਾਰਿਆਂ ਨੂੰ ਸਿਆਸਤ, ਸਮਾਜਿਕ ਅਤੇ ਧਾਰਮਿਕ ਕਤਾਰ ਤੋਂ ਉੱਪਰ ਉੱਠ ਕੇ ਸਮੂਹਿਕ ਰੂਪ ਵਿੱਚ ਮਨਾਉਣਾ ਚਾਹੀਦਾ ਹੈ ਤਾਂ ਜੋ ਗੁਰੂ ਸਾਹਿਬ ਜੀ ਦੇ ਫ਼ਲਸਫ਼ੇ ਨੂੰ ਇਕਜੁੱਟਤਾ ਨਾਲ ਅੱਗੇ ਲਿਜਾਇਆ ਜਾ ਸਕੇ। 


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਜੀ ਦੀ ਇਕਸੁਰਤਾ ਦੀ ਭਾਵਨਾ ਅਨੁਸਾਰ ਸਾਨੂੰ ਸਾਰਿਆਂ ਨੂੰ ਇਸ ਸਮਾਰੋਹ ਵਿੱਚ ਸਾਂਝੇ ਤੌਰ 'ਤੇ ਸਰਗਰਮ ਸ਼ਮੂਲੀਅਤ ਕਰਨੀ ਚਾਹੀਦੀ ਹੈ।

 

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੂਹ ਸਿਆਸੀ ਪਾਰਟੀਆਂ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਆਪਣੇ ਸੌੜੇ ਹਿੱਤ ਲਾਂਭੇ ਰੱਖ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸੁਚੱਜੇ ਢੰਗ ਨਾਲ ਮਨਾਉਣ ਦੀ ਅਪੀਲ ਕੀਤੀ ਹੈ।


ਕੈਪਟਨ ਅਮਰਿੰਦਰ ਸਿੰਘ ਨੇ ਸੰਤ ਸਮਾਜ ਨੂੰ ਇਨ੍ਹਾਂ ਪਾਰਟੀਆਂ ਅਤੇ ਸੰਸਥਾਵਾਂ ਦੇ ਲੀਡਰਾਂ ਨੂੰ ਇਸ ਇਤਿਹਾਸਕ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਆਖਣ ਦੀ ਅਪੀਲ ਕੀਤੀ ਹੈ।


ਮੁੱਖ ਮੰਤਰੀ ਨੇ ਪਹਿਲੀ ਪਾਤਸ਼ਾਹੀ ਨਾਲ ਸਬੰਧਤ ਇਤਿਹਾਸਕ ਨਗਰ ਸੁਲਤਾਨਪੁਰ ਲੋਧੀ ਨੂੰ ਪਵਿੱਤਰ ਸ਼ਹਿਰ ਵਜੋਂ ਵਿਕਸਤ ਕਰਨ ਲਈ ਸਾਰੀਆਂ ਸੰਸਥਾਵਾਂ ਨੂੰ ਸਹਿਯੋਗ ਕਰਨ ਲਈ ਆਖਿਆ। ਉਨ੍ਹਾਂ ਨੇ ਸੰਤ ਸਮਾਜ ਨੂੰ ਸੁਲਤਾਨਪੁਰ ਲੋਧੀ ਨੂੰ ਸਮਾਰਟ ਸ਼ਹਿਰ ਬਣਾਉਣ ਲਈ ਬੁਨਿਆਦੀ ਢਾਂਚੇ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੇ ਉਪਰਾਲਿਆਂ ਵਿੱਚ ਸਾਥ ਦੇਣ ਲਈ ਆਖਿਆ।
       

