ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਿਊਬਕ ’ਚ ਦਸਤਾਰਧਾਰੀ ਸਿੱਖਾਂ’ਤੇ ਪਾਬੰਦੀ ਦਾ SGPC ਨੇ ਲਿਆ ਗੰਭੀਰ ਨੋਟਿਸ

ਕਿਊਬਕ ’ਚ ਦਸਤਾਰਧਾਰੀ ਸਿੱਖਾਂ’ਤੇ ਪਾਬੰਦੀ ਦਾ SGPC ਨੇ ਲਿਆ ਗੰਭੀਰ ਨੋਟਿਸ

ਕੈਨੇਡਾ ਦੇ ਕਿਊਬਕ ਸੂਬੇ ਅੰਦਰ ਇਕ ਕਾਨੂੰਨ ਤਹਿਤ ਧਰਮ ਨਿਰਪੱਖਤਾ ਦੇ ਨਾਂਤੇ ਸਿੱਖ ਕਕਾਰਾਂ ਨੂੰ ਪਹਿਨ ਕੇ ਸਰਕਾਰੀ ਥਾਵਾਂਤੇ ਕੰਮ ਕਰਨ ਦੀ ਮਨਾਹੀ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ

 

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

ਵੱਖ-ਵੱਖ ਅਖ਼ਬਾਰਾਂ ਛਪੀਆਂ ਖ਼ਬਰਾਂ ਅਨੁਸਾਰ ਕਿਊਬਕ ਸੂਬੇ ਦੇ ਮਾਂਟਰੀਅਲ ਸ਼ਹਿਰ ਇਕ ਸਿੱਖ ਬੀਬੀ ਅੰਮ੍ਰਿਤ ਕੌਰ ਨੂੰ ਦਸਤਾਰ ਅਤੇ ਕਕਾਰਾਂ ਕਾਰਨ ਸੂਬਾ ਛੱਡਣਾ ਪੈ ਰਿਹਾ ਹੈ, ਕਿਉਂਕਿ ਉਸ ਨੂੰ ਇਨ੍ਹਾਂ ਧਾਰਮਿਕ ਚਿੰਨ੍ਹਾਂ ਕਾਰਨ ਨੌਕਰੀ ਤੋਂ ਹੱਥ ਧੋਣੇ ਪਏ

 

 

ਉਹ ਇਕ ਅਧਿਆਪਕਾ ਹੈ ਅਤੇ ਇਸ ਕਾਨੂੰਨ ਕਰਕੇ ਕਿਊਬਕ ਤੋਂ ਬ੍ਰਿਟਿਸ਼ ਕੋਲੰਬੀਆ ਵਿਖੇ ਤਬਦੀਲ ਹੋਣ ਲਈ ਮਜਬੂਰ ਹੋਈ ਹੈ ਇਸ ਕਾਨੂੰਨ ਨੂੰ ਧਾਰਮਿਕ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਦੀ ਨਿੰਦਾ ਕੀਤੀ ਹੈ

 

 

ਸ਼੍ਰੋਮਣੀ ਕਮੇਟੀ ਦੇ ਬੁਲਾਰੇ . ਕੁਲਵਿੰਦਰ ਸਿੰਘ ਰਮਦਾਸ ਅਨੁਸਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਕਾਨੂੰਨ ਸਬੰਧੀ ਮੁੜ ਨਜ਼ਰਸਾਨੀ ਮੰਗੀ ਹੈ ਉਨ੍ਹਾਂ ਕਿਹਾ ਕਿ ਉਸ ਦੇਸ਼ ਅੰਦਰ ਧਾਰਮਿਕ ਅਧਿਕਾਰਾਂ ਦਾ ਉਲੰਘਣ ਕਿਸੇ ਵੀ ਤਰ੍ਹਾਂ ਤਰਕ ਸੰਗਤ ਨਹੀਂ ਹੈ, ਜਿਸ ਦੇਸ਼ ਦੀ ਸੰਸਦ ਵਿਚ ਕਈ ਪੰਜਾਬੀ ਅਤੇ ਖ਼ਾਸਕਰ ਸਿੱਖ ਮੈਂਬਰ ਪਾਰਲੀਮੈਂਟ ਸ਼ਾਮਲ ਹਨ

 

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

ਇਥੋਂ ਤਕ ਕਿ ਕੈਨੇਡਾ ਦਾ ਰੱਖਿਆ ਮੰਤਰੀ ਵੀ ਇਕ ਸਾਬਤ ਸੂਰਤ ਗੁਰਸਿੱਖ ਹੈ ਭਾਈ ਲੌਂਗੋਵਾਲ ਨੇ ਆਖਿਆ ਕਿ ਅਜਿਹਾ ਕਾਨੂੰਨ ਖ਼ਤਮ ਹੋਣਾ ਚਾਹੀਦਾ ਹੈ, ਜਿਸ ਨਾਲ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੋਵੇ

 

 

ਭਾਈ ਲੌਂਗੋਵਾਲ ਨੇ ਆਖਿਆ ਕਿ ਉਹ ਅਜਿਹੇ ਮਾਮਲਿਆਂ ਸਬੰਧੀ ਭਾਰਤ ਦੇ ਵਿਦੇਸ਼ ਮੰਤਰਾਲੇ ਨਾਲ ਵੀ ਰਾਬਤਾ ਬਣਾਉਣਗੇ ਅਤੇ ਭਵਿੱਖ ਵਿਚ ਵੱਖ-ਵੱਖ ਦੇਸ਼ਾਂ ਦੇ ਸਫਾਰਤਖਾਨਿਆਂ ਨੂੰ ਲਿਖਣਗੇ

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SGPC taken serious note of Ban on Turbaned Sikhs in Quebec