ਪੰਜਾਬ ਭਵਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਰੋਹਾਂ ਸਬੰਧੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੌਰਾਨ ਸੰਤ ਸਮਾਜ ਦੇ ਨੁਮਾਇੰਦਿਆਂ ਨੂੰ ਸੰਬੋਧਤ ਹੁੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਪਾਵਨ ਤੇ ਧਾਰਮਿਕ ਸਮਾਗਮ ਤੋਂ ਸਿਆਸਤ ਨੂੰ ਦੂਰ ਰੱਖਣ 'ਤੇ ਜ਼ੋਰ ਦਿੱਤਾ। ਧਾਰਮਿਕ ਸ਼ਰਧਾ-ਭਾਵਨਾ ਵਾਲੇ ਇਸ ਸਮਾਗਮ ਨੂੰ ਵਧੀਆ ਢੰਗ ਨਾਲ ਮਨਾਉਣ ਸਬੰਧੀ ਸੰਤ ਸਮਾਜ ਦੇ ਮੁਖੀਆਂ ਵੱਲੋਂ ਸੁਝਾਏ ਗਏ ਵਿਚਾਰਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਇਸ ਸਮਾਗਮ ਨੂੰ ਯਾਦਗਾਰ ਬਣਾਉਣ ਲਈ ਸੰਤ ਸਮਾਜ ਦੇ ਨੁਮਾਇੰਦਿਆਂ ਦੇ ਸਹਿਯੋਗ ਅਤੇ ਦਿਲੋਂ ਮਦਦ ਦੀ ਮੰਗ ਕੀਤੀ।


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਜੀ ਦੇ ਵਿਚਾਰਧਾਰਾ ਅਤੇ ਸਿੱਖਿਆਵਾਂ ਨੂੰ ਵਿਸ਼ਵ ਭਰ ਵਿੱਚ ਪਸਾਰ ਲਈ ਵੱਖ ਵੱਖ ਵਰਗਾਂ ਦੇ ਲੋਕਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ  ਕਰਨ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਫਿਲਾਸਫੀ ਪੰਜਾਬ ਦਾ ਸਾਂਝਾ ਵਿਰਸਾ ਹੈ ਅਤੇ ਇਸ ਵਾਸਤੇ ਸਾਰੀਆਂ ਰਾਜਸੀ/ਧਾਰਮਿਕ ਪਾਰਟੀਆਂ/ਸਮੂਹਾਂ/ਵਿਅਕਤੀਆਂ ਨੂੰ ਆਪਣੇ ਵਖਰੇਵੇਂ ਭੁਲਾ ਕੇ ਇਸ ਮੌਕੇ ਜਸ਼ਨ ਮਨਾਉਣ ਲਈ ਇਕ ਮੰਚ 'ਤੇ ਇਕੱਠੇ ਹੋਣਾ ਚਾਹੀਦਾ ਹੈ।


ਮੁੱਖ ਮੰਤਰੀ ਨੇ ਸੰਤ ਸਮਾਜ ਨੂੰ ਪ੍ਰੋਗਰਾਮ ਉਲੀਕਣ ਵਿੱਚ ਕਾਰਜਕਾਰੀ ਕਮੇਟੀ ਨਾਲ ਸਹਿਯੋਗ ਕਰਨ ਅਤੇ ਨਿਯਮਤ ਤੌਰ 'ਤੇ ਆਪਣੇ ਸੁਝਾਅ ਦੇਣ ਲਈ ਬੇਨਤੀ ਕੀਤੀ ਤਾਂ ਜੋ ਗੁਰੂ ਜੀ ਦੀ ਆਲਮੀ ਭਾਈਚਾਰੇ, ਮਿੱਤਰਤਾ, ਸਨੇਹ ਅਤੇ ਕਰੁਣਾ ਵਾਲੀ ਵਿਰਾਸਤ ਨੂੰ ਅੱਗੇ ਵਧਾਇਆ ਜਾ ਸਕੇ।


ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਦਾ ਲੋਗੋ ਵੀ ਰਿਲੀਜ਼ ਕੀਤਾ। ਇਹ ਲੋਗੋ ਗੌਰਮਿੰਟ ਆਰਟਸ ਕਾਲਜ, ਚੰਡੀਗੜ੍ਹ ਦੀ ਪੋਸਟ-ਗ੍ਰੈਜੂਏਟ ਵਿਦਿਆਰਥਣ ਤੁਲਸੀ ਦੇਵੀ ਵੱਲੋਂ ਡਿਜ਼ਾਈਨ ਕੀਤਾ ਗਿਆ ਹੈ ਅਤੇ ਮੁੱਖ ਮੰਤਰੀ ਨੇ 21 ਹਜ਼ਾਰ ਰੁਪਏ ਦੇ ਨਕਦ ਇਨਾਮ ਨਾਲ ਉਸ ਦਾ ਸਨਮਾਨ ਕੀਤਾ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SGPC should celebrate 550th Prakash Purab with Govt